Share on Facebook Share on Twitter Share on Google+ Share on Pinterest Share on Linkedin ਨਸ਼ਾ ਤਸਕਰੀ: 60 ਗਰਾਮ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ ਪੀਸੀਏ ਸਟੇਡੀਅਮ ਵਿੱਚ ਹੋਣ ਵਾਲੇ ਮੈਚ ਦੌਰਾਨ ਕੀਤੀ ਜਾਣੀ ਸੀ ਨਸ਼ੇ ਦੀ ਸਪਲਾਈ ਨਬਜ਼-ਏ-ਪੰਜਾਬ, ਮੁਹਾਲੀ, 12 ਜਨਵਰੀ: ਐਂਟੀ ਨਾਰਕੋਟਿਕਸ-ਕਮ-ਸਪੈਸ਼ਲ ਅਪਰੇਸ਼ਨ ਸੈਲ ਕੈਂਪ ਐਟ ਫੇਜ਼-7 ਦੀ ਟੀਮ ਨੇ ਦੋ ਮੁਲਜ਼ਮਾਂ ਨੂੰ 60 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਰੂਪਨਗਰ ਰੇਂਜ ਦੇ ਏਡੀਜੀਪੀ ਜਸਕਰਨ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਐਂਟੀ ਨਾਰਕੋਟਿਕਸ-ਕਮ-ਸਪੈਸ਼ਲ ਅਪਰੇਸ਼ਨ ਸੈਲ ਫੇਜ਼-7 ਦੀ ਟੀਮ ਵੱਲੋਂ ਲੰਘੀ ਰਾਤ ਸਬ ਇੰਸਪੈਕਟਰ ਸੁਖਵਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਹਰਪ੍ਰੀਤ ਸਿੰਘ ਉਰਫ਼ ਹੈਰੀ ਵਾਸੀ ਏਕਤਾ ਨਗਰ (ਫਿਰੋਜ਼ਪੁਰ) ਅਤੇ ਚਿਮਨ ਸਿੰਘ ਵਾਸੀ ਪਿੰਡ ਗੁਰਕਕਾਂ ਗੱੁਦੜ ਵਾਲੀ ਪੈਲੀ (ਫਾਜ਼ਿਲਕਾ) ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 60 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਨੂੰ ਇਤਲਾਹ ਮਿਲੀ ਸੀ ਕਿ ਪੀਸੀਏ ਸਟੇਡੀਅਮ ਫੇਜ਼-9 ਵਿੱਚ ਹੋ ਰਹੇ ਭਾਰਤ ਅਤੇ ਅਫ਼ਗ਼ਾਨਿਸਤਾਨ ਕ੍ਰਿਕਟ ਮੈਚ ਦੌਰਾਨ ਭਾਰੀ ਮਾਤਰਾ ਵਿੱਚ ਨਸ਼ੇ ਦੀ ਸਪਲਾਈ ਕੀਤੀ ਜਾਣੀ ਹੈ। ਜਿਸ ’ਤੇ ਪੁਲੀਸ ਨੇ ਯੋਜਨਾਬੱਧ ਤਰੀਕੇ ਨਾਲ ਪੁਰਾਣਾ ਬੱਸ ਸਟੈਂਡ ਫੇਜ਼-8 ਨੇੜੇ ਨਾਕਾਬੰਦੀ ਕਰਕੇ ਉਪਰੋਕਤ ਦੋਵੇਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਤਲਾਸ਼ੀ ਦੌਰਾਨ ਦੋਵਾਂ ਮੁਲਜ਼ਮਾਂ ਕੋਲੋਂ 60 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਸੈਂਟਰਲ ਥਾਣਾ ਫੇਜ਼-8 ਵਿੱਚ ਐਨਡੀਪੀਐਸ ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਦੋਵਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਹੈਰੋਇਨ ਕਿੱਥੋਂ ਲੈ ਕੇ ਆਏ ਸੀ ਅਤੇ ਅੱਗੇ ਕਿੱਥੇ ਕਿੱਥੇ ਵੇਚਣੀ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ