nabaz-e-punjab.com

ਡਰੱਗ ਤਸਕਰੀ: ਸੀਬੀਆਈ ਅਦਾਲਤ ਵੱਲੋਂ ਮੁਲਜ਼ਮ ਚੁੰਨੀ ਲਾਲ ਗਾਬਾ ਨੂੰ ਸੰਮਨ ਜਾਰੀ

ਮੁਲਜ਼ਮ ਨੂੰ 15 ਨਵੰਬਰ ਤੱਕ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਨਵੰਬਰ:
ਮੁਹਾਲੀ ਸਥਿਤ ਸੀਬੀਆਈ ਦੇ ਵਿਸ਼ੇਸ਼ ਜੱਜ ਐਨਐਸ ਗਿੱਲ ਦੀ ਅਦਾਲਤ ਨੇ ਪੰਜਾਬ ਦੇ ਬਹੁ ਚਰਚਿਤ ਡਰੱਗ ਤਸਕਰੀ (ਜਗਦੀਸ਼ ਭੋਲਾ ਕੇਸ) ਵਿੱਚ ਇੰਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮਨੀ ਲਾਨਡਰਿੰਗ ਮਾਮਲੇ ਵਿੱਚ ਨਾਮਜ਼ਦ ਮੁਲਜ਼ਮ ਚੁੰਨੀ ਲਾਲ ਗਾਬਾ ਨੂੰ ਸੰਮਨ ਜਾਰੀ ਕਰਕੇ 15 ਨਵੰਬਰ ਤੱਕ ਅਦਾਲਤ ਵਿੱਚ ਪੇਸ਼ ਹੋਣ ਲਈ ਆਖਿਆ ਹੈ। ਚੁੰਨੀ ਲਾਲ ਗਾਬਾ ਦੀ ਪਹਿਲਾਂ ਹੀ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਹੋ ਚੁੱਕੀ ਹੈ ਲੇਕਿਨ ਹੁਣ ਤੱਕ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋਇਆ। ਇਸ ਮਾਮਲੇ ਵਿੱਚ ਚੁੰਨੀ ਲਾਲ ਗਾਬਾ ਖ਼ਿਲਾਫ਼ ਦੋਸ਼ ਤੈਅ ਹੋਣੇ ਹਨ ਪ੍ਰੰਤੂ ਮੁਲਜ਼ਮ ਵੱਲੋਂ ਅਦਾਲਤ ਵਿੱਚ ਹਾਜ਼ਰ ਨਾ ਹੋਣ ਕਾਰਨ ਅਦਾਲਤ ਕਾਰਵਾਈ ਅੱਗੇ ਨਹੀਂ ਵਧ ਰਹੀ ਹੈ।
ਇਸ ਸਬੰਧੀ ਈਡੀ ਦੇ ਵਕੀਲ ਜਗਜੀਤ ਸਿੰਘ ਸਰਾਓ ਨੇ ਕਿਹਾ ਕਿ ਚੁੰਨੀ ਲਾਲ ਗਾਬਾ ਦੇ ਜਾਣਕਾਰ ਗੁਰਜੀਤ ਗਾਬਾ ਨੂੰ ਉਕਤ ਅਦਾਲਤ ਵੱਲੋਂ ਐਨਡੀਪੀਐਸ ਐਕਟ ਦੇ ਤਹਿਤ ਦੋਸ਼ੀ ਕਰਾਰ ਦਿੰਦਿਆਂ ਪਹਿਲਾਂ 10 ਸਾਲ ਦੀ ਕੈਦ ਸਜਾ ਸੁਣਾਈ ਜਾ ਚੁੱਕੀ ਹੈ ਪ੍ਰੰਤੂ ਬਾਅਦ ਵਿੱਚ ਗੁਰਜੀਤ ਗਾਬਾ ਨੂੰ ਉਕਤ ਸਜਾ ਖ਼ਿਲਾਫ਼ ਹਾਈ ਕੋਰਟ ਵੱਲੋਂ ਜ਼ਮਾਨਤ ਮਿਲ ਚੁੱਕੀ ਹੈ।
ਜਾਣਕਾਰੀ ਅਨੁਸਾਰ ਈਡੀ ਵੱਲੋਂ ਦੋ ਸਾਬਕਾ ਮੰਤਰੀਆਂ ਸਮੇਤ 12 ਮੁਲਜ਼ਮਾਂ ਅਤੇ ਉਨ੍ਹਾਂ ਦੀਆਂ ਵੱਖ-ਵੱਖ ਫਰਮਾਂ ਖ਼ਿਲਾਫ਼ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਗਿਆ ਸੀ। ਚਲਾਨ ਵਿੱਚ ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ, ਉਸ ਦੇ ਬੇਟੇ ਦਮਨਵੀਰ ਸਿੰਘ, ਸਾਬਕਾ ਮੁੱਖ ਸੰਸਦੀ ਸਕੱਤਰ ਅਵੀਨਾਸ਼ ਚੰਦਰ, ਪਰਮਜੀਤ ਸਿੰਘ ਚਾਹਲ, ਜਗਜੀਤ ਸਿੰਘ ਚਾਹਲ ਤੇ ਉਸ ਦੀ ਪਤਨੀ ਇੰਦਰਜੀਤ ਕੌਰ, ਦਵਿੰਦਰ ਕਾਂਤ ਸ਼ਰਮਾ, ਜਸਵਿੰਦਰ ਸਿੰਘ, ਸਚਿਨ ਸਰਦਾਨਾ, ਸੁਸ਼ੀਲ ਕੁਮਾਰ ਸਰਦਾਨਾ, ਸ੍ਰੀਮਤੀ ਕੈਲਾਸ਼ ਸਰਦਾਨਾ, ਸ੍ਰੀਮਤੀ ਰਸ਼ਮੀ ਸਰਦਾਨਾ, ਚੁੰਨੀ ਲਾਲ ਗਾਬਾ, ਗੁਰਮੇਸ਼ ਗਾਬਾ ਅਤੇ ਚਾਹਲ ਦੀਆਂ ਕਈ ਕੰਪਨੀਆਂ ਦਾ ਵੇਰਵਾ ਸ਼ਾਮਲ ਹਨ। ਉਕਤ ਮੁਲਜ਼ਮਾਂ ’ਤੇ ਇਸ ਡਰੱਗ ਮਾਮਲੇ ਵਿੱਚ ਇਕ ਦੂਜੇ ਦੀ ਮਦਦ ਨਾਲ ਕਥਿਤ ਤੌਰ ’ਤੇ ਬੇਨਾਮੀ ਜਾਇਦਾਦਾਂ ਬਣਾਉਣ ਦਾ ਦੋਸ਼ ਹੈ।

Load More Related Articles
Load More By Nabaz-e-Punjab
Load More In Court and Police

Check Also

Vigilance Bureau nabs PSPCL JE red-handed accepting Rs 15000 bribe

Vigilance Bureau nabs PSPCL JE red-handed accepting Rs 15000 bribe Nabaz-e-Punjab, Chandig…