ਡਾ. ਬੀਆਰ ਅੰਬੇਡਕਰ ਜਾ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 15 ਅਪਰੈਲ:
ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਫੇਜ਼-7 ਵਿਖੇ ਭਾਰਤ ਰਤਨ ਡਾ. ਬੀਆਰ ਅੰਬੇਡਕਰ ਦੇ 133ਵੇਂ ਜਨਮ ਦਿਹਾੜੇ ਨੂੰ ਸਮਰਪਿਤ ਇੱਕ ਪ੍ਰਭਾਵਸ਼ਾਲੀ ਚੇਤਨਾ ਸਮਾਗਮ ਅਤੇ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਉਨ੍ਹਾਂ ਸਪੁੱਤਰ ਸਰਬਜੀਤ ਸਿੰਘ ਸਮਾਣਾ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਉਨ੍ਹਾਂ ਦੇ ਸਪੁੱਤਰ ਕਰਨਵੀਰ ਸਿੰਘ ਸਿੱਧੂ ਨੇ ਹਾਜ਼ਰੀ ਭਰੀ।
ਸਭਾ ਦੇ ਪ੍ਰੈਸ ਸਕੱਤਰ ਡੀਪੀ ਹੁਸ਼ਿਆਰਪੁਰੀ ਨੇ ਦੱਸਿਆ ਕਿ ਸਮਾਗਮ ਦੌਰਾਨ ਆਈਏਐਸ (ਸੇਵਾਮੁਕਤ) ਬਚਿੱਤਰ ਸਿੰਘ, ਸ੍ਰੀਮਤੀ ਇੰਦਰਜੀਤ ਕੌਰ ਅਤੇ ਖ਼ੁਸ਼ੀ ਰਾਮ, ਡਿਪਟੀ ਸੀ ਏਜੀ ਓਂਕਾਰ ਨਾਥ ਅਤੇ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਦੇ ਮੈਂਬਰ ਐਚਐਲ ਮਹਿੰਮੀ, ਡੀਆਰ ਪਾਲ, ਆਰ.ਏ. ਸੁਮਨ ਅਤੇ ਬਖ਼ਸ਼ੀਸ਼ ਸਿੰਘ ਗੰਗੜ ਨੇ ਡਾ. ਬੀ.ਆਰ. ਅੰਬੇਡਕਰ ਦੇ ਜੀਵਨ ਅਤੇ ਫ਼ਲਸਫ਼ੇ ’ਤੇ ਚਾਨਣਾ ਪਾਇਆ। ਸਟੇਜ ਸਕੱਤਰ ਦੀ ਜ਼ਿੰਮੇਵਾਰੀ ਸਭਾ ਦੇ ਜਨਰਲ ਸਕੱਤਰ ਪੀ.ਆਰ. ਮਾਨ ਨੇ ਨਿਭਾਈ। ਅਖੀਰ ਵਿੱਚ ਸਭਾ ਦੇ ਪ੍ਰਧਾਨ ਬੀਡੀ ਸਵੈਨ ਨੇ ਸਾਰਿਆਂ ਦਾ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In General News

Check Also

ਤੱਗੜ ਮਾਮਲਾ: ਪੱਤਰਕਾਰ, ਵਕੀਲ, ਕਿਸਾਨ, ਮਜ਼ਦੂਰ ਤੇ ਹੋਰ ਜਥੇਬੰਦੀਆਂ ਦੇ ਮੈਂਬਰ ਸੜਕਾਂ ’ਤੇ ਉਤਰੇ

ਤੱਗੜ ਮਾਮਲਾ: ਪੱਤਰਕਾਰ, ਵਕੀਲ, ਕਿਸਾਨ, ਮਜ਼ਦੂਰ ਤੇ ਹੋਰ ਜਥੇਬੰਦੀਆਂ ਦੇ ਮੈਂਬਰ ਸੜਕਾਂ ’ਤੇ ਉਤਰੇ ਐਸਐਸਪੀ ਦਫ਼…