nabaz-e-punjab.com

ਨਸ਼ਾ ਤਸਕਰੀ: ਸਾਬਕਾ ਡੀਐਸਪੀ ਸਣੇ ਤਿੰਨ ਦੋਸ਼ੀਆਂ ਨੂੰ 12-12 ਸਾਲ ਦੀ ਕੈਦ

ਨਬਜ਼-ਏ-ਪੰਜਾਬ, ਮੁਹਾਲੀ, 23 ਅਪਰੈਲ:
ਮੁਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਨਸ਼ਾ ਤਸਕਰੀ ਦੇ ਕਰੀਬ ਚਾਰ ਸਾਲ ਪੁਰਾਣੇ ਮਾਮਲੇ ਦਾ ਨਿਬੇੜਾ ਕਰਦਿਆਂ ਪੰਜਾਬ ਪੁਲੀਸ ਦੇ ਇੱਕ ਸੇਵਾਮੁਕਤ ਡੀਐਸਪੀ ਹਕੀਕਤ ਰਾਏ ਸਮੇਤ ਤਿੰਨ ਦੋਸ਼ੀਆਂ ਸਵਰਨ ਸਿੰਘ ਅਤੇ ਬਿਕਰਮ ਨਾਥ ਨੂੰ 12-12 ਸਾਲ ਦੀ ਕੈਦ ਅਤੇ ਦੋ ਲੱਖ ਰੁਪਏ ਜੁਰਮਾਨੇ ਦੀ ਸਜਾ ਸੁਣਵਾਈ ਗਈ ਹੈ।
ਜਾਣਕਾਰੀ ਅਨੁਸਾਰ ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਸਾਲ 2018 ਵਿੱਚ ਨਸ਼ਾ ਤਸਕਰੀ ਮਾਮਲੇ ਵਿੱਚ ਸਵਰਨ ਸਿੰਘ ਨਾਂਅ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਬਾਅਦ ਵਿੱਚ ਇਸ ਮਾਮਲੇ ਵਿੱਚ ਪੰਜਾਬ ਪੁਲੀਸ ਦੇ ਇੱਕ ਸੇਵਾਮੁਕਤ ਡੀਐਸਪੀ ਹਕੀਕਤ ਰਾਏ ਅਤੇ ਬਿਕਰਮ ਨਾਥ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ। ਐਸਟੀਐਫ਼ ਨੇ ਉਕਤ ਵਿਅਕਤੀਆਂ ਕੋਲੋਂ 15 ਕਿੱਲੋ ਅਫ਼ੀਮ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਸੀ ਅਤੇ ਇਸ ਸਬੰਧੀ ਮੁਹਾਲੀ ਸਥਿਤ ਐਸਟੀਐਫ਼ ਥਾਣੇ ਵਿੱਚ ਐਨਡੀਪੀਐਸ ਐਕਟ ਦੇ ਤਹਿਤ ਪਰਚਾ ਦਰਜ ਕੀਤਾ ਗਿਆ ਸੀ।
ਇਸ ਮਾਮਲੇ ਦੀ ਸੁਣਵਾਈ ਮੁਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਵਿੱਚ ਚੱਲ ਰਹੀ ਸੀ। ਅੱਜ ਕੇਸ ਦੀ ਸੁਣਵਾਈ ਦੌਰਾਨ ਅਦਾਲਤ ਨੇ ਐਸਟੀਐਫ਼ ਵੱਲੋਂ ਪੇਸ਼ ਕੀਤੇ ਠੋਸ ਸਬੂਤਾਂ ਨੂੰ ਆਧਾਰ ਬਣਾ ਕੇ ਸਾਬਕਾ ਡੀਐਸਪੀ ਹਕੀਕਤ ਰਾਏ ਸਮੇਤ ਸਵਰਨ ਸਿੰਘ ਅਤੇ ਬਿਕਰਮ ਨਾਥ ਨੂੰ ਦੋਸ਼ੀ ਕਰਾਰ ਦਿੰਦੇ ਹੋਏ 12-12 ਸਾਲ ਦੀ ਕੈਦ ਅਤੇ ਦੋ ਲੱਖ ਰੁਪਏ ਜੁਰਮਾਨੇ ਦੀ ਸਜਾ ਸੁਣਵਾਈ ਗਈ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਖੇਤਰੀ ਪਾਰਟੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਲੋੜ: ਬਾਦਲ

ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਖੇਤਰੀ ਪਾਰਟੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਲੋੜ: ਬਾਦਲ ਐਮਪੀਸੀਏ ਦੇ ਸਾਬਕ…