Share on Facebook Share on Twitter Share on Google+ Share on Pinterest Share on Linkedin ਸਿੱਖਿਆ ਬੋਰਡ ਵੱਲੋਂ ਪੰਜਾਬੀ ਵਾਧੂ ਵਿਸ਼ਾ ਦੀ ਪਹਿਲੀ ਤਿਮਾਹੀ ਦੀ ਪ੍ਰੀਖਿਆ ਦਾ ਸ਼ਡਿਊਲ ਜਾਰੀ ਨਬਜ਼-ਏ-ਪੰਜਾਬ, ਮੁਹਾਲੀ, 1 ਅਪਰੈਲ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਾਬੀ ਵਾਧੂ ਵਿਸ਼ਾ ਸਾਲ 2025 ਦੀ ਪਹਿਲੀ ਤਿਮਾਹੀ ਦੀ ਪ੍ਰੀਖਿਆ ਲੈਣ ਲਈ 24 ਅਤੇ 25 ਅਪਰੈਲ ਨਿਸ਼ਚਿਤ ਕੀਤੀ ਗਈ ਹੈ। ਪ੍ਰੀਖਿਆ ਫਾਰਮ ਬੋਰਡ ਦੀ ਵੈਬਸਾਈਟ www.pseb.ac.in ’ਤੇ ਅੱਜ ਪਹਿਲੀ ਅਪਰੈਲ ਤੋਂ ਉਪਲਬਧ ਹੋਣਗੇ। ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਆਨਲਾਈਨ ਪ੍ਰੀਖਿਆ ਫਾਰਮ ਹਰ ਪੱਖੋਂ ਮੁਕੰਮਲ ਕਰਨ ਉਪਰੰਤ 17 ਅਪਰੈਲ ਤੱਕ ਬੋਰਡ ਦੀ ਪ੍ਰੀਖਿਆ ਸ਼ਾਖਾ ਦਸਵੀਂ ਦੇ ਫਾਰਮ ਸੈਕਸ਼ਨ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁਹਾਲੀ ਸਥਿਤ ਮੁੱਖ ਦਫ਼ਤਰ ਵਿਖੇ ਪ੍ਰਾਪਤ ਕੀਤੇ ਜਾਣਗੇ। ਰੋਲ ਨੰਬਰ ਬੋਰਡ ਦੀ ਵੈਬਸਾਈਟ ’ਤੇ 22 ਅਪਰੈਲ ਤੋਂ ਉਪਲਬਧ ਹੋਣਗੇ। ਪ੍ਰੀਖਿਆ ਫਾਰਮ ਜਮ੍ਹਾਂ ਕਰਵਾਉਣ ਸਮੇਂ ਸਬੰਧਤ ਪ੍ਰੀਖਿਆਰਥੀ ਆਪਣੇ ਦਸਵੀਂ ਪਾਸ ਦਾ ਅਸਲ ਸਰਟੀਫਿਕੇਟ, ਫੋਟੋ ਪਛਾਣ ਪੱਤਰ ਅਤੇ ਉਨ੍ਹਾਂ ਦੀਆਂ ਤਸਦੀਕਸ਼ੁਦਾ ਫੋਟੋ ਕਾਪੀਆਂ ਨਾਲ ਲੈ ਕੇ ਆਉਣ। ਨਿਰਧਾਰਿਤ ਮਿਤੀ ਤੱਕ ਪ੍ਰੀਖਿਆ ਫਾਰਮ ਦੀ ਤਸਦੀਕਸ਼ੁਦਾ ਹਾਰਡ ਕਾਪੀ, ਦਸਵੀਂ ਪਾਸ ਦੇ ਸਰਟੀਫਿਕੇਟ ਦੀ ਤਸਦੀਕਸ਼ੁਦਾ ਕਾਪੀ ਅਤੇ ਆਧਾਰ ਕਾਰਡ ਦੀ ਫੋਟੋ ਕਾਪੀ ਨੂੰ ਮੁੱਖ ਦਫ਼ਤਰ ਵਿਖੇ ਜਮ੍ਹਾਂ ਕਰਵਾਉਣਾ ਲਾਜ਼ਮੀ ਹੈ। ਅਜਿਹਾ ਨਾ ਕਰਨ ਤੇ ਸਬੰਧਤ ਪ੍ਰੀਖਿਆਰਥੀ ਦਾ ਰੋਲ ਨੰਬਰ ਜਾਰੀ ਨਹੀਂ ਕੀਤਾ ਜਾਵੇਗਾ, ਜਿਸ ਦੀ ਸਮੁੱਚੀ ਜ਼ਿੰਮੇਵਾਰੀ ਸਬੰਧਤ ਪ੍ਰੀਖਿਆਰਥੀ ਦੀ ਹੋਵੇਗੀ। ਪ੍ਰੀਖਿਆ ਸਬੰਧੀ ਹੋਰ ਜਾਣਕਾਰੀ ਲਈ ਬੋਰਡ ਦੀ ਵੈਬਸਾਈਟ ਦੇਖੀ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ