Share on Facebook Share on Twitter Share on Google+ Share on Pinterest Share on Linkedin ਨਸ਼ਾ ਤਸਕਰੀ: ਬਲੌਂਗੀ ਪੁਲੀਸ ਵੱਲੋਂ ਚਿੱਟੇ ਸਣੇ ਮੁਲਜ਼ਮ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ, 23 ਸਤੰਬਰ: ਬਲੌਂਗੀ ਪੁਲੀਸ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਇੱਕ ਵਿਅਕਤੀ ਨੂੰ 10 ਗਰਾਮ ਨਸ਼ੀਲੇ ਪਦਾਰਥ (ਚਿੱਟਾ ਪਾਊਡਰ) ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਬਲੌਂਗੀ ਥਾਣਾ ਦੇ ਐਸਐਚਓ ਪੈਰੀਵਿੰਕਲ ਗਰੇਵਾਲ ਨੇ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਜਤਿੰਦਰ ਸਿੰਘ ਵਾਸੀ ਪਿੰਡ ਦਧੇੜੀ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਖ਼ਿਲਾਫ਼ ਐਨਡੀਪੀਐਸ ਐਕਟ ਦੇ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਥਾਣਾ ਮੁਖੀ ਨੇ ਦੱਸਿਆ ਕਿ ਬਲੌਂਗੀ ਥਾਣੇ ਵਿੱਚ ਤਾਇਨਾਤ ਸਬ ਇੰਸਪੈਕਟਰ ਜਗੀਰ ਸਿੰਘ ਤੇ ਹੋਰ ਪੁਲੀਸ ਕਰਮਚਾਰੀ ਨੇੜਲੇ ਪਿੰਡਾਂ ਵਿੱਚ ਗਸ਼ਤ ਡਿਊਟੀ ’ਤੇ ਸਨ ਕਿ ਇਸ ਦੌਰਾਨ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਜਤਿੰਦਰ ਸਿੰਘ ਮੁਹਾਲੀ ਨੇੜੇ ਜੁਝਾਰ ਨਗਰ ਅਤੇ ਬੜਮਾਜਰਾ ਖੇਤਰ ਵਿੱਚ ਨਸ਼ੀਲੇ ਪਦਾਰਥ ਵੇਚਦਾ ਹੈ। ਇਸ ਦੌਰਾਨ ਸਬ ਇੰਸਪੈਕਟਰ ਜਗੀਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਝਾਮਪੁਰ ਨੇੜੇ ਨਾਕਾਬੰਦੀ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਤਲਾਸ਼ੀ ਦੌਰਾਨ ਉਸ ਕੋਲੋਂ 10 ਗਰਾਮ ਚਿੱਟਾ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ। ਜਾਂਚ ਅਧਿਕਾਰੀ ਜਗੀਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ੁਦ ਵੀ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਾ ਸੀ ਅਤੇ ਅੱਗੇ ਹੋਰਨਾਂ ਆਪਣੇ ਪੱਕੇ ਗਾਹਕਾਂ ਨੂੰ ਸਪਲਾਈ ਕਰਦਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੇ ਹਾਲ ਹੀ ਵਿੱਚ ਇੱਕ ਡੀਲਰ ਰਾਹੀਂ ਪਿੰਡ ਝਾਮਪੁਰ ਵਿੱਚ ਕਿਰਾਏ ’ਤੇ ਮਕਾਨ ਲਿਆ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ