ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਖੂਨਦਾਨ ਕੈਂਪ ਲਾਇਆ, ਡੀਸੀ ਨੇ ਕੀਤਾ ਉਦਘਾਟਨ

ਨਬਜ਼-ਏ-ਪੰਜਾਬ, ਮੁਹਾਲੀ, 22 ਜੁਲਾਈ:
ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਮੁਹਾਲੀ ਵੱਲੋਂ ਜੁਆਏ ਆਫ਼ ਗੀਵਿੰਗ, ਡਿਜ਼ਾਇਨਿੰਗ ਸ਼ਲਿਊਸ਼ਨਜ਼, ਆਈਕੂਰੀਅਸ, ਨਿਊਜ਼ਵਾਇਰ ਪਾਰਕ ਵਿਊ ਅਤੇ ਅਡਰਾਇਡ ਟੀਮ ਦੇ ਸਹਿਯੋਗ ਨਾਲ ਇੱਥੋਂ ਦੇ ਸੈਕਟਰ-66 ਸਥਿਤ ਬੈਸਟੈੱਕ ਬਿਜ਼ਨਸ ਟਾਵਰ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਕੀਤਾ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਜੀਵਨ ਵਿੱਚ ਵੱਧ ਤੋਂ ਵੱਧ ਖੂਨਦਾਨ ਕਰਨ ਪ੍ਰੇਰਦਿਆਂ ਕਿਹਾ ਕਿ ਖੂਨਦਾਨ ਮਹਾਦਾਨ ਹੈ। ਸਾਡੇ ਵੱਲੋਂ ਦਾਨ ਵਿੱਚ ਦਿੱਤੀ ਖੂਨ ਦੀ ਇੱਕ ਬੂੰਦ ਨਾਲ ਕਿਸੇ ਲੋੜਵੰਦ ਮਰੀਜ਼ ਦੀ ਕੀਮਤੀ ਜਾਨ ਬਚ ਸਕਦੀ ਹੈ।
ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਦੇ ਸਕੱਤਰ ਹਰਬੰਸ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਪੀਜੀਆਈ ਦੇ ਡਾਕਟਰਾਂ ਦੀ ਟੀਮ ਵੱਲੋਂ 137 ਯੂਨਿਟ ਖੂਨ ਦੇ ਇਕੱਤਰ ਕੀਤੇ ਗਏ। ਅਖੀਰ ਵਿੱਚ ਖੂਨਦਾਨ ਕੈਂਪ ਵਿੱਚ ਸਹਿਯੋਗ ਦੇਣ ਵਾਲੀਆਂ ਜੁਆਏ ਆਫ਼ ਗੀਵਿੰਗ, ਡਿਜ਼ਾਇਨਿੰਗ ਸ਼ਲਿਊਸ਼ਨਜ਼, ਆਈਕੂਰੀਅਸ, ਨਿਊਜ਼ਵਾਇਰ, ਪਾਰਕ ਵਿਊ ਅਤੇ ਅਡਰਾਇਡ ਟੀਮ ਨੂੰ ਸਨਮਾਨਿਤ ਕੀਤਾ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…