Share on Facebook Share on Twitter Share on Google+ Share on Pinterest Share on Linkedin ਸਰਕਾਰੀ ਕਾਲਜ ਵਿੱਚ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਏਡੀਸੀ ਵਿਰਾਜ ਐਸ ਤਿੜਕੇ ਨੇ ਅਧਿਕਾਰੀਆਂ ਨੂੰ ਸਮਾਗਮ ਦੀਆਂ ਅਗਾਊਂ ਤਿਆਰੀਆਂ ਲਈ ਜ਼ਿੰਮੇਵਾਰੀਆਂ ਸੌਂਪੀਆਂ ਨਬਜ਼-ਏ-ਪੰਜਾਬ, ਮੁਹਾਲੀ, 30 ਜੁਲਾਈ: ਇੱਥੋਂ ਦੇ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਫੇਜ਼-6 ਦੇ ਗਰਾਉਂਡ ਵਿੱਚ 15 ਅਗਸਤ ਨੂੰ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਮਨਾਇਆ ਜਾਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਐਸ ਤਿੜਕੇ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਦਿੱਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਮਾਗਮ ਦੀਆਂ ਅਗਾਊਂ ਤਿਆਰੀਆਂ ਸਬੰਧੀ ਜ਼ਿੰਮੇਵਾਰੀਆਂ ਵੀ ਸੌਂਪੀਆਂ। ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ’ਤੇ ਜ਼ੋਰ ਦਿੰਦਿਆਂ ਪੁਲੀਸ ਨੂੰ ਬੈਂਡ, ਮਾਰਚ ਪਾਸਟ, ਸੁਰੱਖਿਆ ਪ੍ਰਬੰਧਾਂ ਅਤੇ ਪਾਰਕਿੰਗ ਦੇ ਢੁਕਵੇਂ ਪ੍ਰਬੰਧ ਕਰਨ ਲਈ ਕਿਹਾ। ਏਡੀਸੀ (ਪੇਂਡੂ ਵਿਕਾਸ) ਸ੍ਰੀਮਤੀ ਸੋਨਮ ਚੌਧਰੀ ਨੂੰ ਆਜ਼ਾਦੀ ਦਿਹਾੜੇ ਮੌਕੇ ਕੱਢੀਆਂ ਜਾਣ ਵਾਲੀਆਂ ਵਿਕਾਸਪੱਖੀ ਝਾਕੀਆਂ ਦੀਆਂ ਤਿਆਰੀ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ ਜਦੋਂਕਿ ਏਡੀਸੀ (ਸ਼ਹਿਰੀ ਵਿਕਾਸ) ਦਮਨਜੀਤ ਮਾਨ ਨੂੰ ਦੇਸ਼ ਭਗਤੀ ਨਾਲ ਭਰਪੂਰ ਸਭਿਆਚਾਰਕ ਪ੍ਰੋਗਰਾਮ ਦੀ ਤਿਆਰੀ ਕਰਵਾਉਣ ਲਈ ਕਿਹਾ। ਐਸਡੀਐਮ ਦੀਪਾਂਕਰ ਗਰਗ ਨੂੰ ਬੈਠਣ ਦੀ ਤਰਤੀਬ ਤਿਆਰ ਕਰਨ ਅਤੇ ਸਮਾਗਮ ਵਾਲੀ ਥਾਂ ਅਤੇ ਆਸਪਾਸ ਸੜਕਾਂ ਦੀ ਸਫ਼ਾਈ ਅਤੇ ਲੋੜੀਂਦੀ ਮੁਰੰਮਤ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ। ਸਹਾਇਕ ਕਮਿਸ਼ਨਰ (ਜ) ਹਰਮਿੰਦਰ ਸਿੰਘ ਹੁੰਦਲ ਨੂੰ ਕੌਮੀ ਝੰਡੇ ਦਾ ਪ੍ਰਬੰਧ ਕਰਨ, ਸੱਦਾ-ਪੱਤਰ ਤਿਆਰ ਕਰਨ ਅਤੇ ਸਨਮਾਨਿਤ ਸ਼ਖ਼ਸੀਅਤਾਂ ਲਈ ਪ੍ਰਮਾਣ ਪੱਤਰ ਤਿਆਰ ਕਰਵਾਉਣ ਦਾ ਕਾਰਜ ਸੌਂਪਿਆ। ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਡਾ. ਗਿੰਨੀ ਦੁੱਗਲ ਨੂੰ ਰਾਸ਼ਟਰੀ ਗਾਇਨ ਲਈ ਵਿਦਿਆਰਥੀਆਂ ਦੀਆਂ ਟੀਮਾਂ ਤਿਆਰ ਕਰਵਾਉਣ, ਸਭਿਆਚਾਰਕ ਪ੍ਰੋਗਰਾਮ ਲਈ ਸਕੂਲਾਂ ਦੀ ਚੋਣ ਕਰਕੇ ਤਿਆਰੀ ਕਰਵਾਉਣ ਅਤੇ ਗਰਾਉਂਡ ਵਿੱਚ 13 ਅਗਸਤ ਨੂੰ ਹੋਣ ਵਾਲੀ ਫੁੱਲ ਡਰੈੱਸ ਰਿਹਰਸਲ ਅਤੇ ਉਸ ਤੋਂ ਪਹਿਲਾਂ ਤਿਆਰੀ ਰਿਹਰਸਲਾਂ ਦੀ ਤਿਆਰੀ ਦਾ ਜ਼ਿੰਮਾ ਸੌਂਪਿਆ। ਸਿਵਲ ਸਰਜਨ ਨੂੰ ਮੈਡੀਕਲ ਟੀਮਾਂ ਤਾਇਨਾਤ ਕਰਨ ਅਤੇ ਬੱਚਿਆਂ ਅਤੇ ਮਹਿਮਾਨਾਂ ਨੂੰ ਦਿੱਤੇ ਜਾਣ ਵਾਲੇ ਖਾਣ-ਪੀਣ ਦੇ ਸਮਾਨ ਦੀ ਗੁਣਵੱਤਾ ਦੀ ਅਗਾਊਂ ਜਾਂਚ ਕਰਨ ਲਈ ਕਿਹਾ। ਕਾਲਜ ਪ੍ਰਿੰਸੀਪਲ ਨੂੰ ਸਮਾਗਮ ਤੋਂ ਪਹਿਲਾਂ ਮੁੱਖ ਮਹਿਮਾਨ ਅਤੇ ਅਧਿਕਾਰੀਆਂ ਦੇ ਆਗਮਨ ਦੌਰਾਨ ਬੈਠਣ ਦੀ ਵਿਵਸਥਾ ਕਰਨ ਅਤੇ ਬਰਸਾਤੀ ਮੌਸਮ ਦੇ ਮੱਦੇਨਜ਼ਰ ਕਾਲਜ ਹਾਲ ਵਿੱਚ ਬਦਲਵੇਂ ਪ੍ਰਬੰਧ ਕਰਨ ਦੀ ਜ਼ਿੰਮੇਵਾਰੀ ਦਿੱਤੀ। ਮੀਟਿੰਗ ਵਿੱਚ ਸਹਾਇਕ ਕਮਿਸ਼ਨਰ ਰੰਜੀਵ ਕੁਮਾਰ, ਐਕਸੀਅਨ ਕਮਲਦੀਪ ਸਿੰਘ ਤੇ ਰਮਨਦੀਪ ਸਿੰਘ, ਡੀਡੀਪੀਓ ਬਲਜਿੰਦਰ ਸਿੰਘ ਗਰੇਵਾਲ ਅਤੇ ਹੋਰ ਅਧਿਕਾਰੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ