nabaz-e-punjab.com

ਸਿੱਖਿਆ ਬੋਰਡ ਵੱਲੋਂ ਪ੍ਰਯੋਗੀ ਪ੍ਰੀਖਿਆਵਾਂ ਬਾਰੇ ਸ਼ਡਿਊਲ ਜਾਰੀ

ਨਬਜ਼-ਏ-ਪੰਜਾਬ, ਮੁਹਾਲੀ, 17 ਜਨਵਰੀ:
ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਸਾਲਾਨਾ ਪ੍ਰਯੋਗੀ ਪ੍ਰੀਖਿਆਵਾਂ ਪੂਰੇ ਵਿਸ਼ਿਆਂ (ਸਮੇਤ ਓਪਨ ਸਕੂਲ) ਅਧੀਨ ਰੀ-ਅਪੀਅਰ, ਵਾਧੂ ਵਿਸ਼ਾ ਅਤੇ ਦਰਜਾ/ਕਾਰਗੁਜਾਰੀ ਵਧਾਉਣ ਲਈ ਦਸਵੀਂ ਸ਼੍ਰੇਣੀ 7 ਅਪਰੈਲ ਤੋਂ 17 ਅਪਰੈਲ ਤੱਕ ਅਤੇ ਬਾਰ੍ਹਵੀਂ ਸ਼੍ਰੇਣੀ 2 ਅਪਰੈਲ ਤੋਂ 17 ਅਪਰੈਲ ਤੱਕ ਕਰਵਾਈਆਂ ਜਾ ਰਹੀਆਂ ਹਨ। ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਸਬੰਧਤ ਸਕੂਲ ਮੁਖੀ ਇਨ੍ਹਾਂ ਵਿਸ਼ਿਆਂ ਦੇ ਪ੍ਰੀਖਿਆਰਥੀਆਂ ਨੂੰ ਨੋਟ ਕਰਵਾ ਦੇਣ ਤਾਂ ਜੋ ਕੋਈ ਵੀ ਪ੍ਰੀਖਿਆਰਥੀ ਪ੍ਰਯੋਗੀ ਪ੍ਰੀਖਿਆ ਦੇਣ ਤੋਂ ਵਾਂਝਾ ਨਾ ਰਹਿ ਸਕੇ। ਪ੍ਰੀਖਿਆ ਸਬੰਧੀ ਡੇਟਸ਼ੀਟ ਅਤੇ ਹੋਰ ਵਧੇਰੀ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈਬਸਾਈਟ www.pseb.ac.in ’ਤੇ ਉਪਲਬਧ ਹੈ ਅਤੇ ਲੋੜ ਸਮੇਂ ਈ-ਮੇਲ srsecconduct.pseb0punjab.gov.in ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…