ਵਿਧਾਇਕ ਕੁਲਵੰਤ ਸਿੰਘ ਵੱਲੋਂ ‘ਆਪ’ ਉਮੀਦਵਾਰ ਮਾਲਵਿੰਦਰ ਕੰਗ ਦੇ ਹੱਕ ਵਿੱਚ ਚੋਣ ਪ੍ਰਚਾਰ

ਪਿੰਡਾਂ ਵਿੱਚ ਚੋਣ ਜਲਸੇ ਕਰਕੇ ਲੋਕਾਂ ਤੋਂ ਵਿਕਾਸ ਦੇ ਨਾਂ ’ਤੇ ਮੰਗੀਆਂ ਵੋਟਾਂ

ਨਬਜ਼-ਏ-ਪੰਜਾਬ, ਮੁਹਾਲੀ, 26 ਅਪਰੈਲ:
ਮੁਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਵੰਤ ਸਿੰਘ ਨੇ ‘ਆਪ’ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੀ ਚੋਣ ਮੁਹਿੰਮ ਨੂੰ ਪੂਰੀ ਤਰ੍ਹਾਂ ਭਖਾ ਦਿੱਤਾ ਹੈ। ਉਨ੍ਹਾਂ ਨੇ ਮੁਹਾਲੀ ਹਲਕੇ ਦੇ ਪਿੰਡ ਬਹਿਲੋਲਪੁਰ, ਝਾਮਪੁਰ, ਮਨਾਣਾ, ਤੜੌਲੀ ਅਤੇ ਹੋਰਨਾਂ ਪਿੰਡਾਂ ਵਿੱਚ ਵਿਕਾਸ ਦੇ ਨਾਂ ’ਤੇ ਵੋਟਾਂ ਮੰਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੜਾਅਵਾਰ ਚੋਣ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਮੁਹੱਲਾ ਕਲੀਨਿਕਾਂ, ਮੁਫ਼ਤ ਬਿਜਲੀ ਦਾ ਗਰੀਬ ਲੋਕਾਂ ਨੂੰ ਵੱਡਾ ਫਾਇਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿਹਤ ਤੇ ਸਿੱਖਿਆ ਨੂੰ ਸਰਕਾਰ ਵੱਲੋਂ ਵਧੇਰੇ ਤਰਜ਼ੀਹ ਦਿੱਤੀ ਜਾ ਰਹੀ ਹੈ। ਆਵਾਜਾਈ ਦੀ ਸਮੱਸਿਆ ਦੇ ਹੱਲ ਲਈ ਜਿੱਥੇ ਸ਼ਹਿਰ ਵਿੱਚ ਗੋਲ ਚੌਕ ਬਣਾਏ ਜਾ ਰਹੇ ਹਨ, ਉੱਥੇ ਵਿਕਾਸ ਪੱਖੋਂ ਪਿੰਡਾਂ ਦੀ ਨੁਹਾਰ ਬਦਲੀ ਜਾ ਰਹੀ ਹੈ।
ਇਸ ਮੌਕੇ ‘ਆਪ’ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਦੇਸ਼ ਆਜ਼ਾਦ ਹੋਣ ਤੋਂ ਬਾਅਦ ਪੰਜਾਬ ਵਿੱਚ ਪਹਿਲੀ ਵਾਰ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਪਿੰਡਾਂ ਤੇ ਸ਼ਹਿਰਾਂ ਵਿੱਚ ਚੋਣ ਪ੍ਰਚਾਰ ਦੌਰਾਨ ਵੋਟਰਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਲੋਕ ਆਪ ਮੁਹਾਰੇ ਚੋਣ ਜਲਸਿਆਂ ਵਿੱਚ ਪਹੁੰਚ ਰਹੇ ਹਨ ਜਦੋਂਕਿ ਵਿਰੋਧੀ ਪਾਰਟੀਆਂ ਨੂੰ ਦਿਹਾੜੀ ’ਤੇ ਲਿਆ ਕੇ ਇਕੱਠ ਦਿਖਾਉਣੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਲੋਕ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ਤੋਂ ਬੇਹੱਦ ਖ਼ੁਸ਼ ਹਨ।
ਇਸ ਮੌਕੇ ਸਰਕਲ ਪ੍ਰਧਾਨ ਆਰਪੀ ਸ਼ਰਮਾ, ਹਰਪਾਲ ਸਿੰਘ ਚੰਨਾ, ਹਰਵਿੰਦਰ ਸਿੰਘ ਸੈਣੀ, ‘ਆਪ’ ਵਲੰਟੀਅਰ ਹਰਮੇਸ਼ ਸਿੰਘ ਕੁੰਭੜਾ, ਤਰਲੋਚਨ ਸਿੰਘ, ਤਰਨਜੋਤ ਸਿੰਘ, ਅਕਵਿੰਦਰ ਸਿੰਘ ਗੋਸਲ, ਹਰਜੋਤ ਸਿੰਘ ਗੱਬਰ ਅਤੇ ਹੋਰ ਵਲੰਟੀਅਰ ਤੇ ਪਿੰਡਾਂ ਦੇ ਲੋਕ ਮੌਜੂਦ ਸਨ। ਅਖੀਰ ਵਿੱਚ ਪਿੰਡਾਂ ਦੇ ਲੋਕਾਂ ਨੇ ਮਾਲਵਿੰਦਰ ਕੰਗ ਅਤੇ ਵਿਧਾਇਕ ਕੁਲਵੰਤ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ।

Load More Related Articles
Load More By Nabaz-e-Punjab
Load More In General News

Check Also

ਸਰਕਾਰੀ ਕੰਨਿਆਂ ਸਮਾਰਟ ਸਕੂਲ ਸੋਹਾਣਾ ਦੀਆਂ ਹੋਣਹਾਰ ਵਿਦਿਆਰਥਣਾਂ ਦਾ ਵਿਸ਼ੇਸ਼ ਸਨਮਾਨ

ਸਰਕਾਰੀ ਕੰਨਿਆਂ ਸਮਾਰਟ ਸਕੂਲ ਸੋਹਾਣਾ ਦੀਆਂ ਹੋਣਹਾਰ ਵਿਦਿਆਰਥਣਾਂ ਦਾ ਵਿਸ਼ੇਸ਼ ਸਨਮਾਨ ਨਬਜ਼-ਏ-ਪੰਜਾਬ, ਮੁਹਾਲੀ,…