Nabaz-e-punjab.com

ਨਸ਼ਾ ਤਸਕਰੀ: ਐਸਟੀਐਫ਼ ਵੱਲੋਂ ਫਰੀਦਾਬਾਦ ਦਾ ਜੋੜਾ 50 ਗਰਾਮ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ/ਕੈਪਸੂਲਾਂ ਸਮੇਤ ਕਾਬੂ

ਨਾਇਜੀਰੀਅਨ ਮਮੀਸੋਮਾ ਦੀ ਨਿਸ਼ਾਨਦੇਹੀ ’ਤੇ ਫਲੈਟ ’ਚੋਂ 200 ਗਰਾਮ ਹੋਰ ਹੈਰੋਇਨ ਬਰਾਮਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਨਵੰਬਰ:
ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਜਸਮੀਤ ਸਿੰਘ ਉਰਫ਼ ਡੱਬੂ ਅਤੇ ਉਸ ਦੀ ਪਤਨੀ ਮਨਪ੍ਰੀਤ ਕੌਰ ਉਰਫ਼ ਪ੍ਰੀਤ ਵਾਸੀ ਫਰੀਦਾਬਾਦ ਨੂੰ 1866 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 50 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਮੇਂ ਉਹ ਇੱਥੋਂ ਦੇ ਫੇਜ਼-1 ਵਿੱਚ ਰਹਿ ਰਹੇ ਸਨ। ਇਹ ਜਾਣਕਾਰੀ ਦਿੰਦਿਆਂ ਐਸਟੀਐਫ ਦੇ ਐਸਪੀ ਰਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਉਕਤ ਵਿਅਕਤੀ ਨਸ਼ਾ ਤਸਕਰੀ ਦਾ ਧੰਦਾ ਕਰਦੇ ਹਨ ਅਤੇ ਦਿੱਲੀ ਤੋਂ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ ਹੈਰੋਇਨ ਲੈ ਕੇ ਮੁਹਾਲੀ ਅਤੇ ਚੰਡੀਗੜ੍ਹ ਸਮੇਤ ਹੋਰ ਨੇੜਲੇ ਇਲਾਕਿਆਂ ਵਿੱਚ ਆਪਣੇ ਪੱਕੇ ਗਾਹਕਾਂ ਨੂੰ ਦੇਣ ਲਈ ਆਏ ਹਨ। ਸੂਚਨਾ ਮਿਲਣ ’ਤੇ ਏਐਸਆਈ ਸੁਖਵਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਪਤੀ ਪਤਨੀ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਜਸਮੀਤ ਕੋਲੋਂ 50 ਗਰਾਮ ਹੈਰੋਇਨ ਅਤੇ ਉਸ ਦੀ ਪਤਨੀ ਮਨਪ੍ਰੀਤ ਕੋਲੋਂ 1866 ਨਸ਼ੀਲੀਆਂ ਗੋਲੀਆਂ/ ਕੈਪਸੂਲ ਬਰਾਮਦ ਹੋਏ ਹਨ।
ਐਸਪੀ ਸ੍ਰੀ ਸੋਹਲ ਨੇ ਦੱਸਿਆ ਕਿ ਜਸਮੀਤ ਸਿੰਘ ਨੇ ਮੁੱਢਲੀ ਪੱੁਛਗਿੱਛ ਦੌਰਾਨ ਦੱਸਿਆ ਕਿ ਉਹ 11ਵੀਂ ਪਾਸ ਅਤੇ ਉਸ ਦੇ ਪਿਤਾ ਫਰੀਦਾਬਾਦ ਵਿੱਚ ਇੱਕ ਪ੍ਰਾਈਵੇਟ ਲੈਬ ਵਿੱਚ ਨੌਕਰੀ ਕਰਦੇ ਹਨ। ਉਸ ਦੇ ਖ਼ਿਲਾਫ਼ ਫਰੀਦਾਬਾਦ ਅਤੇ ਦਿੱਲੀ ਵਿੱਚ ਪਹਿਲਾਂ ਵੀ 3 ਕੇਸ ਦਰਜ ਹਨ। ਹੁਣ ਉਹ ਦਿੱਲੀ ਛੱਡ ਕੇ ਮੁਹਾਲੀ ਆ ਕੇ ਰਹਿਣ ਲੱਗ ਪਿਆ ਸੀ ਅਤੇ ਇੱਥੇ ਆਪਣੀ ਮਨਪ੍ਰੀਤ ਨਾਲ ਰਲ ਕੇ ਨਸ਼ਾ ਸਪਲਾਈ ਦਾ ਧੰਦਾ ਸ਼ੁਰੂ ਕਰ ਲਿਆ। ਉਹ ਪਿਛਲੇ ਕਰੀਬ ਡੇਢ ਸਾਲ ਤੋਂ ਹੈਰੋਇਨ ਵੇਚਣ ਦਾ ਧੰਦਾ ਕਰ ਰਿਹਾ ਹੈ। ਮੁਲਜ਼ਮਾਂ ਦੇ ਖ਼ਿਲਾਫ਼ ਐਸਟੀਐਫ਼ ਥਾਣਾ ਫੇਜ਼-4 ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਸ੍ਰੀ ਸੋਹਲ ਨੇ ਦੱਸਿਆ ਕਿ ਐਸਟੀਐਫ਼ ਬੀਤੇ ਦਿਨੀਂ ਨਸ਼ਾ ਤਸਕਰੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਨਾਇਜੀਰੀਅਨ ਮਮੀਸੋਮਾ ਦੀ ਨਿਸ਼ਾਨਦੇਹੀ ’ਤੇ ਉਸ ਦੇ ਫਲੈਟ ’ਚੋਂ ਅੱਜ 200 ਗਰਾਮ ਹੋਰ ਹੈਰੋਇਨ ਬਰਾਮਦ ਕੀਤੀ ਹੈ ਜਦੋਂਕਿ ਪੁਲੀਸ ਨਾਕੇ ’ਤੇ ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ 270 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ। ਮੁਲਜ਼ਮ ਨੇ ਪੁਲੀਸ ਕੋਲ ਮੰਨਿਆ ਹੈ ਕਿ ਉਹ ਨਵੀਂ ਦਿੱਲੀ ’ਚੋਂ ਊਚੇ ਨਾਮ ਦੇ ਨਾਇਜੀਰੀਅਨ ਤੋਂ ਹੈਰੋਇਨ ਲੈ ਕੇ ਆਉਂਦਾ ਹੈ ਅਤੇ ਇਧਰ ਮੁਹਾਲੀ, ਚੰਡੀਗੜ੍ਹ ਅਤੇ ਹੋਰਨਾਂ ਨੇੜਲੇ ਇਲਾਕਿਆਂ ਵਿੱਚ ਆਪਣੇ ਪੱਕੇ ਗਾਹਕਾਂ ਨੂੰ ਸਪਲਾਈ ਕਰਦਾ ਹੈ।

Load More Related Articles
Load More By Nabaz-e-Punjab
Load More In Police

Check Also

War on Gangsters: Punjab Police conducted 409 Raids, 132 held

War on Gangsters: Punjab Police conducted 409 Raids, 132 held Nabaz-e-Punjab, Chandigarh, …