ਮੁਹਾਲੀ ਵਿੱਚ ਮੁਕਾਬਲੇ ਦੌਰਾਨ ਮੁਲਜ਼ਮ ਕਾਬੂ, ਪੁਲੀਸ ਅਧਿਕਾਰੀਆਂ ਨੇ ਚੁੱਪ ਵੱਟੀ

ਨਬਜ਼-ਏ-ਪੰਜਾਬ, ਮੁਹਾਲੀ, 8 ਫਰਵਰੀ:
ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈਲ ਦੀ ਟੀਮ ਵੀਰਵਾਰ ਨੂੰ ਇੱਥੋਂ ਦੇ ਸੈਕਟਰ-71 ਵਿੱਚ ਮੁਕਾਬਲੇ ਦੌਰਾਨ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਮੁਲਜ਼ਮ ਦੇ ਪੈਰ ਵਿੱਚ ਪੁਲੀਸ ਦੀ ਗੋਲੀ ਲੱਗਣ ਕਾਰਨ ਉਸ ਨੂੰ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਹ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਉਸ ਦੇ ਖ਼ਿਲਾਫ਼ ਐਨਡੀਪੀਐਸ ਅਤੇ ਅਸਲਾ ਐਕਟ ਤਹਿਤ ਦੋ ਵੱਖ-ਵੱਖ ਅਪਰਾਧਿਕ ਮਾਮਲੇ ਦਰਜ ਹਨ। ਮੁਲਜ਼ਮ ਕਾਫ਼ੀ ਸਮੇਂ ਤੋਂ ਪੁਲੀਸ ਨੂੰ ਲੋੜੀਂਦਾ ਸੀ। ਮੁਲਜ਼ਮ ਬਾਰੇ ਦੱਬੀ ਜੁਬਾਨ ਵਿੱਚ ਕੋਈ ਉਸ ਨੂੰ ਗੈਂਗਸਟਰ ਦੱਸ ਰਿਹਾ ਹੈ ਅਤੇ ਕੋਈ ਵੱਡਾ ਨਸ਼ਾ ਤਸਕਰ ਰਿਹਾ ਹੈ।
ਪੁਲੀਸ ਵੱਲੋਂ ਕਾਬੂ ਕੀਤੇ ਗਏ ਵਿਅਕਤੀ ਦਾ ਨਾਮ ਰਾਜਨ ਭੱਟੀ ਦੱਸਿਆ ਜਾ ਰਿਹਾ ਹੈ ਪ੍ਰੰਤੂ ਸਪੈਸ਼ਲ ਅਪਰੇਸ਼ਨ ਸੈੱਲ ਅਤੇ ਮੁਹਾਲੀ ਪੁਲੀਸ ਦਾ ਕੋਈ ਵੀ ਅਧਿਕਾਰੀ ਕੁੱਝ ਵੀ ਦੱਸਣ ਤੋਂ ਟਾਲਾ ਵੱਟ ਰਿਹਾ ਹੈ। ਇਹ ਵੀ ਜਾਂਚ ਦਾ ਵਿਸ਼ਾ ਹੈ ਕਿ ਆਖ਼ਰਕਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਬਾਰੇ ਖੁੱਲ੍ਹਣ ਕੇ ਬੋਲਣ ਵਾਲੇ ਅਧਿਕਾਰੀ ਇਸ ਮਾਮਲੇ ਵਿੱਚ ਚੁੱਪ ਕਿਉਂ ਵੱਟ ਰਹੇ ਹਨ?
ਸੂਤਰ ਦੱਸਦੇ ਹਨ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਅੱਜ ਮੁਹਾਲੀ ਦੇ ਸੈਕਟਰ-71 ਵਿੱਚ ਇੱਕ ਅੌਰਤ ਨੂੰ ਮਿਲਣ ਆਇਆ ਸੀ। ਉਕਤ ਕਾਰਵਾਈ ਦੌਰਾਨ ਸ਼ੱਕੀ ਅੌਰਤ ਵੀ ਦੇਖੀ ਗਈ ਹੈ। ਪੁਲੀਸ ਵੱਲੋਂ ਮੁਲਜ਼ਮ ਦੀ ਪੈੜ ਨੱਪਣ ਸਮੇਂ ਉਸ ਨੇ ਫਰਾਰ ਹੋਣ ਦੀ ਕੋਸ਼ਿਸ਼ ਕੀਤੀ ਅਤੇ ਉਹ ਭੱਜ ਕੇ ਇੱਕ ਕੋਠੀ ਦੀ ਕੰਧ ਟੱਪ ਕੇ ਅੰਦਰ ਵੜ ਗਿਆ। ਇਸ ਦੌਰਾਨ ਪੁਲੀਸ ਨੇ ਉਸ ਨੂੰ ਰੁਕਣ ਲਈ ਕਿਹਾ ਗਿਆ ਲੇਕਿਨ ਉਸ ਨੇ ਪੁਲੀਸ ਉੱਤੇ ਫਾਇਰਿੰਗ ਕਰ ਦਿੱਤੀ। ਆਪਣੇ ਬਚਾਅ ਵਿੱਚ ਪੁਲੀਸ ਵੱਲੋਂ ਵੀ ਫਾਇਰਿੰਗ ਕੀਤੀ ਗਈ। ਇਸ ਤਰ੍ਹਾਂ ਪੁਲੀਸ ਉਸ ਨੂੰ ਜ਼ਖ਼ਮੀ ਹਾਲਤ ਵਿੱਚ ਫੜ ਕੇ ਆਪਣੇ ਨਾਲ ਲੈ ਗਈ।
ਮਿਲੀ ਜਾਣਕਾਰੀ ਅਨੁਸਾਰ ਦੁਵੱਲਿਓਂ ਗੋਲੀਬਾਰੀ ਵਿੱਚ ਕੋਈ ਜ਼ਖ਼ਮੀ ਨਹੀਂ ਹੋਇਆ ਹੈ ਬਲਕਿ ਮੁਲਜ਼ਮ ਮੌਕੇ ਤੋਂ ਭੱਜਣ ਸਮੇਂ ਕੰਡਿਆਲੀ ਤਾਰ ਵਿੱਚ ਉਲਝਣ ਕਾਰਨ ਜ਼ਖ਼ਮੀ ਹੋ ਗਿਆ। ਜਿਸ ਨੂੰ ਤੁਰੰਤ ਸਰਕਾਰੀ ਹਸਪਤਾਲ ਲਿਜਾਇਆ ਗਿਆ ਹੈ। ਮੁਲਜ਼ਮ ਕੋਲੋਂ ਰਿਵਾਲਵਰ ਅਤੇ ਹੈਰੋਇਨ ਬਰਾਮਦ ਕੀਤੀ ਗਈ ਦੱਸੀ ਜਾ ਰਹੀ ਹੈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…