ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਿਨੇਮਾ ਹਾਲ, ਸ਼ਾਪਿੰਗ ਮਾਲ ਰਾਤੀ 8 ਵਜੇ ਤੋਂ ਸਵੇਰੇ 6 ਵਜੇ ਤੱਕ ਬੰਦ ਰੱਖਣ ਦੇ ਹੁਕਮ

ਸ਼ਾਮ ਦੇ ਸਮੇਂ ਪਟਾਕੇ ਚਲਾਉਣ ਤੇ ਲੰਮੀ ਬੀਮ ਲੇਜ਼ਰ/ਡੀਜੇ ਲਾਈਟਾਂ ਦੀ ਵਰਤੋਂ ’ਤੇ ਵੀ ਪਾਬੰਦੀ

ਬਲੈਕ-ਆਊਟ ਅਪਰੇਸ਼ਨਾਂ ਦੀ ਸਥਿਤੀ ਵਿੱਚ ਸੋਲਰ ਲਾਈਟਾਂ ਦੀ ਵਰਤੋਂ ਕਰਨ ’ਤੇ ਵੀ ਮਨਾਹੀ ਦੇ ਹੁਕਮ

ਆਮ ਨਾਗਰਿਕਾਂ ਨੂੰ ਸ਼ਾਮ ਨੂੰ ਕਿਸੇ ਵੀ ਜ਼ਰੂਰੀ ਕੰਮ ਤੋਂ ਬਿਨਾਂ ਆਪਣੇ ਘਰੋਂ ਬਾਹਰ ਨਾ ਨਿਕਲਣ ਦੀ ਅਪੀਲ

ਨਬਜ਼-ਏ-ਪੰਜਾਬ, ਮੁਹਾਲੀ, 9 ਮਈ:
ਭਾਰਤ-ਪਾਕਿਸਤਾਨ ਤਣਾਅ ਦੇ ਮੱਦੇਨਜ਼ਰ ਮੁਹਾਲੀ ਜ਼ਿਲ੍ਹੇ ਦੇ ਸਮੂਹ ਸਿਨੇਮਾ ਹਾਲਾਂ ਅਤੇ ਸ਼ਾਪਿੰਗ ਮਾਲਾਂ ਵਿੱਚ ਆਉਣ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਕੋਮਲ ਮਿੱਤਲ ਨੇ ਮੁਹਾਲੀ ਜ਼ਿਲ੍ਹੇ ਵਿੱਚ ਸਿਨੇਮਾ ਹਾਲ, ਸ਼ਾਪਿੰਗ ਮਾਲ ਰਾਤ 8 ਵਜੇ ਤੋਂ ਸਵੇਰੇ 6 ਵਜੇ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਇਹ ਆਦੇਸ਼ ਆਮ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਲਈ ਅਤੇ ਰਾਤ ਸਮੇਂ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਨਾਗਰਿਕਾਂ ਦੇ ਜੀਵਨ ਨੂੰ ਭਵਿੱਖ ਵਿੱਚ ਹੋਣ ਵਾਲੇ ਕਿਸੇ ਵੀ ਖ਼ਤਰੇ ਤੋਂ ਬਚਾਉਣ ਲਈ ਕੀਤਾ ਗਿਆ ਹੈ ਤਾਂ ਜੋ ਭਵਿੱਖ ਵਿੱਚ ਹੋਣ ਵਾਲੇ ਕਿਸੇ ਵੀ ਖ਼ਤਰੇ ਤੋਂ ਬਚਿਆ ਜਾ ਸਕੇ।
ਇੰਜ ਹੀ ਜ਼ਿਲ੍ਹੇ ਵਿੱਚ ਸ਼ਾਮ ਨੂੰ ਪਟਾਕਿਆਂ ਅਤੇ ਲੰਮੀ ਬੀਮ ਲੇਜ਼ਰ/ਡੀਜੇ ਲਾਈਟਾਂ ਦੀ ਵਰਤੋਂ ’ਤੇ ਪਾਬੰਦੀ ਹੋਵੇਗੀ ਤਾਂ ਜਦੋਂ ਵੀ ਲੋੜ ਹੋਵੇ, ਇਹ ਲਾਈਟਾਂ ਪੂਰੀ ਤਰ੍ਹਾਂ ਬਲੈਕ-ਆਊਟ ਕਰਨ ਵਿੱਚ ਮੁਸ਼ਕਲ ਨਾ ਬਣਨ। ਇਸ ਤੋਂ ਇਲਾਵਾ ਅਗਲੇ ਹੁਕਮਾਂ ਤੱਕ ਜ਼ਿਲ੍ਹਾ ਮੁਹਾਲੀ ਵਿੱਚ ਅਚਾਨਕ ਬਲੈਕ-ਆਊਟ (ਪ੍ਰਸ਼ਾਸਨ ਵੱਲੋਂ ਅਗਾਊਂ ਸੂਚਨਾ ਦੇਣ ਦੀ ਸੂਰਤ ਵਿੱਚ) ਹੋਣ ਦੀ ਸਥਿਤੀ ਵਿੱਚ ਇਨਵਰਟਰ, ਜਨਰੇਟਰ ਅਤੇ ਬਾਹਰੀ ਲਾਈਟਾਂ, ਬਿੱਲ ਬੋਰਡ, ਸਟਰੀਟ ਲਾਈਟਾਂ ਆਦਿ ਲਈ ਵਰਤੇ ਜਾਣ ਵਾਲੇ ਕਿਸੇ ਵੀ ਹੋਰ ਪਾਵਰ ਬੈਕਅੱਪ ਦੀ ਵਰਤੋਂ ਅਤੇ ਸੋਲਰ ਲਾਈਟਾਂ ਦੀ ਵਰਤੋਂ ’ਤੇ ਵੀ ਪੂਰਨ ਪਾਬੰਦੀ ਲਗਾਈ ਗਈ ਹੈ।
ਮੁਹਾਲੀ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਕਿ ਸ਼ਾਮ ਨੂੰ ਜਦੋਂ ਤੱਕ ਜ਼ਰੂਰੀ ਨਾ ਹੋਵੇ, ਆਪਣੇ ਘਰੋਂ ਬਾਹਰ ਨਾ ਨਿਕਲਣ। ਜੇਕਰ ਕੋਈ ਸਾਇਰਨ/ਸਿਗਨਲ ਵੱਜਦਾ ਹੈ, ਤਾਂ ਲੋਕਾਂ ਨੂੰ ਸਮੇਂ-ਸਮੇਂ ’ਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨਬਿੰਨ ਪਾਲਣਾ ਕਰਨੀ ਚਾਹੀਦੀ ਹੈ। ਲੋਕ ਆਮ ਤੌਰ ’ਤੇ ਰੋਸ਼ਨੀ ਦੀ ਘੱਟ ਤੋਂ ਘੱਟ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਇਹ ਹੁਕਮ ਪੰਜਾਬ ਪੁਲੀਸ, ਪੈਰਾ-ਮਿਲਟਰੀ, ਹਵਾਈ ਸੈਨਾ, ਐਸਪੀਜੀ ਕਰਮਚਾਰੀਆਂ ਅਤੇ ਸਮਰੱਥ ਸਰਕਾਰ, ਅਥਾਰਟੀ ਵੱਲੋਂ ਅਧਿਕਾਰਤ ਵਿਅਕਤੀਆਂ ਸਮੇਤ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ’ਤੇ ਲਾਗੂ ਨਹੀਂ ਹੋਣਗੇ ਅਤੇ ਨਾਲ ਹੀ ਹਸਪਤਾਲਾਂ ਅਤੇ ਐਮਰਜੈਂਸੀ ਸੇਵਾਵਾਂ ’ਤੇ ਵੀ ਲਾਗੂ ਨਹੀਂ ਹੋਣਗੇ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਬੀਐਨਐਨਐਸ 2023 ਦੀ ਧਾਰਾ 163 ਦੇ ਤਹਿਤ ਜਾਰੀ ਕੀਤੇ ਗਏ ਤਾਜ਼ਾ ਹੁਕਮ ਅੱਜ 9 ਮਈ ਤੋਂ ਅਗਲੇ ਹੁਕਮਾਂ ਤੱਕ ਤੁਰੰਤ ਪ੍ਰਭਾਵ ਨਾਲ ਲਾਗੂ ਰਹਿਣਗੇ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…