ਡਾ. ਦਵਿੰਦਰ ਕੁਮਾਰ ਨੂੰ ਮੁਹਾਲੀ ਦਾ ਨਵਾਂ ਸਿਵਲ ਸਰਜਨ ਲਾਇਆ

ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਤਰਜੀਹ ਦਿੱਤੀ ਜਾਵੇਗੀ: ਸਿਵਲ ਸਰਜਨ

ਨਬਜ਼-ਏ-ਪੰਜਾਬ, ਮੁਹਾਲੀ, 18 ਮਾਰਚ:
ਪੰਜਾਬ ਸਰਕਾਰ ਵੱਲੋਂ ਸੀਨੀਅਰ ਡਾ. ਦਵਿੰਦਰ ਕੁਮਾਰ ਨੂੰ ਮੁਹਾਲੀ ਦਾ ਨਵਾਂ ਸਿਵਲ ਸਰਜਨ ਲਗਾਇਆ ਗਿਆ ਹੈ। ਸੀਨੀਅਰ ਮੈਡੀਕਲ ਅਫ਼ਸਰ ਤੋਂ ਤਰੱਕੀ ਮਿਲਣ ਮਗਰੋਂ ਮੁਹਾਲੀ ਵਿੱਚ ਉਨ੍ਹਾਂ ਦੀ ਇਹ ਪਹਿਲੀ ਨਿਯੁਕਤੀ ਹੈ। ਇਸ ਤੋਂ ਪਹਿਲਾਂ ਡਾ. ਦਵਿੰਦਰ ਕੁਮਾਰ ਹਾਜੀਪੁਰ ਪ੍ਰਾਇਮਰੀ ਹੈਲਥ ਸੈਂਟਰ (ਹੁਸ਼ਿਆਰਪੁਰ) ਵਿੱਚ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਸੇਵਾਵਾਂ ਨਿਭਾ ਰਹੇ ਸਨ। ਸਿਵਲ ਸਰਜਨ ਦਫ਼ਤਰ ਦੇ ਸੀਨੀਅਰ ਅਧਿਕਾਰੀਆਂ ਤੇ ਹੋਰ ਸਟਾਫ਼ ਨੇ ਨਵੇਂ ਸਿਵਲ ਸਰਜਨ ਦਾ ਨਿੱਘਾ ਸਵਾਗਤ ਕੀਤਾ। ਡਾ. ਦਵਿੰਦਰ ਕੁਮਾਰ ਸਿਹਤ ਵਿਭਾਗ ਵਿੱਚ ਸਾਲ 1993 ਵਿੱਚ ਬਤੌਰ ਮੈਡੀਕਲ ਅਫ਼ਸਰ ਭਰਤੀ ਹੋਏ ਸਨ। ਉਨ੍ਹਾਂ ਦੀ ਪਹਿਲੀ ਨਿਯੁਕਤੀ ਹਾਜੀਪੁਰ ਪ੍ਰਾਇਮਰੀ ਹੈਲਥ ਸੈਂਟਰ ਵਿੱਚ ਹੋਈ ਸੀ ਅਤੇ 2017 ਵਿੱਚ ਸੀਨੀਅਰ ਮੈਡੀਕਲ ਅਫ਼ਸਰ ਬਣੇ ਸਨ।
ਇਸ ਮੌਕੇ ਗੱਲਬਾਤ ਕਰਦਿਆਂ ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਨੇ ਕਿਹਾ ਕਿ ਮੁਹਾਲੀ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਨੂੰ ਤਰਜੀਹ ਦਿੱਤੀ ਜਾਵੇਗੀ। ਸਰਕਾਰੀ ਹਸਪਤਾਲਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਚੰਗਾ ਇਲਾਜ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਸਮੂਹ ਸਟਾਫ਼ ਨੂੰ ਆਪੋ-ਆਪਣਾ ਕੰਮ ਪੂਰੀ ਲਗਨ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਕਰਨ ਲਈ ਪ੍ਰੇਰਿਆ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰੇਨੂ ਸਿੰਘ, ਡੀਐਚਓ ਡਾ. ਸੁਭਾਸ਼ ਕੁਮਾਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਹਰਚਰਨ ਸਿੰਘ, ਸਿਵਲ ਸਰਜਨ ਦੇ ਨਿੱਜੀ ਸਹਾਇਕ ਦਵਿੰਦਰ ਸਿੰਘ, ਹੈਲਥ ਇੰਸਪੈਕਟਰ ਦਿਲਬਾਗ ਸਿੰਘ, ਰਾਜਿੰਦਰ ਸਿੰਘ ਤੇ ਹੋਰ ਅਧਿਕਾਰੀ ਤੇ ਸਟਾਫ਼ ਹਾਜ਼ਰ ਸੀ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…