ਖਰੜ ਹਲਕੇ ਦੇ ਪਿੰਡਾਂ ਨੂੰ ਮਾਡਲ ਪਿੰਡ ਬਣਾਉਣ ਲਈ ਪੂਰੀ ਵਾਹ ਲਗਾਈ ਜਾਵੇਗੀ: ਰਣਜੀਤ ਗਿੱਲ

ਨਬਜ਼-ਏ-ਪੰਜਾਬ ਬਿਊਰੋ, ਖਰੜ, 1 ਫਰਵਰੀ:
ਖਰੜ ਵਿਧਾਨ ਸਭਾ ਹਲਕਾ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਰਣਜੀਤ ਸਿੰਘ ਗਿੱਲ ਵੱਲੋਂ ਹਲਕੇ ਦੇ ਵੱਖ ਵੱਖ ਖੇਤਰਾਂ ’ਚ ਕੀਤੀਆਂ ਜਾ ਰਹੀਆਂ ਨੁੱਕੜ ਮੀਟਿੰਗਾਂ, ਡੋਰ ਟੂ ਡੋਰ ਅਤੇ ਰੈਲੀਆਂ ਨੂੰ ਭਰਵਾਂ ਹੁੰਗਾਰਾ ਅਤੇ ਲੋਕਾਂ ਦਾ ਸਮਰਥਨ ਪ੍ਰਾਪਤ ਹੋ ਰਿਹਾ ਹੈ। ਅੱਜ ਖਰੜ ਦੇ ਵਾਰਡ ਨੰਬਰ 27, ਪਿੰਡ ਬਡਾਲੀ ਵਿੱਚ ਮਨਦੀਪ ਕੌਰ ਐਮਸੀ ਦੀ ਅਗਵਾਈ ’ਚ ਹੋਈ ਬੈਠਕ ’ਚ ਵੀ ਬਡਾਲੀ ਵਾਸੀਆਂ ਨੇ ਵਧ ਚੜ੍ਹ ਕੇ ਭਾਗ ਲੈਂਦੇ ਹੋਏ ਰਣਜੀਤ ਗਿੱਲ ਦੀ ਹੌਸਲਾ ਅਫਜਾਈ ਕੀਤੀ ਅਤੇ ਉਨ੍ਹਾਂ ਨੂੰ ਜਿਤਾਉਣ ਦਾ ਵਿਸ਼ਵਾਸ ਦਵਾਇਆ। ਇਸ ਮੌਕੇ ’ਤੇ ਮੈਡਮ ਮਨਦੀਪ ਕੌਰ ਕੋਸਲਰ ਨੇ ਕਿਹਾ ਕਿ ਰਣਜੀਤ ਗਿੱਲ ਇੱਕ ਸਾਫ਼ ਛਵੀ ਦੇ ਮਾਲਕ ਹਨ ਅਤੇ ਲੋਕ ਵਿਰੋਧੀ ਧਿਰਾਂ ਵੱਲੋਂ ਕੀਤੀਆਂ ਜਾ ਰਹੀਆਂ ਕੋਝੀਆਂ ਹਰਕਤਾਂ ’ਤੇ ਧਿਆਨ ਨਾ ਦਿੰਦੇ ਹੋਏ ਉਨ੍ਹਾਂ ਨੂੰ ਹੀ ਇਸ ਵਾਰ ਆਪਣੀ ਅਗਵਾਈ ਕਰਨ ਦਾ ਮੌਕਾ ਦੇਣਗੇ।
ਇਸ ਮੌਕੇ ਰਣਜੀਤ ਗਿੱਲ ਨੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ ਅਤੇ ਪਤਵੰਤੇ ਸੱਜਣਾਂ ਦਾ ਸਨਮਾਨ ਕਰਦੇ ਹੋਏ ਬਜ਼ੁਰਗਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਤੁਹਾਡੇ ਸਾਰਿਆਂ ਦਾ ਵਿਸ਼ਵਾਸ ਅਤੇ ਆਸ਼ੀਰਵਾਦ ਹੀ ਮੇਰੇ ਲਈ ਸਭ ਕੱੁਝ ਹੈ ਅਤੇ ਇਸ ਵਾਰੀ ਖਰੜ ਤੋਂ ਜਿੱਤ ਕੇ ਉਹ ਤੁਹਾਡੇ ਸਾਰਿਆਂ ਦੇ ’ਚ ਵਿਚਰਦੇ ਹੋਏ ਤੁਹਾਡੇ ਸਾਰਿਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਕੋਲੋਂ ਹਰ ਸੰਭਵ ਮਦਦ ਲੈਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀ ਇਸ ਵਾਰ ਫਿਰ ਅਕਾਲੀ ਭਾਜਪਾ ਸਰਕਾਰ ਨੂੰ ਜਿਤਾ ਕੇ ਹੈਟਟਿੱ੍ਰਕ ਬਣਾਉਣਗੇ ਅਤੇ ਪੰਜਾਬ ਦੇ ਵਿਕਾਸ ’ਚ ਆਪਣਾ ਯੋਗਦਾਨ ਦੇਣਗੇ। ਉਨ੍ਹਾਂ ਕਿਹਾ ਕਿ ਉਹ ਪਿੰਡਾਂ ਨੂੰ ਮਾਡਰਨ ਬਣਾਉਣ ’ਚ ਅਹਿਮ ਭੂਮਿਕਾ ਨਿਭਾਉਣਗੇ ਅਤੇ ਪਿੰਡਾਂ ਦੇ ਵਿਕਾਸ ਲਈ ਸਰਕਾਰ ਕੋਲੋਂ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦੇਣਗੇ।
ਇਸ ਮੌਕੇ ਖਰੜ ਨਗਰ ਕੌਂਸਲ ਦੀ ਪ੍ਰਧਾਨ ਅੰਜੂ ਚੰਦਰ, ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਮਲਕੀਤ ਸਿੰਘ ਖੱਟੜਾ, ਦਵਿੰਦਰ ਸਿੰਘ ਬਰਮੀ, ਸ਼ਮਸ਼ੇਰ ਸਿੰਘ ਨੰਬਰਦਾਰ ਸ਼ਹਿਰੀ ਪ੍ਰਧਾਨ, ਬਿਸ਼ੰਬਰ ਸਿੰਘ, ਰਣਜੋਧ ਸਿੰਘ, ਪਵਨ ਕੁਮਾਰ, ਭਾਜਪਾ ਖਰੜ ਮੰਡਲ ਦੇ ਪ੍ਰਧਾਨ ਨਰਿੰਦਰ ਰਾਣਾ, ਮੋਦੀ ਬਡਾਲਾ, ਮਨਪ੍ਰੀਤ ਬਾਦਲ, ਰਿੰਕੂ ਟਿਵਾਣਾ, ਜਸਪ੍ਰੀਤ ਸਿੰਘ, ਹਰਿੰਦਰ ਸਿੰਘ ਸੈਣੀ, ਬਹਾਲ ਸਿੰਘ, ਅਵਤਾਰ ਸਿੰਘ ਟਿਵਾਣਾ, ਬਲਵਿੰਦਰ ਸਿੰਘ ਭੱਟੀ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਸਮਰਥਕ ਮੌਜੂਦ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ ਨਬਜ਼-ਏ-ਪੰਜਾਬ, ਡੇਰਾਬੱਸੀ, 1…