ਪਿੰਡ ਛੱਜੂਮਾਜਰਾ ਦੇ ਲੋਕ ਪੀਣ ਵਾਲੇ ਪਾਣੀ ਨੂੰ ਤਰਸੇ, ਕਈ ਦਿਨਾਂ ਤੋਂ ਨਹੀਂ ਹੋਈ ਪਾਣੀ ਦੀ ਸਪਲਾਈ

ਨਬਜ਼-ਏ-ਪੰਜਾਬ ਬਿਊਰੋ, ਖਰੜ, 4 ਅਪਰੈਲ:
ਨਗਰ ਕੌਸਲ ਖਰੜ ਦੀ ਹਦੂਦ ਅੰਦਰ ਪੈਦੇ ਪਿੰਡ ਛੱਜੂਮਾਜਰਾ ਦੇ ਵਸਨੀਕਾਂ ਨੂੰ ਕਈ ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਨਾ ਮਿਲਣ ਕਾਰਨ ਅੱਜ ਉਨ੍ਹਾਂ ਟਿਊਬਵੈਲ ਦੇ ਅੱਗੇ ਇਕੱਠੇ ਹੋ ਕੇ ਰੋਸ ਪ੍ਰਰਦਸ਼ਨ ਕੀਤਾ। ਪਿੰਡ ਨਿਵਾਸੀ ਨਰਿੰਦਰ ਸਿੰਘ, ਮੇਜਰ ਸਿੰਘ, ਸਤਨਾਮ ਸਿੰਘ, ਗੁਰਜੀਤ ਸਿੰਘ, ਸੁਰਜੀਤ ਸਿੰਘ ਸਮੇਤ ਹੋਰਨਾਂ ਨੇ ਦੱਸਿਆ ਕਿ ਪਿੰਡ ਵਿਚ 31 ਮਾਰਚ ਨੂੰ ਪਾਣੀ ਦੀ ਸਪਲਾਈ ਨਹੀ ਆਈ ਜਿਸ ਕਾਰਨ ਉਨ੍ਹਾਂ ਨੂੰ ਟੈਕਰਾਂ ਰਾਹੀਂ ਪਾਣੀ ਲਿਆਉਣਾ ਪੈ ਰਿਹਾ ਹੈ। ਉਨ੍ਰਾਂ ਦੱਸਿਆ ਕਿ ਪਿੰਡ ਛੱਜੂਮਾਜਰਾ ਨੂੰ ਵਾਰਡ ਨੰਬਰ: 13 ਵਾਲੇ ਟਿਊਬਵੈਲ ਤੋਂ ਪਾਣੀ ਦੀ ਸਪਲਾਈ ਮਿਲਦੀ ਸੀ। ਉਨ੍ਹਾਂ ਕਿਹਾ ਕਿ ਜੇਕਰ ਪਾਣੀ ਦੀ ਸਪਲਾਈ ਵਿਚ ਸੁਧਾਰ ਨਾ ਲਿਆਂਦਾ ਗਿਆ ਤਾਂ ਰੋਸ ਧਰਨਾ ਦਿੱਤਾ ਜਾਵੇਗਾ। ਟਿਊਬਵੈਲ ਅਪਰੇਟਰ ਸੁਰਿੰਦਰ ਸਿੰਘ ਨੇ ਸੰਪਰਕ ਕਰਨ ਤੇ ਦੱਸਿਆ ਕਿ ਮੋਟਰ ਅਤੇ ਤਾਰ ਦੀ ਖਰਾਬੀ ਕਾਰਨ ਪਾਣੀ ਦੀ ਸਪਲਾਈ ਵਿਚ ਰੁਕਾਵਟ ਆ ਰਹੀ ਹੈ ਉਨ੍ਹਾਂ ਇਸ ਸਬੰਧੀ ਵਿਭਾਗ ਦੇ ਐਸ.ਡੀ.ਓ. ਦੇ ਧਿਆਨ ਵਿਚ ਲਿਆ ਦਿੱਤਾ ਹੈ। ਮੋਟਰ ਤਾਰ ਪਾਉਣ ਤੋਂ ਬਾਅਦ ਪਾਣੀ ਦੀ ਸਪਲਾਈ ਬਹਾਲ ਹੋ ਜਾਵੇਗੀ।

Load More Related Articles
Load More By Nabaz-e-Punjab
Load More In Problems

Check Also

ਕੂੜੇ ਦੀ ਸਮੱਸਿਆ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ: ਮੇਅਰ ਜੀਤੀ ਸਿੱਧੂ

ਕੂੜੇ ਦੀ ਸਮੱਸਿਆ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ: ਮੇਅਰ ਜੀਤੀ ਸਿੱਧੂ ਸ਼ਹਿਰ ਵਾਸੀ ਡਾਢੇ ਪ੍ਰੇਸ਼ਾਨ…