nabaz-e-punjab.com

ਜ਼ਿਲ੍ਹਾ ਪੁਲੀਸ ਸਾਂਝ ਕੇਂਦਰ ਵੱਲੋਂ ਸ਼ਿਵਾਲਿਕ ਸਕੂਲ ਵਿੱਚ ਨਸ਼ਿਆਂ ਖ਼ਿਲਾਫ਼ ਸੈਮੀਨਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਜੁਲਾਈ:
ਜ਼ਿਲ੍ਹਾ ਪੁਲੀਸ ਸਾਂਝ ਕੇਂਦਰ ਐਸਏਐਸ ਨਗਰ ਵੱਲੋਂ ਐਸਐਸਪੀ ਕੁਲਦੀਪ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀਐਸਪੀ (ਸਿਟੀ-1) ਅਮਰੋਜ ਸਿੰਘ ਦੀ ਅਗਵਾਈ ਹੇਠ ਇੱਥੋਂ ਦੇ ਫੇਜ਼-6 ਸਥਿਤ ਸ਼ਿਵਾਲਿਕ ਪਬਲਿਕ ਸਕੂਲ ਦੇ ਆਡੀਟੋਰੀਅਮ ਵਿੱਚ ਨਸ਼ਿਆਂ ਦੇ ਖ਼ਿਲਾਫ਼ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਸਾਂਝ ਕੇਂਦਰਾਂ ਦੇ ਸਟਾਫ਼ ਸਮੇਤ ਸਕੂਲ ਦੇ ਅਧਿਆਪਕਾਂ ਅਤੇ 400 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ।
ਇਸ ਮੌਕੇ ਬੋਲਦਿਆਂ ਜ਼ਿਲ੍ਹਾ ਸਾਂਝ ਕੇਂਦਰ ਦੇ ਇੰਚਾਰਜ ਸਬ ਇੰਸਪੈਕਟਰ ਗੁਰਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸੇਵਨ ਨਾਲ ਮਨੁੱਖੀ ਸਰੀਰ ’ਤੇ ਪੈਣ ’ਤੇ ਬੂਰੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਨੌਜਵਾਨ ਪੀੜ੍ਹੀ ਨਸ਼ਿਆਂ ਦੀ ਦਲਦਲ ਵਿੱਚ ਧਸਦੀ ਜਾ ਰਹੀ ਹੈ। ਉਨ੍ਹਾਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਨਸ਼ਾ ਵੇਚਣ ਵਾਲੇ ਬਾਰੇ ਕੁੱਝ ਪਤਾ ਚਲਦਾ ਹੈ ਤਾਂ ਉਸ ਦੀ ਤੁਰੰਤ ਸੂਚਨਾ ਪੁਲੀਸ ਦੇਣ ਅਤੇ ਸੂਚਨਾਕਾਰ ਦਾ ਨਾਂ ਬਿਲਕੁਲ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਵੱਲੋਂ ਵਿੱਢੀ ਜੰਗ ਨੂੰ ਸਫਲ ਬਣਾਉਣ ਲਈ ਹਰੇਕ ਵਿਅਕਤੀ ਨੂੰ ਆਪਣਾ ਬਣਦਾ ਸਹਿਯੋਗ ਦੇਣਾ ਚਾਹੀਦਾ ਹੈ।
ਇਸ ਮੌਕੇ ਸਬ ਡਿਵੀਜ਼ਨ ਸਾਂਝ ਕੇਂਦਰ ਇੰਚਾਰਜ ਬਲਜੀਤ ਸਿੰਘ, ਜ਼ਿਲ੍ਹਾ ਸਾਂਝ ਕੇਂਦਰ ਸਾਫ਼ਟਵੇਅਰ ਟਰੇਨਰ ਦਵਿੰਦਰ ਸਿੰਘ ਨੇਗੀ, ਸਮਾਜ ਸੇਵੀ ਸੰਸਥਾ ਸਟੈਂਡਿੰਗ ਫਾਰ ਹਿਊਮਨ ਰਾਈਟਸ ਦੇ ਆਗੂ ਸ਼ਮਸ਼ੀਰ ਰਾਣਾ ਟੰਡਨ ਅਤੇ ਸਕੂਲ ਦੀ ਪ੍ਰਿੰਸੀਪਲ ਅਨੂਪ ਕਿਰਨ ਨੇ ਵੀ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖ਼ਿਲਾਫ਼ ਲਾਮਬੰਦ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਨਸ਼ਿਆਂ ਨੇ ਪੰਜਾਬ ਦੀ ਜਵਾਨੀ ਨੂੰ ਅੰਦਰੋਂ ਖੋਖਲਾ ਕਰਕੇ ਰੱਖ ਦਿੱਤਾ ਹੈ। ਅਖੀਰ ਵਿੱਚ ਸਾਂਝ ਕੇਂਦਰ ਸਟਾਫ਼ ਅਤੇ ਵਿਦਿਆਰਥੀਆਂ ਨੇ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕਤਾ ਦਾ ਹੋਕਾ ਦੇਣ ਦੀ ਸਹੁੰ ਵੀ ਚੁੱਕੀ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਯੂਨੀਵਰਸਿਟੀ ਮੁਹਾਲੀ ਵੱਲੋਂ ‘ਐਮ.ਬੀ.ਏ. ਪਲੱਸ’ ਪ੍ਰੋਗਰਾਮ ਲਾਂਚ

ਸੀਜੀਸੀ ਯੂਨੀਵਰਸਿਟੀ ਮੁਹਾਲੀ ਵੱਲੋਂ ‘ਐਮ.ਬੀ.ਏ. ਪਲੱਸ’ ਪ੍ਰੋਗਰਾਮ ਲਾਂਚ ਸੀਜੀਸੀ ਨੇ ਮੈਨੇਜਮੈਂਟ ਸਿੱਖਿਆ ਖੇ…