nabaz-e-punjab.com

ਜ਼ਿਲ੍ਹਾ ਪੁਲੀਸ ਵੱਲੋਂ ਆਈਪੀਐਲ ਟਿਕਟਾਂ ਦੀ ਕਾਲਾਬਾਜ਼ਾਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼, ਤਿੰਨ ਗ੍ਰਿਫ਼ਤਾਰ

ਐੱਸਐੱਸਪੀ ਹਰਮਨਦੀਪ ਸਿੰਘ ਹਾਂਸ ਨੇ ਟਿਕਟਾਂ ਦੀ ਕਾਲਾਬਾਜ਼ਾਰੀ ਕਰਨ ਵਾਲਿਆਂ ਨੂੰ ਦਿੱਤੀ ਸਖ਼ਤ ਚਿਤਾਵਨੀ

ਨਬਜ਼-ਏ-ਪੰਜਾਬ, ਮੁਹਾਲੀ, 31 ਮਈ:
ਜ਼ਿਲ੍ਹਾ ਪੁਲੀਸ ਨੇ ਤੈਅ ਕੀਮਤ ਤੋਂ ਵਧੀਕ ਕੀਮਤ ’ਤੇ ਆਈਪੀਐਲ ਟਿਕਟਾਂ ਦੀ ਗੈਰ-ਕਾਨੂੰਨੀ ਵਿਕਰੀ ਨਾਲ ਸਬੰਧਤ ਇੱਕ ਕਾਲਾਬਾਜ਼ਾਰੀ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਅੱਜ ਇੱਥੇ ਮੁਹਾਲੀ ਦੇ ਐੱਸਐੱਸਪੀ ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਨਵੀਨ ਕੁਮਾਰ ਵਾਸੀ ਪਟਿਆਲਾ ਚੌਕ, ਜੀਂਦ (ਹਰਿਆਣਾ), ਦਰਪਨ ਵਾਸੀ ਰਾਧਾ ਕ੍ਰਿਸ਼ਨ ਮੰਦਰ ਦੇ ਨੇੜੇ, ਨਵੀਂ ਦਿੱਲੀ ਅਤੇ ਪਰਹਰਸ਼ ਅਨੁਰਾਗ ਵਾਸੀ ਸੈਕਟਰ-9, ਦਵਾਰਕਾ, ਨਵੀਂ ਦਿੱਲੀ ਵਜੋਂ ਹੋਈ ਹੈ।
ਐੱਸਐੱਸਪੀ ਨੇ ਦੱਸਿਆ ਕਿ ਮੁਲਜ਼ਮਾਂ ਵਿਰੁੱਧ ਮੁੱਲਾਂਪੁਰ ਗਰੀਬਦਾਸ ਥਾਣੇ ਵਿੱਚ ਬੀਐਨਐਸ ਦੀ ਧਾਰਾ 318 (4) ਦੇ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਿਊ ਚੰਡੀਗੜ੍ਹ ਦੇ ਨਵੇਂ ਕ੍ਰਿਕਟ ਸਟੇਡੀਅਮ ਵਿਖੇ ਪੰਜਾਬ ਕਿੰਗਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੌਰ ਵਿਚਕਾਰ ਆਈਪੀਐਲ 2025 ਦੇ ਪਹਿਲੇ ਕੁਆਲੀਫਾਇਰ ਟੀ-20 ਮੈਚ ਦੌਰਾਨ ਕੀਤੀਆਂ ਗਈਆਂ। ਮੁਲਜ਼ਮਾਂ ਵੱਲੋਂ ਪਹਿਲਾਂ ਤੋਂ ਹੀ ਵੱਡੀ ਗਿਣਤੀ ਵਿੱਚ ਟਿਕਟਾਂ ਖ਼ਰੀਦੀਆਂ ਗਈਆਂ ਸਨ ਅਤੇ ਸਟੇਡੀਅਮ ਦੇ ਅਹਾਤੇ ਦੇ ਨੇੜੇ ਉਨ੍ਹਾਂ ਨੂੰ ਬਹੁਤ ਜ਼ਿਆਦਾ ਕੀਮਤਾਂ ’ਤੇ ਵੇਚ ਰਹੇ ਸਨ।
ਇਸ ਸਬੰਧੀ ਪੁਲੀਸ ਨੂੰ ਗੁਪਤ ਸੂਚਨਾ ’ਤੇ ਮਿਲਣ ਤੇਜ਼ੀ ਨਾਲ ਕਾਰਵਾਈ ਕਰਦਿਆਂ ਮੁੱਲਾਂਪੁਰ ਗਰੀਬਦਾਸ ਦੇ ਐਸਐਚਓ ਨਵਦੀਪ ਸ਼ਰਮਾ ਦੀ ਅਗਵਾਈ ਵਾਲੀ ਟੀਮ ਨੇ ਉਕਤ ਮੁਲਜ਼ਮਾਂ ਨੂੰ ਬਲੈਕ ਵਿੱਚ ਟਿਕਟਾਂ ਵੇਚਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਐੱਸਐੱਸਪੀ ਹਰਮਨਦੀਪ ਸਿੰਘ ਹਾਂਸ ਨੇ ਕਿਹਾ ਕਿ ਇਸ ਕਥਿਤ ਧੰਦੇ ਵਿੱਚ ਸ਼ਾਮਲ ਕਿਸੇ ਵੀ ਵੱਡੇ ਨੈੱਟਵਰਕ ਜਾਂ ਸਾਥੀਆਂ ਦਾ ਪਤਾ ਲਗਾਉਣ ਲਈ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਟਿਕਟਾਂ ਦੀ ਕਾਲਾਬਾਜ਼ਾਰੀ ਅਤੇ ਵੱਧ ਕੀਮਤ ਵਸੂਲਣ ਦੇ ਗੈਰ-ਕਾਨੂੰਨੀ ਅਮਲ ਵਿੱਚ ਲੱਗੇ ਲੋਕਾਂ ਨੂੰ ਸਖ਼ਤ ਚਿਤਾਵਨੀ ਵੀ ਜਾਰੀ ਕੀਤੀ ਹੈ ਕਿ ਇਸ ਗੋਰਖ-ਧੰਦੇ ਨੂੰ ਤੁਰੰਤ ਬੰਦ ਕਰਨ ਨਹੀਂ ਤਾਂ ਸਖ਼ਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਨਵੇਂ ਕ੍ਰਿਕਟ ਸਟੇਡੀਅਮ ਨੇੜੇ ਆਈਪੀਐਲ ਮੈਚ ਦੀਆਂ ਟਿਕਟਾਂ ਦੀ ਕਾਲਾਬਾਜ਼ਾਰੀ ਬਾਰੇ ਕੋਈ ਜਾਣਕਾਰੀ ਮਿਲੇ ਤਾਂ ਉਹ ਤੁਰੰਤ ਮੁੱਲਾਂਪੁਰ ਗਰੀਬਦਾਸ ਥਾਣੇ ਦੇ ਐਸਐਚਓ ਨਵਦੀਪ ਸ਼ਰਮਾ ਨੂੰ 9203200009 ਅਤੇ ਡੀਐਸਪੀ ਮੁੱਲਾਂਪੁਰ ਗਰੀਬਦਾਸ ਮੋਹਿਤ ਅਗਰਵਾਲ ਨੂੰ 7710111912 ’ਤੇ ਇਤਲਾਹ ਦਿੱਤੀ ਜਾਵੇ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…