Nabaz-e-punjab.com

ਘਰੇਲੂ ਹਿੰਸਾ: ਡੀਐਸਪੀ ਸੋਨੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਮੁੜ ਪੁਲੀਸ ਰਿਮਾਂਡ ਲਿਆ ਜਾਵੇਗਾ: ਐਸਐਸਪੀ

ਪੁੱਛਗਿੱਛ ਦੌਰਾਨ ਡੀਐਸਪੀ ਅਤੁਲ ਸੋਨੀ ਸਹਿਯੋਗ ਦੇਣ ਤੋਂ ਇਨਕਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਮਾਰਚ:
ਘਰੇਲੂ ਝਗੜੇ ਦੌਰਾਨ ਆਪਣੀ ਪਤਨੀ ’ਤੇ ਕਥਿਤ ਤੌਰ ’ਤੇ ਫਾਇਰਿੰਗ ਕਰਨ ਅਤੇ ਉਸ ਦੇ ਘਰੋਂ ਨਾਜਾਇਜ਼ ਅਸਲ ਮਿਲਣ ਦੇ ਮਾਮਲੇ ਵਿੱਚ ਭਾਵੇਂ ਮੁਹਾਲੀ ਪੁਲੀਸ ਨੇ ਮੁਅੱਤਲੀ ਅਧੀਨ ਡੀਐਸਪੀ ਅਤੁਲ ਸੋਨੀ ਨੂੰ ਪੁੱਛਗਿੱਛ ਲਈ ਪ੍ਰੋਡਕਸ਼ਨ ਵਰੰਟ ’ਤੇ ਗ੍ਰਿਫ਼ਤਾਰ ਕਰਕੇ ਦੋ ਦਿਨ ਦਾ ਪੁਲੀਸ ਰਿਮਾਂਡ ਵੀ ਹਾਸਲ ਕਰ ਲਿਆ ਗਿਆ ਸੀ ਪ੍ਰੰਤੂ ਹੁਣ ਤੱਕ ਜਾਂਚ ਟੀਮ ਦੇ ਹੱਥ ਖਾਲੀ ਹਨ। ਇਸ ਸਬੰਧੀ ਸੰਪਰਕ ਕਰਨ ’ਤੇ ਐਸਐਸਪੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਡੀਐਸਪੀ ਸੋਨੀ ਤੋਂ ਉਕਤ ਦੋਵੇਂ ਮਾਮਲਿਆਂ ਸਬੰਧੀ ਪੁੱਛਗਿੱਛ ਜਾਰੀ ਹੈ ਪ੍ਰੰਤੂ ਉਹ ਜਾਂਚ ਟੀਮ ਨੂੰ ਸਹਿਯੋਗ ਨਹੀਂ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਭਲਕੇ ਦੋ ਦਿਨ ਦਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਡੀਐਸਪੀ ਅਤੁਲ ਸੋਨੀ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਦਾਲਤ ਵਿੱਚ ਇਕ ਅਰਜ਼ੀ ਦਾਇਰ ਕਰਕੇ ਮੁਅੱਤਲ ਪੁਲੀਸ ਅਧਿਕਾਰੀ ਤੋਂ ਹੋਰ ਪੁੱਛਗਿੱਛ ਕਰਨ ਲਈ ਪੁਲੀਸ ਰਿਮਾਂਡ ਮੰਗਿਆ ਜਾਵੇਗਾ।
ਡੀਐਸਪੀ ਦੇ ਘਰ ’ਚੋਂ ਬਰਾਮਦ ਹੋਏ ਕਥਿਤ ਨਾਜਾਇਜ਼ ਅਸਲੇ ਵੀ ਪੁੱਛਗਿੱਛ ਕੀਤੀ ਜਾਣੀ ਹੈ। ਕਿਉਂਕਿ ਸਰਕਾਰੀ ਹਥਿਆਰ ਹੋਣ ਦੇ ਬਾਵਜੂਦ ਉਸ ਨੇ ਆਪਣੇ ਕੋਲ ਨਾਜਾਇਜ਼ ਅਸਲਾ ਕਿਸ ਮੰਤਵ ਲਈ ਰੱਖਿਆ ਹੋਇਆ ਸੀ ਅਤੇ ਉਸ ਨੇ ਇਹ ਅਸਲਾ ਕਿੱਥੋਂ ਲਿਆਂਦਾ ਸੀ। ਇਨ੍ਹਾਂ ਸਾਰੇ ਪਹਿਲੂਆਂ ’ਤੇ ਪੁੱਛਗਿੱਛ ਕੀਤੀ ਜਾਵੇਗੀ। ਘਰੇਲੂ ਹਿੰਸਾ ਦੇ ਮਾਮਲੇ ਵਿੱਚ ਪੁਲੀਸ ਅਧਿਕਾਰੀ ਦੀ ਪਤਨੀ ਦੇ ਬਿਆਨ ਦਰਜ ਕੀਤੇ ਜਾਣੇ ਅਤੇ ਦੋਵਾਂ ਨੂੰ ਆਹਮੋ ਸਾਹਮਣੇ ਬਿਠਾ ਕੇ ਕਰਾਸ ਪੁੱਛਗਿੱਛ ਕੀਤੀ ਜਾਣੀ ਬਾਕੀ ਹੈ। ਕਿਉਂਕਿ ਝਗੜੇ ਤੋਂ ਬਾਅਦ ਸ੍ਰੀਮਤੀ ਸੋਨੀ ਵੱਲੋਂ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਗੰਭੀਰ ਦੋਸ਼ ਲਗਾਏ ਗਏ ਸੀ।
ਡੀਐਸਪੀ ਸੋਨੀ ਖ਼ਿਲਾਫ਼ ਉਸ ਦੀ ਪਤਨੀ ਸ੍ਰੀਮਤੀ ਸੁਨੀਤਾ ਸੋਨੀ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਬੀਤੀ 19 ਜਨਵਰੀ ਨੂੰ ਸੈਂਟਰਲ ਥਾਣਾ ਫੇਜ਼-8 ਵਿੱਚ ਧਾਰਾ 307, 323, 498ਏ ਅਤੇ ਅਸਲਾ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਸੀ। ਜਾਂਚ ਅਧਿਕਾਰੀ ਦੀ ਅਪੀਲ ’ਤੇ ਮੁਹਾਲੀ ਅਦਾਲਤ ਨੇ ਬੀਤੀ 5 ਫਰਵਰੀ ਨੂੰ ਸੋਨੀ ਦੇ ਗੈਰ ਜ਼ਮਾਨਤੀ ਗ੍ਰਿਫ਼ਤਾਰੀ ਵਰੰਟ ਜਾਰੀ ਕੀਤੇ ਗਏ ਸੀ। ਪਿਛਲੇ ਦਿਨੀਂ ਉਸ ਨੇ ਪੁਲੀਸ ਨੂੰ ਝਕਾਨੀ ਦੇ ਕੇ ਅਦਾਲਤ ਵਿੱਚ ਆਤਮ ਸਮਰਪਣ ਕੀਤਾ ਗਿਆ ਸੀ।

Load More Related Articles
Load More By Nabaz-e-Punjab
Load More In Court and Police

Check Also

Vigilance Bureau nabs PSPCL JE red-handed accepting Rs 15000 bribe

Vigilance Bureau nabs PSPCL JE red-handed accepting Rs 15000 bribe Nabaz-e-Punjab, Chandig…