Share on Facebook Share on Twitter Share on Google+ Share on Pinterest Share on Linkedin ਧਰਨਿਆਂ ’ਤੇ ਡਾਕਟਰ ਅਤੇ ਮੁੱਖ ਮੰਤਰੀ ਸਾਹਿਬ ਗੂੜ੍ਹੀ ਨੀਂਦ ਵਿੱਚ! ‘ਆਪ’ ਸਰਕਾਰ ਦੇ ‘ਸਿਹਤ ਮਾਡਲ’ ਅਧੀਨ ਮਰੀਜ਼ ਅਤੇ ਡਾਕਟਰ ਡਾਢੇ ਪ੍ਰੇਸ਼ਾਨ: ਬਲਬੀਰ ਸਿੱਧੂ ਨਬਜ਼-ਏ-ਪੰਜਾਬ, ਮੁਹਾਲੀ, 30 ਜੂਨ: ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਸਿਹਤ ਸੰਭਾਲ ਖੇਤਰ ਪ੍ਰਤੀ ਘੋਰ ਲਾਪਰਵਾਹੀ ਅਤੇ ਪੰਜਾਬ ਦੇ ਨੌਜਵਾਨ ਡਾਕਟਰਾਂ ਨੂੰ ਨਿਰਾਸ਼ਾ ਦੇ ਕੰਢੇ ਧੱਕਣ ਲਈ ਉਨ੍ਹਾਂ ਦੀ ਸਖ਼ਤ ਨਿਖੇਧੀ ਕੀਤੀ ਹੈ। ਅੱਜ ਸਰਕਾਰੀ ਹਸਪਤਾਲ ਖ਼ਸਤਾ ਹਾਲਾਤ ਵਿੱਚ ਹਨ, ਡਾਕਟਰਾਂ ਦੇ ਧਰਨਿਆਂ ਕਾਰਨ ਓਪੀਡੀ ਬੰਦ ਹੋ ਗਈਆਂ ਹਨ, ਸਰਜਰੀਆਂ ਠੱਪ ਹੋ ਗਈਆਂ ਹਨ ਅਤੇ ਮਰੀਜ਼ਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਭ ਲਈ ਸੂਬਾ ਸਰਕਾਰ ਨੇ ਆਪਣੇ ਹੀ ਡਾਕਟਰੀ ਭਾਈਚਾਰੇ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕਰਨਾ ਚੁਣਿਆ ਹੈ। ਸਿੱਧੂ ਨੇ ‘ਆਪ’ ਹਕੂਮਤ ਨੂੰ ਸਵਾਲ ਕੀਤਾ ਕਿ ਕੀ ਇਹ ਹੈ ‘ਆਪ’ ਦਾ ਉਹ ‘ਸਿਹਤ ਮਾਡਲ’ ਹੈ ਜਿਸ ਦਾ ਇਨ੍ਹਾਂ ਨੇ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ?’’ ਬਲਬੀਰ ਸਿੱਧੂ ਨੇ ਐਮਬੀਬੀਐਸ ਵਿਦਿਆਰਥੀਆਂ ’ਤੇ 20 ਲੱਖ ਰੁਪਏ ਦਾ ਨਵਾਂ ਬਾਂਡ ਲਗਾਉਣ ਅਤੇ ਬੇਲੋੜੀ ਟਿਊਸ਼ਨ ਫੀਸ ਵਾਧੇ ਨੂੰ, ਡਾਕਟਰ ਬਣਨ ਦੇ ਚਾਹਵਾਨ ਨੌਜਵਾਨਾਂ, ਖਾਸ ਕਰਕੇ ਮੱਧ ਅਤੇ ਘੱਟ ਆਮਦਨ ਵਾਲੇ ਪਰਿਵਾਰਾਂ ਤੋਂ ਆਉਣ ਵਾਲੇ ਨੌਜਵਾਨਾਂ ਦੇ ਸੁਪਨਿਆਂ ’ਤੇ ਇੱਕ ਵੱਡਾ ਹਮਲਾ ਦੱਸਿਆ। ਉਨ੍ਹਾਂ ਦੱਸਿਆ ਕਿ ਡਾਕਟਰ ਬਣਨ ਲਈ ਅੱਜ ਦੇ ਵਿਦਿਆਰਥੀ ਨੂੰ 1314 ਲੱਖ ਰੁਪਏ ਲਗਦੇ ਹਨ, ਜੋ ਕਿ ਪਹਿਲਾਂ ਹੀ ਬਹੁਤ ਜ਼ਿਆਦਾ ਹੈ ਅਤੇ ਇਹ ਨਵਾਂ 20 ਲੱਖ ਦਾ ਬਾਂਡ ਤਾਂ ਸ਼ਰੇਆਮ ਧੱਕਾ ਹੈ। ਸਾਡੇ ਭਵਿੱਖ ਦੇ ਇਨ੍ਹਾਂ ਡਾਕਟਰਾਂ ਦੀ ਮੰਗਾਂ ਨੂੰ ਹੱਲ ਕਰਨ ਦੀ ਬਜਾਏ, ਇਹ ਸਰਕਾਰ ਉਨ੍ਹਾਂ ਨੂੰ ਹੋਰ ਕਰਜ਼ੇ ਨਿਵਾਜ਼ ਰਹੀ ਹੈ।’’ ਬਲਬੀਰ ਸਿੱਧੂ ਨੇ ਕਿਹਾ ਕਿ ਜਨਤਕ ਸਿਹਤ ਪ੍ਰਤੀ 24/7 ਵਚਨਬੱਧਤਾ ਦੇ ਬਾਵਜੂਦ, ਪੰਜਾਬ ਦੇ ਰੈਜ਼ੀਡੈਂਟ ਡਾਕਟਰਾਂ ਦੇ ਵਜ਼ੀਫ਼ੇ ਪੂਰੇ ਦੇਸ਼ ਵਿੱਚੋਂ ਸਭ ਤੋਂ ਘੱਟ ਹਨ। ਉਪਰੋਂ ਇਹ ਨਵੀਂ ਬਾਂਡ ਨੀਤੀ ਸ਼ੋਸ਼ਣਕਾਰੀ ਹੈ, ਅਤੇ ਨਵਾਂ ਫੀਸਾਂ ਵਿੱਚ ਵਾਧਾ, ਯੋਗ ਵਿਦਿਆਰਥੀਆਂ ਨੂੰ ਡਾਕਟਰੀ ਸਿੱਖਿਆ ਪ੍ਰਾਪਤ ਕਰਨ ਵਿੱਚ ਅਸਮਰੱਥ ਬਣਾ ਰਿਹਾ ਹੈ ਅਤੇ ਸਿਸਟਮ ਤੋਂ ਬਾਹਰ ਧੱਕ ਰਿਹਾ ਹੈ। ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਲੋਚਨਾ ਕੀਤੀ ਕਿ ਉਹ ਸੂਬੇ ਦੀ ਸਿਹਤ ਸੰਭਾਲ ਪ੍ਰਣਾਲੀ ਨੂੰ ਢਹਿ-ਢੇਰੀ ਹੁੰਦਾ ਦੇਖ ਰਹੇ ਹਨ ਅਤੇ ਇਸ ਨੂੰ ਬਚਾਉਣ ਲਈ ਕੋਈ ਕਾਰਵਾਈ ਨਹੀਂ ਕਰ ਰਹੇ। ਉਨ੍ਹਾਂ ਪੁੱਛਿਆ ਕਿ, ’’ਸਿੱਖਿਆ ਅਤੇ ਸਿਹਤ ਪ੍ਰਣਾਲੀ ਵਿੱਚ ਤੁਸੀਂ ਜਿਹੜੀ ‘ਕ੍ਰਾਂਤੀ‘ ਲਿਆਉਣੀ ਸੀ ਉਹ ਕਿੱਥੇ ਹੈ? ਸਾਡੀ ਸਰਕਾਰ ਵੇਲੇ ਜੋ ਸਿੱਖਿਆ ਅਤੇ ਸਿਹਤ ਦੋਨੋਂ ਖੇਤਰਾਂ ਵਿੱਚ ਸੁਧਾਰ ਲਿਆਉਂਦੇ ਗਏ ਸਨ, ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੀ ਮਾੜੀ ਨੀਤੀਆਂ ਨਾਲ ਉਨ੍ਹਾਂ ਨੂੰ ਵੀ ਖ਼ਤਮ ਕਰ ਦਿੱਤਾ ਹੈ।’’ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਡਾਕਟਰਾਂ ਦੀ ਹੜਤਾਲ ਇਨਸਾਫ਼ ਦੀ ਪੁਕਾਰ ਹੈ। ਇਹ ਉਹੀ ਨੌਜਵਾਨ ਪੇਸ਼ੇਵਰ ਹਨ ਜਿਨ੍ਹਾਂ ਨੇ ਕੋਵਿਡ-19 ਦੌਰਾਨ ਅਣਥੱਕ ਸੇਵਾ ਕੀਤੀ ਸੀ, ਅਤੇ ਹੁਣ ਉਨ੍ਹਾਂ ਨੂੰ ਆਪਣੇ ਹੱਕ ਮੰਗਣ ਲਈ ਇਹ ਸਜ਼ਾ ਦਿੱਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ 20 ਲੱਖ ਰੁਪਏ ਦੀ ਬਾਂਡ ਨੀਤੀ ਨੂੰ ਤੁਰੰਤ ਵਾਪਸ ਲਿਆ ਜਾਵੇ, ਇਨ੍ਹਾਂ ਡਾਕਟਰਾਂ ਨੂੰ ਮਿਲਣ ਵਾਲੇ ਵਜ਼ੀਫ਼ਿਆਂ ਵਿੱਚ ਤੁਰੰਤ ਵਾਧਾ ਕੀਤਾ ਜਾਵੇ ਅਤੇ ਇਸ ਅਣਉਚਿਤ ਟਿਊਸ਼ਨ ਫੀਸ ਵਾਧੇ ਨੂੰ ਵਾਪਸ ਲਿਆ ਜਾਵੇ।’’ ਸਾਬਕਾ ਸਿਹਤ ਮੰਤਰੀ ਸਿੱਧੂ ਨੇ ਸਰਕਾਰ ਨੂੰ ਸੁਚੇਤ ਕੀਤਾ ਕਿ, ‘ਆਪ’ ਸਰਕਾਰ ਦੀ ਇਹ ਨੀਤੀਆਂ ਸਾਡੇ ਪੰਜਾਬ ਦੇ ਡਾਕਟਰੀ ਵਿਦਿਆਰਥੀਆਂ ਨੂੰ ਪੰਜਾਬ ਤੋਂ ਬਾਹਰ ਜਾਣ ਜਾਂ ਮੈਡੀਕਲ ਸਿੱਖਿਆ ਪੂਰੀ ਤਰ੍ਹਾਂ ਛੱਡਣ ਲਈ ਮਜਬੂਰ ਕਰਣਗੀਆਂ, ਜਿਸ ਨਾਲ ਭਵਿੱਖ ਵਿੱਚ ਡਾਕਟਰਾਂ ਦੀ ਭਾਰੀ ਘਾਟ ਹੋ ਜਾਵੇਗੀ। ਜਦੋਂਕਿ ਵਰਤਮਾਨ ਵਿੱਚ ਵੀ ਪੰਜਾਬ ਆਪਣੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਵੱਡੀ ਘਾਟ ਨਾਲ ਜੂਝ ਰਿਹਾ ਹੈ, ਜਿਸ ਕਾਰਨ ਸਿਹਤ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ।’’ ਸਿੱਧੂ ਨੇ ਕਿਹਾ, ’’ਪੰਜਾਬ ਦੀ ਸਿਹਤ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ। ਇੱਕ ਸਰਕਾਰ ਜੋ ਆਪਣੇ ਮਰੀਜ਼ਾਂ ਅਤੇ ਆਪਣੇ ਡਾਕਟਰਾਂ ਦੀ ਰੱਖਿਆ ਕਰਨ ਵਿੱਚ ਅਸਫਲ ਰਹਿੰਦੀ ਹੈ, ਇਸਦਾ ਮਤਲਬ ਉਸ ਨੇ ਆਪਣੇ ਲੋਕਾਂ ਲਈ ਕੁਝ ਨਹੀਂ ਕੀਤਾ। ਮੁੱਖ ਮੰਤਰੀ ਨੂੰ ਹੁਣ ਖੁਦ ਦਖ਼ਲ ਦੇਣਾ ਚਾਹੀਦਾ ਹੈ ਅਤੇ ਇਨ੍ਹਾਂ ਡਾਕਟਰਾਂ ਦੀਆਂ ਮੰਗਾ ਨੂੰ ਤੁਰੰਤ ਮੰਨ ਕੇ ਇਨ੍ਹਾਂ ਦੇ ਧਰਨੇ ਨੂੰ ਰੋਕਣਾ ਚਾਹੀਦਾ, ਤਾਂ ਜੋ ਸਾਡੇ ਮਰੀਜ਼ਾਂ ਨੂੰ ਹੋਰ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ।’’ ਅੰਤ ਵਿੱਚ ਉਨ੍ਹਾਂ ਕਿਹਾ, ’’ਕਾਂਗਰਸ ਪਾਰਟੀ ਨੌਜਵਾਨ ਡਾਕਟਰਾਂ ਤੇ ਪੰਜਾਬ ਦੇ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਅਸੀਂ ਸਰਕਾਰ ਤੋਂ ਤੁਰੰਤ ਕਾਰਵਾਈ ਦੀ ਮੰਗ ਕਰਦੇ ਹਾਂ।’’
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ