ਜ਼ਿਲ੍ਹਾ ਪੁਲੀਸ ਵੱਲੋਂ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼, ਪੰਜ ਮੁਲਜ਼ਮ ਗ੍ਰਿਫ਼ਤਾਰ, 18 ਗੱਡੀਆਂ ਬਰਾਮਦ

ਨਬਜ਼-ਏ-ਪੰਜਾਬ, ਮੁਹਾਲੀ, 3 ਸਤੰਬਰ:
ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਨੇ ਅੰਤਰਰਾਜ਼ੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਕੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲੀਸ ਨੇ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਚੋਰ ਕੀਤੀਆਂ ਡੇਢ ਦਰਜਨ ਗੱਡੀਆਂ ਵੀ ਬਰਾਮਦ ਕੀਤੀਆਂ ਹਨ। ਇਸ ਗੱਲ ਦਾ ਖੁਲਾਸਾ ਅੱਜ ਇੱਥੇ ਮੁਹਾਲੀ ਦੇ ਐਸਪੀ (ਤਫ਼ਤੀਸ਼) ਸੌਰਵ ਜ਼ਿੰਦਲ ਨੇ ਪੱਤਰਕਾਰ ਸੰਮੇਲਨ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਐੱਸਐੱਸਪੀ ਹਰਮਨਦੀਪ ਸਿੰਘ ਹਾਂਸ, ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਪਰਾਧਿਕ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਐਸਪੀ (ਅਪਰੇਸ਼ਨ) ਤਲਵਿੰਦਰ ਸਿੰਘ, ਡੀਐਸਪੀ (ਡੀ) ਜਤਿੰਦਰ ਸਿੰਘ ਚੌਹਾਨ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀ.ਆਈ.ਏ. ਸਟਾਫ਼ ਮੁਹਾਲੀ ਦੇ ਇੰਚਾਰਜ ਹਰਮਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਵੱਲੋਂ ਅੰਤਰ-ਰਾਜੀ ਵਾਹਨ ਚੋਰ ਗਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਸ੍ਰੀ ਸੌਰਵ ਜ਼ਿੰਦਲ ਨੇ ਦੱਸਿਆ ਕਿ ਮਿਤੀ 18-08-2025 ਨੂੰ ਸੀ.ਆਈ.ਏ. ਸਟਾਫ਼ ਦੀ ਟੀਮ ਖਰੜ ਤੋਂ ਲਾਡਰਾਂ ਰੋਡ ਮੌਜੂਦ ਸੀ, ਜਿੱਥੇ ਸੀ.ਆਈ.ਏ. ਸਟਾਫ਼ ਦੇ ਏਐਸਆਈ ਅੰਮ੍ਰਿਤਪਾਲ ਸਿੰਘ ਨੂੰ ਸੂਚਨਾ ਮਿਲੀ ਕਿ ਨਿਤਿਸ਼ ਸ਼ਰਮਾ ਉਰਫ਼ ਨਿਸ਼ੂ, ਰਣਵੀਰ ਸਿੰਘ ਉਰਫ਼ ਜੱਸੂ, ਰਮਨਜੋਤ ਸਿੰਘ ਉਰਫ਼ ਜੋਤ ਆਪਣੇ ਸਾਥੀ ਸਰਾਜ ਅਨਵਰ ਸੰਧੂ ਉਰਫ਼ ਰਾਜੂ ਅਤੇ ਸ਼ਿਵ ਚਰਨ ਦਾਸ ਉਰਫ਼ ਸ਼ਿਵ ਧਾਲੀਵਾਲ ਨਾਲ ਮਿਲਕੇ ਪੰਜਾਬ ਅਤੇ ਬਾਹਰਲੇ ਸੂਬਿਆਂ ਵਿੱਚ ਵਹੀਕਲ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ ਅਤੇ ਚੋਰੀ ਕੀਤੇ ਵਾਹਨਾਂ ਦੇ ਇੰਜਣ ਨੰਬਰ ਅਤੇ ਚਾਸੀ ਨੰਬਰ ਟੈਂਪਰ ਕਰਕੇ ਫ਼ਰਜ਼ੀ ਦਸਤਾਵੇਜ਼ਾਂ ਦੇ ਅਧਾਰ ਤੇ ਭੋਲੇ-ਭਾਲੇ ਲੋਕਾਂ ਨੂੰ ਠੱਗੀ ਦਾ ਸ਼ਿਕਾਰ ਬਣਾ ਕੇ ਅੱਗੇ ਵੇਚਦੇ ਹਨ। ਜਿਨ੍ਹਾਂ ਵਿਰੁੱਧ ਪਹਿਲਾਂ ਵੀ ਵਾਹਨ ਚੋਰੀ ਦੇ ਪਰਚ। ਦਰਜ ਹਨ। ਇਸ ਸਬੰਧੀ ਮੁਲਜ਼ਮਾਂ ਖ਼ਿਲਾਫ਼ 18-08-2025 ਨੂੰ ਅ/ਧ 303(2), 317(2), 319(2), 318(4), 338, 336, 340(2), 61(2) ਤਹਿਤ ਥਾਣਾ ਸਿਟੀ ਖਰੜ ਵਿੱਚ ਕੇਸ ਦਰਜ ਰਜਿਸਟਰ ਕੀਤਾ ਗਿਆ।
ਪੁਲੀਸ ਅਨੁਸਾਰ ਮੁਲਜ਼ਮਾਂ ਕੋਲੋਂ ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਉਹ ਆਪਣੇ ਹੋਰ ਕਈ ਸਾਥੀਆਂ ਨਾਲ ਮਿਲਕੇ ਪੰਜਾਬ ਅਤੇ ਹੋਰ ਵੱਖ-ਵੱਖ ਰਾਜਾਂ ਤੋਂ ਵਾਹਨ ਚੋਰੀ ਕਰਦੇ ਹਨ ਅਤੇ ਉਨ੍ਹਾਂ ’ਤੇ ਐਕਸੀਡੈਂਟਲ ਗੱਡੀਆਂ ਦੇ ਚਾਸੀ ਨੰਬਰ ਦੇ ਪੀਸ ਕੱਟ ਕੇ ਚੋਰੀ ਦੀਆਂ ਗੱਡੀਆਂ ’ਤੇ ਟੈਂਪਰਿੰਗ ਕਰ ਦਿੰਦੇ ਹਨ ਅਤੇ ਐਕਸੀਡੈਂਟਲ ਗੱਡੀਆਂ ਨੂੰ ਅੱਗੇ ਕਬਾੜ ਵਿੱਚ ਵੇਚ ਕੇ ਉਨ੍ਹਾਂ ਗੱਡੀਆਂ ਦੇ ਮਾਲਕਾ ਤੋਂ ਲਏ ਗਏ ਪੇਪਰਾਂ ਦੇ ਅਧਾਰ ’ਤੇ ਦੁਬਾਰਾ ਚੋਰੀ ਕੀਤੀਆਂ ਗੱਡੀਆਂ ਉੱਤੇ ਨੰਬਰ ਦੀ ਰਜਿਸਟ੍ਰੇਸ਼ਨ ਕਰਵਾ ਕੇ ਭੋਲੇ-ਭਾਲੇ ਲੋਕਾਂ ਨੂੰ ਆਪਣੀ ਠੱਗੀ ਦਾ ਸ਼ਿਕਾਰ ਬਣਾ ਕੇ ਵੇਚ ਦਿੰਦੇ ਸਨ।

ਮੁਲਜ਼ਮ ਰਣਵੀਰ ਸਿੰਘ ਗੱਡੀਆਂ ਨੂੰ ਟੈਂਪਰਿੰਗ ਕਰਨ ਦਾ ਮਾਹਰ ਹੈ, ਜਿਸ ਪਾਸ ਗੱਡੀਆਂ ਦੇ ਇੰਜਣ ਨੰਬਰ ਅਤੇ ਚਾਸੀ ਨੰਬਰ ਨੂੰ ਟੈਂਪਰਿੰਗ ਕਰਨ ਵਾਲੀ ਡੌਟ ਮਸ਼ੀਨ ਵੀ ਬਰਾਮਦ ਕੀਤੀ ਗਈ ਹੈ। ਇਨ੍ਹਾਂ ਮੁਲਜ਼ਮਾਂ ਨਾਲ ਇਸ ਗਰੋਹ ਵਿੱਚ ਕਈ ਚੋਰ ਅਤੇ ਜਾਅਲੀ ਦਸਤਾਵੇਜ, ਨੰਬਰ ਪਲੇਟਾਂ ਤਿਆਰ ਕਰਨ ਵਾਲੇ ਮੁਲਜ਼ਮ ਵੀ ਸ਼ਾਮਲ ਹਨ। ਜਿਨ੍ਹਾਂ ਨੂੰ ਪਰਚੇ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰਨ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਇੱਕ ਫਾਰਚੂਨਰ ਕਾਰ, ਇੱਕ ਸਕਾਰਪੀਓ, ਦੋ ਮਹਿੰਦਰਾ ਥਾਰ, ਇੱਕ ਮਹਿੰਦਰਾ X”V500, ਚਾਰ ਕਰੇਟਾ, ਇੱਕ
ਬੋਲੈਰੋ, ਦੋ ਸਵਿਫ਼ਟ ਕਾਰਾਂ, ਤਿੰਨ ਗਲਾਂਜਾ, ਇੱਕ ਵਰਨਾ, ਇੱਕ ਆਰਟਿਗਾ ਅਤੇ ਇੱਕ ਹੌਂਡਾ ਸਿਟੀ ਕਾਰ ਬਰਾਮਦ ਕੀਤੀ ਗਈ ਹੈ।

Load More Related Articles
Load More By Nabaz-e-Punjab
Load More In Crime & Police

Check Also

ਮੁਹਾਲੀ ਪੁਲੀਸ ਨੇ ਸੁਲਝਾਈ ਅੰਨੇ ਕਤਲ ਦੀ ਗੁੱਥੀ, ਦੋ ਮੁਲਜ਼ਮ ਗ੍ਰਿਫ਼ਤਾਰ, ਇੱਕ ਫ਼ਰਾਰ

ਮੁਹਾਲੀ ਪੁਲੀਸ ਨੇ ਸੁਲਝਾਈ ਅੰਨੇ ਕਤਲ ਦੀ ਗੁੱਥੀ, ਦੋ ਮੁਲਜ਼ਮ ਗ੍ਰਿਫ਼ਤਾਰ, ਇੱਕ ਫ਼ਰਾਰ ਮੁਲਜ਼ਮਾਂ ਨੇ ਕਤਲ ਤੋਂ ਬ…