Share on Facebook Share on Twitter Share on Google+ Share on Pinterest Share on Linkedin ਡਾ. ਬੀਆਰ ਅੰਬੇਡਕਰ ਜੈਅੰਤੀ ਧੂਮਧਾਮ ਨਾਲ ਮਨਾਉਣ ਦਾ ਫ਼ੈਸਲਾ ਨਬਜ਼-ਏ-ਪੰਜਾਬ, ਮੁਹਾਲੀ, 7 ਅਪਰੈਲ: ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਫੇਜ਼-7 ਵੱਲੋਂ ਭਾਰਤ ਰਤਨ ਡਾ. ਬੀਆਰ. ਅੰਬੇਡਕਰ ਦੀ 133ਵੀਂ ਜਨਮ ਵਰ੍ਹੇਗੰਢ ਮਨਾਉਣ ਸਬੰਧੀ ਅੱਜ ਜਥੇਬੰਦੀ ਦੀ ਅਹਿਮ ਮੀਟਿੰਗ ਪ੍ਰਧਾਨ ਬੀਡੀ ਸਵੈਨ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਹਰ ਸਾਲ ਵਾਂਗ 14 ਅਪਰੈਲ ਨੂੰ ਸਵੇਰੇ ਸਾਢੇ 190 ਵਜੇ ਤੋਂ ਲੈ ਕੇ ਬਾਅਦ ਦੁਪਹਿਰ ਢਾਈ ਵਜੇ ਤੱਕ ਡਾ. ਬੀਆਰ ਅੰਬੇਡਕਰ ਜੈਅੰਤੀ ਧੂਮ-ਧਾਮ ਨਾਲ ਮਨਾਉਣ ਦਾ ਫ਼ੈਸਲਾ ਲਿਆ ਗਿਆ। ਸਭਾ ਦੇ ਜਨਰਲ ਸਕੱਤਰ ਪੀਆਰ ਮਾਨ ਅਤੇ ਪ੍ਰੈਸ ਸਕੱਤਰ ਡੀਸੀ ਹੁਸ਼ਿਆਰਪੁਰੀ ਨੇ ਦੱਸਿਆ ਕਿ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮੁੱਖ ਮਹਿਮਾਨ ਹੋਣਗੇ ਜਦੋਂਕਿ ਪ੍ਰਧਾਨਗੀ ਯੂਨੀਵਰਸਿਟੀ ਆਫ਼ ਲੀਗਲ ਸਟੱਡੀਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਪ੍ਰੋਫੈਸਰ ਡਾ. ਅਜੈ ਰੰਗਾ ਕਰਨਗੇ। ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਉਕਤ ਆਗੂਆਂ ਸਮੇਤ ਹੋਰ ਸ਼ਖ਼ਸੀਅਤਾਂ ਆਪਣੇ ਵਿਚਾਰਾਂ ਰਾਹੀਂ ਡਾ. ਅੰਬੇਡਕਰ ਦੇ ਜੀਵਨ ਅਤੇ ਫ਼ਲਸਫ਼ੇ ’ਤੇ ਚਾਨਣਾ ਪਾਉਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ