Nabaz-e-punjab.com

ਅੱਠਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਜੁਲਾਈ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ਼ੁੱਕਰਵਾਰ ਨੂੰ ਅੱਠਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਸਮਾਗਮ ਵਿੱਚ ਭਾਈ ਦਲੇਰ ਸਿੰਘ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਅੱਠਵੇਂ ਪਾਤਿਸ਼ਾਹ ਦਾ ਪੂਰਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ। ਭਾਈ ਕੁਲਦੀਪ ਸਿੰਘ ਦੇ ਪੰਥਕ ਜਥੇ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਜਤਿੰਦਰ ਸਿੰਘ ਦਮਦਮੀ ਟਕਸਾਲ ਵਾਲਿਆਂ ਨੇ ਗੁਰੂ ਸਾਹਿਬ ਵੱਲੋਂ ਗੂੰਗੇ ਅਤੇ ਬੈਰੇ ਗੰਗੂ ਛਿੱਬਰ ਤੋਂ ਸਿਰ ’ਤੇ ਛੜੀ ਰੱਖ ਕੇ ਗੀਤਾ ਦੇ ਅਰਥ ਕਰਵਾਉਣ ਦਾ ਪੂਰਾ ਪ੍ਰਸੰਗ ਸੰਗਤਾਂ ਨਾਲ ਸਾਂਝਾ ਕੀਤਾ।
ਇਸ ਮੌਕੇ ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ, ਭਾਈ ਪ੍ਰਿਤਪਾਲ ਸਿੰਘ, ਭਾਈ ਗੁਰਵਿੰਦਰ ਸਿੰਘ, ਭਾਈ ਓਂਕਾਰ ਸਿੰਘ, ਭਾਈ ਨਿਸ਼ਾਨ ਸਿੰਘ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਸੁਖਦੇਵ ਸਿੰਘ, ਭਾਈ ਗੁਰਿੰਦਰ ਸਿੰਘ, ਭਾਈ ਮਨਜੀਤ ਸਿੰਘ, ਬੀਬੀ ਤਜਿੰਦਰ ਕੌਰ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਹਰਬਖ਼ਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਦੀ ਅੰਦਰੋਂ ਅਤੇ ਬਾਹਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…