Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ: 6 ਅੌਰਤਾਂ ਸਣੇ 72 ਵਲੰਟੀਅਰਾਂ ਨੇ ਕੀਤਾ ਖੂਨਦਾਨ ਨਬਜ਼-ਏ-ਪੰਜਾਬ, ਮੁਹਾਲੀ, 8 ਮਈ: ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਦੇ ਚੇਅਰਮੈਨ ਸ੍ਰੀਮਤੀ ਕੋਮਲ ਮਿੱਤਲ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਵੱਲੋਂ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਵਿਸ਼ਵਾਸ ਫਾੳਂੂਡੇਸ਼ਨ ਅਤੇ ਪੰਜਾਬ ਨੈਸ਼ਨਲ ਬੈਂਕ ਸੈਕਟਰ-76 ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਸਹਾਇਕ ਕਮਿਸ਼ਨਰ (ਜਨਰਲ) ਸ੍ਰੀਮਤੀ ਅੰਕਿਤਾ ਕਾਂਸਲ ਨੇ ਕੀਤਾ। ਕੈਂਪ ਵਿੱਚ 6 ਅੌਰਤਾਂ ਸਮੇਤ ਵੱਖ-ਵੱਖ ਵਿਭਾਗਾਂ ਦੇ 72 ਮੁਲਾਜ਼ਮਾਂ ਅਤੇ ਵਲੰਟੀਅਰਾਂ ਨੇ ਖੂਨਦਾਨ ਕੀਤਾ। ਡੇਅਰੀ ਵਿਕਾਸ ਵਿਭਾਗ ਦੇ ਕਰਮਚਾਰੀ ਮਨਦੀਪ ਸਿੰਘ ਨੇ 49ਵੀਂ ਵਾਰ ਖੂਨਦਾਨ ਕੀਤਾ। ਸ੍ਰੀਮਤੀ ਅੰਕਿਤਾ ਕਾਂਸਲ ਨੇ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਅਤੇ ਵਿਸ਼ਵਾਸ ਫਾਊਂਡੇਸ਼ਨ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਖੂਨਦਾਨੀ ਅੌਰਤਾਂ ਦੀ ਹੌਸਲਾ ਅਫ਼ਜਾਈ ਕੀਤੀ। ਉਨ੍ਹਾਂ ਮੁਲਾਜ਼ਮਾਂ ਅਤੇ ਨੌਜਵਾਨ ਵਰਗ ਨੂੰ ਖੂਨਦਾਨ ਕਰਨ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਖੂਨਦਾਨ ਮਹਾਦਾਨ ਹੈ। ਸਾਡੇ ਵੱਲੋਂ ਦਾਨ ਕੀਤੀ ਖੂਨ ਦੀ ਇੱਕ ਬੂੰਦ ਨਾਲ ਕਿਸੇ ਲੋੜਵੰਦ ਮਰੀਜ਼ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ। ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਹਰਬੰਸ ਸਿੰਘ ਨੇ ਦੱਸਿਆ ਕਿ ਭਾਈ ਘਨੱਈਆ ਜੀ ਦੇ ਰਾਹ ’ਤੇ ਚੱਲਦਿਆਂ ਰੈੱਡ ਕਰਾਸ ਸੁਸਾਇਟੀ ਹਮੇਸ਼ਾ ਹੀ ਦੀਨ-ਦੁਖੀਆਂ ਦੀ ਹਰ ਪ੍ਰਕਾਰ ਦੀ ਮਦਦ ਕਰਦੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲ ਫੇਜ਼-6 ਦੀ ਟੀਮ ਨੇ ਖੂਨ ਦੇ ਯੂਨਿਟ ਇਕੱਤਰ ਕੀਤੇ। ਬੀਤੀ 6 ਮਈ ਨੂੰ ਸਰਕਾਰੀ ਹਾਈ ਸਕੂਲ ਮਾਣਕਪੁਰ ਸ਼ਰੀਫ਼ ਵਿੱਚ ਐਚ.ਆਈ.ਵੀ./ਏਡਜ਼, ਨਸ਼ੇ, ਭਰੂਣ-ਹੱਤਿਆ, ਰੁੱਖ ਲਗਾਉਣ, ਵਾਤਾਵਰਨ, ਪਾਣੀ ਦੀ ਸੰਭਾਲ, ਫਸਟ-ਏਡ ਸਬੰਧੀ ਕੈਂਪ ਲਗਾ ਕੇ ਜਾਗਰੂਕਤਾ ਦਾ ਹੋਕਾ ਦਿੱਤਾ ਗਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ