ਡੀਸੀ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਅੰਤਰ-ਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮਨਾਇਆ

ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ

ਨਬਜ਼-ਏ-ਪੰਜਾਬ, ਮੁਹਾਲੀ, 26 ਜੂਨ:
ਕੌਮਾਂਤਰੀ ਨਸ਼ਾ ਰੋਕਥਾਮ ਦਿਵਸ ਸਮਾਗਮ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਹੁਮੰਤਵੀ ਖੇਡ ਸਟੇਡੀਅਮ, ਸੈਕਟਰ-78 ਵਿਖੇ ਮਨਾਇਆ ਗਿਆ। ਇਸ ਸਮਾਗਮ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਡੀਸੀ ਕੋਮਲ ਮਿੱਤਲ ਨੇ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਦਲ-ਦਲ ਵਿੱਚ ਫਸੇ ਵਿਅਕਤੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਣੂ ਕਰਵਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਨਸ਼ਾ ਪੀੜਤਾਂ ਦਾ ਇਲਾਜ ਸੰਭਵ ਹੈ ਅਤੇ ਅਜਿਹੇ ਲੋਕਾਂ ਨੂੰ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵਿੱਚ ਦਾਖਲ ਕਰਵਾਉਣ ਤੇ ਉਚਿਤ ਇਲਾਜ ਕਰਵਾਉਣ ਲਈ ਸਰਕਾਰ ਵੱਲੋਂ ਵਿਆਪਕ ਪੱਧਰ ’ਤੇ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਾ ਸਿਰਫ਼ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਢੀ ਗਈ ਹੈ, ਸਗੋਂ ਪੀੜਤਾਂ ਦਾ ਮੁਫ਼ਤ ਇਲਾਜ ਕਰਵਾਉਣ ਸਮੇਤ ਪੀੜਤ ਵਿਅਕਤੀਆਂ ਨੂੰ ਕਿੱਤਾਮੁਖੀ ਸਿਖਲਾਈ ਦੇ ਕੇ ਪੈਰਾਂ ’ਤੇ ਖੜਾਂ ਹੋਣ ਜੋਗਾ ਕੀਤਾ ਜਾ ਰਿਹਾ ਹੈ ਤਾਂ ਜੋ ਆਪਣਾ ਅਤੇ ਆਪਣੇ ਪਰਿਵਾਰਾਂ ਦਾ ਪਾਲਣ ਪੋਸ਼ਣ ਕਰ ਸਕਣ।

ਡੀਸੀ ਕੋਮਲ ਮਿੱਤਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫਲਤਾ ਦਾ ਜਾਮਾ ਪਹਿਨਾਉਣ ਵਿੱਚ ਹਰੇਕ ਨਾਗਰਿਕ ਦਾ ਸਰਗਰਮ ਸਹਿਯੋਗ ਜਰੂਰੀ ਹੈ। ਡੀਸੀ ਮੁਹਾਲੀ ਨੇ ਬੱਚਿਆਂ ਨੂੰ ਖੇਡਾਂ ਨਾਲ ਜੁੜਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਤੋਂ ਦੂਰ ਰਹਿ ਕੇ ਇੱਕ ਚੰਗੇ ਨਾਗਰਿਕ ਵਜੋ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ ਅਤੇ ਸਮਾਜ ਸੇਵਾ ਵਿੱਚ ਵਡਮੁੱਲਾ ਯੋਗਦਾਨ ਪਾਉਣਾ ਚਾਹੀਦਾ ਹੈ।

Load More Related Articles
Load More By Nabaz-e-Punjab
Load More In Drugs Case and Issues

Check Also

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ ਨਬਜ਼-ਏ-ਪੰਜਾਬ, ਚੰਡ…