Share on Facebook Share on Twitter Share on Google+ Share on Pinterest Share on Linkedin ਐਜੂਸਟਾਰ ਆਦਰਸ਼ ਸਕੂਲ ਵਿੱਚ ਰਬਿੰਦਰ ਨਾਥ ਟੈਗੋਰ ਦਾ ਜਨਮ ਦਿਨ ਮਨਾਇਆ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 21 ਮਈ: ਇੱਥੋਂ ਦੇ ਨੇੜਲੇ ਪਿੰਡ ਕਾਲੇਵਾਲ ਵਿੱਚ ਸਥਿਤ ਐਜੂਸਟਾਰ ਆਦਰਸ਼ ਸਕੂਲ ਵਿੱਚ ਪ੍ਰਿੰਸੀਪਲ ਅਨੂ ਸ਼ਰਮਾ ਦੀ ਦੇਖ ਰੇਖ ਵਿਚ ਦਸਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਸ੍ਰੀ ਰਬਿੰਦਰ ਨਾਥ ਟੈਗੋਰ ਦੇ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਸ੍ਰੀ ਰਬਿੰਦਰ ਨਾਥ ਟੈਗੋਰ ਵੱਲੋਂ ਲਿਖਿਆ ਗੀਤ ‘ਵੇਅਰ ਦਾ ਮਾਈਂਡ ਇਸ ਵਿਦਾਊਟ ਫੀਅਰ’ ਪੇਸ਼ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੇ ਰਬਿੰਦਰ ਨਾਥ ਟੈਗੋਰ ਦੁਆਰਾ ਲਿਖਿਆ ਪ੍ਰਸ਼ਿੱਧ ਨਾਟਕ ‘ਭਿਖਾਰਨ’ ਪੇਸ਼ ਕੀਤਾ, ਜਿਸ ਦੀ ਪੇਸ਼ਕਾਰੀ ਦਿਲ ਨੂੰ ਛੂਹ ਜਾਣ ਵਾਲੀ ਸੀ। ਵਿਦਿਆਰਥੀਆਂ ਦੁਆਰਾ ‘ਰੈੱਡ ਕਰਾਸ ਡੇਅ’ ਨਾਲ ਸੰਬੰਧਿਤ ਨੁੱਕੜ ਨਾਟਕ ਪੇਸ਼ ਕਰਕੇ ਵਿਦਿਆਰਥੀਆਂ ਨੂੰ ਖੂਨ ਦਾਨ ਦੀ ਵਿਸ਼ੇਸ਼ਤਾ ਬਾਰੇ ਜਾਣੂ ਕਰਵਾਇਆ ਗਿਆ। ਸਕੂਲ਼ ਦੀ ਸਟਾਫ ਨਰਸ ਮਨਜੋਤ ਕੌਰ ਨੇ ਵਿਦਿਆਰਥੀਆਂ ਨੂੰ ਖੂਨਦਾਨ ਦੀ ਮਹੱਹਤਾ ਸੰਬੰਧੀ ਜਾਣਕਾਰੀ ਦਿੱਤੀ। ਬਾਅਦ ਵਿੱਚ ਜਮਾਤ ਇੰਚਾਰਜ ਨਿਰਮਲ ਕੌਰ ਨੇ ਸ੍ਰੀ ਰਬਿੰਦਰ ਨਾਥ ਟੈਗੋਰ ਦੇ ਜੀਵਨ ਉੱਤੇ ਵਿਸਥਾਰ ਨਾਲ ਚਾਨਣ ਪਾਇਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ