ਨਵੀਂ ਪਿਰਤ: ਵਿੱਤੀ ਪ੍ਰੇਸ਼ਾਨੀਆਂ ਦੇ ਮੱਦੇਨਜ਼ਰ ਨਵੀਂ ਸਰਕਾਰ ਦਾ ਬਹੁਤ ਸਾਧਾਰਨ ਹੋਵੇਗਾ ਸਹੁੰ ਚੁੱਕ ਸਮਾਗਮ

ਕੈਪਟਨ ਅਮਰਿੰਦਰ ਵੱਲੋਂ ਰਾਹੁਲ ਗਾਂਧੀ ਨਾਲ ਮੁਲਾਕਾਤ, ਮੰਤਰੀ ਮੰਡਲ ਬਾਰੇ ਕੀਤੀ ਚਰਚਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 14 ਮਾਰਚ:
ਪੰਜਾਬ ਦੇ ਅਗਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਨੂੰ ਪੇਸ਼ ਆ ਰਹੀਆਂ ਵਿੱਤੀ ਪ੍ਰੇਸ਼ਾਨੀਆਂ ਦੇ ਮੱਦੇਨਜ਼ਰ ਸਖ਼ਤ ਕਦਮ ਚੁੱਕਦਿਆਂ, ਇਕ ਸਧਾਰਨ ਸਹੁੰ ਚੁੱਕ ਸਮਾਰੋਹ ਦੇ ਆਯੋਜਨ ਦਾ ਫੈਸਲਾ ਲਿਆ ਹੈ। ਇਸ ਲੜੀ ਹੇਠ ਵੀਰਵਾਰ ਸਵੇਰੇ 10 ਵਜੇ ਰਾਜ ਭਵਨ ਵਿੱਚ ਸਹੁੰ ਚੁੱਕ ਸਮਾਰੋਹ ਦੌਰਾਨ ਕੁਝ ਵੀ ਵਿਖਾਵਾ ਨਹੀਂ ਕੀਤਾ ਜਾਵੇਗਾ, ਜਦੋਂ ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ, ਕੈਪਟਨ ਅਮਰਿੰਦਰ ਸਿੰਘ ਨੂੰ ਸੂਬੇ ਦੇ ਨਵੇਂ ਮੁੱਖ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕਵਾਉਣਗੇ। ਕਾਂਗਰਸ ਵਿਧਾਇਕ ਦਲ ਦੇ ਲੀਡਰ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਆਪਣੀ ਕੈਬਿਨੇਟ ਦੇ ਕੁਝ ਮੈਂਬਰਾਂ ਸਮੇਤ ਸਹੁੰ ਚੁੱਕ ਕੇ ਨਵੀਂ ਸਰਕਾਰ ਦਾ ਗਠਨ ਕਰਨਗੇ।
ਕੈਪਟਨ ਅਮਰਿੰਦਰ ਨੇ ਸਪੱਸ਼ਟ ਕੀਤਾ ਹੈ ਕਿ ਸੂਬੇ ਦੇ ਵਿੱਤੀ ਹਾਲਾਤਾਂ ਦੇ ਮੱਦੇਨਜ਼ਰ, ਉਹ ਸਹੁੰ ਚੁੱਕ ਸਮਾਰੋਹ ਵਿੱਚ ਗੈਰ ਲੋੜੀਂਦੇ ਪੈਸੇ ਖਰਚ ਨਹੀਂ ਕਰਨਾ ਚਾਹੁੰਦੇ। ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਿਛਲੇ ਸ਼ਾਸਨ ਵੱਲੋੱ ਪੈਦਾ ਕੀਤੀ ਗਈ ਵਿੱਤੀ ਬਦਹਾਲੀ ਤੋੱ ਸੂਬੇ ਨੂੰ ਬਾਹਰ ਕੱਢਣ ਵਾਸਤੇ ਵਚਨਬੱਧ ਹੈ। ਇਸ ਦਿਸ਼ਾ ਵਿੱਚ, ਹਰੇਕ ਛੋਟਾ ਜਿਹਾ ਕਦਮ ਕਾਫੀ ਅਹਮਿਅਤ ਰੱਖਦਾ ਹੈ, ਤਾਂ ਜੋ ਇਨ੍ਹਾਂ ਹਾਲਾਤਾਂ ਵਿੱਚ ਹਰ ਮੁਮਕਿਨ ਰੁਪਏ ਦੀ ਬਚੱਤ ਸੁਨਿਸ਼ਚਿਤ ਕੀਤੀ ਜਾ ਸਕੇ।
ਸੂਬਾ ਕਾਂਗਰਸ ਪ੍ਰਧਾਨ ਨੇ ਸਾਰੇ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਵੀ ਪ੍ਰੋਗਰਾਮ ਨੂੰ ਸਧਾਰਨ ਰੱਖਣ ਵਾਸਤੇ, ਆਪਣੇ ਵਿਅਕਤੀਗਤ ਸੱਦਿਆਂ ਨੂੰ ਘੱਟੋ ਘੱਟ ਰੱਖਣ ਲਈ ਕਿਹਾ ਹੈ। ਉਨ੍ਹਾਂ ਨੇ ਵਿਧਾਇਕਾਂ ਨੂੰ ਉਨ੍ਹਾਂ ਦੇ ਸਮਰਥਕਾਂ ਵੱਲੋਂ ਵੀ ਇਸੇ ਤਰ੍ਹਾਂ ਦਾ ਸੰਯਮ ਵਰਤੇ ਜਾਣ ਲਈ ਕਿਹਾ ਹੈ, ਜਿਨ੍ਹਾਂ ਨੂੰ ਚੰਡੀਗੜ੍ਹ ਦੀਆਂ ਸੜਕਾਂ ਤੇ ਜਾਮ੍ਹ ਲਗਾਉੱਦਿਆਂ ਸ਼ਹਿਰ ਦੇ ਲੋਕਾਂ ਲਈ ਸਮੱਸਿਆ ਨਹੀਂ ਪੈਦਾ ਕਰਨੀ ਚਾਹੀਦੀ ਹੈ। ਜਦਕਿ ਪਾਰਟੀ ਵਰਕਰਾਂ ਤੇ ਪੰਜਾਬ ਦੇ ਲੋਕਾਂ ਦਾ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਇਕ ਸਪੱਸ਼ਟ ਤੇ ਵੱਡੇ ਬਹੁਮਤ ਦਿਲਾਉਣ ਲਈ ਧੰਨਵਾਦ ਪ੍ਰਗਟਾਉਂਦਿਆਂ, ਸੂਬੇ ਦੇ ਅਗਲੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਸਰਕਾਰ ਗਠਨ ਵਾਸਤੇ ਸੰਵਿਧਾਨਿਕ ਲੋੜਾਂ ਨੂੰ ਪੂਰਾ ਕਰਨ ਤੋੱ ਤੁਰੰਤ ਬਾਅਦ ਉਨ੍ਹਾਂ ਦਾ ਧੰਨਵਾਦ ਪ੍ਰਗਟਾਉਣ ਵਾਸਤੇ ਵਿਅਕਤੀਗਤ ਤੌਰ ਤੇ ਸਾਰਿਆਂ ਜ਼ਿਲ੍ਹਿਆਂ ਦਾ ਦੌਰਾ ਕਰਨਗੇ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਤੇ ਤਰੱਕੀ ਨੂੰ ਮੁੜ ਪੱਟੜੀ ਤੇ ਲਿਆਉਣ ਲਈ ਲੋਕਾਂ ਨੂੰ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਵਰਤਮਾਨ ਵਿੱਚ ਸੂਬਾ ਹਜ਼ਾਰਾਂ ਕਰੋੜਾਂ ਰੁਪਇਆਂ ਦੇ ਕਰਜੇ ਹੇਠ ਦੱਬਿਆ ਹੋਇਆ ਹੈ ਤੇ ਅਜਿਹੇ ਵਿੱਚ ਸੰਕਟ ਦਾ ਹੱਲ ਕੱਢਣ ਵਾਸਤੇ ਸਾਰੇ ਸਰਕਾਰੀ ਵਿਭਾਗਾਂ ਵੱਲੋੱ ਇਕਜੁੱਟ ਹੋ ਕੇ ਵੱਖ ਤੋੱ ਕਦਮ ਚੁੱਕੇ ਜਾਣ ਦੀ ਲੋੜ ਹੈ, ਜਿਨ੍ਹਾਂ ਦਾ ਲੋਕਾਂ ਨੂੰ ਸਮਰਥਨ ਕਰਨਾ ਪਵੇਗਾ। ਉਧਰ, ਕੈਪਟਨ ਅਮਰਿੰਦਰ ਨੇ ਅੱਜ ਨਵੀਂ ਦਿੱਲੀ ਵਿੱਚ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਅਤੇ ਨਵੀਂ ਸਰਕਾਰ ਵਿੱਚ ਮੰਤਰੀ ਮੰਡਲ ਦੇ ਵਿਸਥਾਰ ਬਾਰੇ ਲੰਮੀ ਚਰਚਾ ਕੀਤੀ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ ਨਬਜ਼-ਏ-ਪੰਜਾਬ, ਡੇਰਾਬੱਸੀ, 1…