ਸਿੱਖਿਆ ਬੋਰਡ ਮੁਲਾਜ਼ਮ ਚੋਣਾਂ: ਖੰਗੂੜਾ–ਕਾਹਲੋਂ ਗਰੁੱਪ ਦੀ ਇਤਿਹਾਸਕ ਜਿੱਤ

ਨਬਜ਼-ਏ-ਪੰਜਾਬ, ਮੁਹਾਲੀ, 17 ਅਕਤੂਬਰ 2025:
ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੀਆਂ ਅੱਜ ਹੋਈਆਂ ਚੋਣਾਂ ਵਿੱਚ ਖੰਗੂੜਾ–ਕਾਹਲੋਂ ਗਰੁੱਪ (ਲਾਲ ਟੀਮ) ਨੇ ਸ਼ਾਨਦਾਰ ਜਿੱਤ ਦਰਜ ਕਰਦੇ ਹੋਏ ਇਕ ਵਾਰ ਫਿਰ ਬੋਰਡ ਮੁਲਾਜ਼ਮਾਂ ਦਾ ਭਰੋਸਾ ਜਿੱਤਿਆ ਹੈ।
ਇਸੜਗਰੁੱਪ ਦੇ ਉਮੀਦਵਾਰਾਂ ਨੇ ਵੋਟਾਂ ਦੇ ਵੱਡੇ ਫਰਕ ਨਾਲ ਜਿੱਤ ਹਾਸਲ ਕਰਕੇ ਇਹ ਸਾਬਤ ਕੀਤਾ ਹੈ ਕਿ ਮੁਲਾਜ਼ਮਾਂ ਨੇ ਸੱਚ, ਇਮਾਨਦਾਰੀ ਅਤੇ ਜਥੇਬੰਦੀ ਦੀ ਏਕਤਾ ‘ਤੇ ਮੋਹਰ ਲਾਈ ਹੈ। ਚੋਣ ਨਤੀਜੇ ਆਉਣ ਤੋਂ ਬਾਅਦ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਅਤੇ ਖੇਤਰੀ ਦਫ਼ਤਰ ਅਤੇ ਆਦਰਸ਼ ਸਕੂਲਾਂ ਵਿੱਚ ਖੁਸ਼ੀ ਦਾ ਮਾਹੌਲ ਬਣ ਗਿਆ।
ਗਰੁੱਪ ਦੇ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ ਅਤੇ ਜਨਰਲ ਸਕੱਤਰ ਪਰਮਜੀਤ ਸਿੰਘ ਬੈਨੀਪਾਲ ਨੇ ਕਿਹਾ ਕਿ ਇਹ ਜਿੱਤ ਹਰ ਉਸ ਕਰਮਚਾਰੀ ਦੀ ਜਿੱਤ ਹੈ, ਜਿਸ ਨੇ ਨਿੱਜੀ ਹਿੱਤਾਂ ਤੋਂ ਉੱਪਰ ਚੜ੍ਹ ਕੇ ਬੋਰਡ ਦੀ ਏਕਤਾ ਅਤੇ ਹਿੱਤਾਂ ਲਈ ਵੋਟ ਪਾਈ।
ਉਨ੍ਹਾਂ ਕਿਹਾ “ਅਸੀਂ ਇਹ ਵਾਅਦਾ ਕਰਦੇ ਹਾਂ ਕਿ ਬੋਰਡ ਦੇ ਹਰੇਕ ਮੁਲਾਜ਼ਮ ਦੀ ਆਵਾਜ਼ ਬਣਾਂਗੇ। ਸਾਰੀਆਂ ਅਧੂਰੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਪੂਰੀ ਮਿਹਨਤ ,ਪਾਰਦਰਸ਼ਤਾ, ਜ਼ਿੰਮੇਵਾਰੀ ਅਤੇ ਸੇਵਾ ਸਾਡੇ ਕਾਰਜਕਾਲ ਦੀ ਪਹਿਚਾਣ ਹੋਵੇਗੀ।”
ਗਰੁੱਪ ਨੇ ਇਸ ਜਿੱਤ ਲਈ ਸਾਰੇ ਮੁਲਾਜ਼ਮ ਸਾਥੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਜਿਵੇਂ ਚੋਣ ਸਮੇਂ ਏਕਤਾ ਦਿਖਾਈ ਗਈ ਹੈ,ਉਸੇ ਜਜ਼ਬੇ ਨਾਲ ਅੱਗੇ ਵੀ ਬੋਰਡ ਦੇ ਵਿਕਾਸ ਅਤੇ ਕਰਮਚਾਰੀ ਹਿੱਤਾਂ ਲਈ ਕੰਮ ਜਾਰੀ ਰਹੇਗਾ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ ਨਬਜ਼-ਏ-ਪੰਜਾਬ, ਚੰਡ…