nabaz-e-punjab.com

ਡਾ. ਅੰਬੇਦਕਰ ਭਵਨ ਸੈਕਟਰ-69 ਵਿੱਚ ਪੌਦੇ ਲਾਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਅਗਸਤ:
ਡਾ. ਅੰਬੇਦਕਰ ਵੈਲਫੇਅਰ ਮਿਸ਼ਨ ਪੰਜਾਬ ਮੁਹਾਲੀ ਵੱਲੋਂ ਅੱਜ ਇੱਥੋਂ ਦੇ ਸੈਕਟਰ-69 ਵਿੱਚ ਸਥਿਤ ਡਾ. ਅੰਬੇਦਕਰ ਭਵਨ ਵਿੱਚ ਸੂਚਨਾ ਤੇ ਪ੍ਰਸਾਰਨ ਮੰਤਰਾਲਾ ਭਾਰਤ ਸਰਕਾਰ ਦੇ ਸਾਬਕਾ ਡਾਇਰੈਕਟਰ ਚਮਨ ਲਾਲਦੀ ਦੀ ਅਗਵਾਈ ਹੇਠ ਵਾਤਾਵਰਨ ਦੀ ਸਵੱਛਤਾ ਲਈ ਛਾਂ-ਦਾਰ ਪੌਦੇ ਲਗਾਏ ਗਏ। ਉਨ੍ਹਾਂ ਦੱਸਿਆ ਕਿ ਗਰੀਬ ਤੇ ਲੋੜਵੰਦ ਬੱਚਿਆਂ ਦੀ ਪੜ੍ਹਾਈ ਲਈ ਸਮਰਪਿਤ ਇਸ ਸੰਸਥਾ ਵੱਲੋਂ ਚਾਰ ਕਨਾਲ ਜ਼ਮੀਨ ਵਿੱਚ ਇਮਾਰਤ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ। ਅੱਜ ਪਹਿਲਾ ਬੂਟਾ ਚਮਨ ਲਾਲ ਨੇ ਲਾਇਆ। ਇਸ ਮਗਰੋਂ ਆਮਦਨ ਕਰ ਵਿਭਾਗ ਦੇ ਸਾਬਕਾ ਡਾਇਰੈਕਟਰ ਡਾ. ਜਗਤਾਰ ਸਿੰਘ, ਸਾਬਕਾ ਡੀਆਈਜੀ ਦਰਸ਼ਨ ਸਿੰਘ ਮਹਿੰਮੀ ਅਤੇ ਅਕਾਲੀ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਨੇ ਇੱਕ ਇੱਕ ਪੌਦਾ ਲਾਇਆ।
ਇਸ ਮੌਕੇ ਬੋਲਦਿਆਂ ਚਮਨ ਲਾਲ ਨੇ ਕਿਹਾ ਕਿ ਵਾਤਾਵਰਨ ਵਿੱਚ ਵੱਧ ਰਹੀ ਗਰਮੀ ਮਨੁੱਖਤਾ ਲਈ ਘਾਤਕ ਸਿੱਧ ਹੋ ਸਕਦੀ ਹੈ। ਜਿਸ ਕਰਕੇ ਧਰਤੀ ਦੀ ਠੰਢ ਵਧਾਉਣ ਲਈ ਰੁੱਖ ਲਾਉਣੇ ਜ਼ਰੂਰੀ ਹਨ। ਡਾ. ਜਗਤਾਰ ਸਿੰਘ ਨੇ ਕਿਹਾ ਕਿ ਧਰਤੀ ਦੀ ਤਪਸ਼ ਕਾਰਨ ਗਲੇਸ਼ੀਅਰ ਪਿਘਲ ਰਹੇ ਹਨ। ਜਿਸ ਨਾਲ ਸਮੁੰਦਰਾਂ ਵਿੱਚ ਪਾਣੀ ਦਾ ਉੱਪਰ ਆਉਣ ਕਰਕੇ ਕੰਢਿਆਂ ਅਤੇ ਵਸੇ ਵੱਡੇ ਸ਼ਹਿਰਾਂ ਦੇ ਡੁੱਬਣ ਦਾ ਖ਼ਤਰਾ ਵੱਧ ਰਿਹਾ ਹੈ। ਮਿਸ਼ਨ ਦੇ ਪ੍ਰਧਾਨ ਕੁਲਵੰਤ ਸਿੰਘ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਮਿਸ਼ਨ ਇਸ ਵਾਰ 100 ਪੌਦੇ ਲਗਾਏ ਜਾਣਗੇ। ਇਸ ਮੌਕੇ ਸੰਸਥਾ ਦੇ ਸੀਨੀਅਰ ਮੀਤ ਪ੍ਰਧਾਨ ਪਿਆਰੇ ਲਾਲ, ਜਨਰਲ ਸਕੱਤਰ ਸਿਕੰਦਰ ਸਿੰਘ, ਬਲਦੇਵ ਸਿੰਘ, ਮੰਗਤ ਰਾਮ ਰੱਤੀ, ਅਜੀਤ ਸਿੰਘ, ਗੁਰਮੇਹਰ ਸਿੰਘ, ਨਰਿੰਦਰ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…