Share on Facebook Share on Twitter Share on Google+ Share on Pinterest Share on Linkedin ਕੁਲਜੀਤ ਬੇਦੀ ਤੇ ਹੋਰਨਾਂ ਕਾਂਗਰਸੀ ਵਰਕਰਾਂ ਵੱਲੋਂ ਸਿੰਗਲਾ ਦੇ ਹੱਕ ਚੋਣ ਪ੍ਰਚਾਰ ਨਬਜ਼-ਏ-ਪੰਜਾਬ, ਮੁਹਾਲੀ, 28 ਮਈ: ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਮੁਹਾਲੀ ਦੇ ਦੁਕਾਨਦਾਰ ਜੀਐਸਟੀ ਤੋਂ ਡਾਢੇ ਦੁਖੀ ਹਨ। ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਵਿਜੈ ਇੰਦਰ ਸਿੰਗਲਾ ਦੇ ਹੱਕ ਵਿੱਚ ਮੁਹਾਲੀ ਦੇ ਫੇਜ਼-5 ਅਤੇ ਫੇਜ਼-3ਬੀ-2 ਦੀ ਮਾਰਕੀਟ ਵਿੱਚ ਬਲਾਕ ਕਾਂਗਰਸ ਦੇ ਪ੍ਰਧਾਨ ਅਤੇ ਕੌਂਸਲਰ ਜਸਪ੍ਰੀਤ ਸਿੰਘ ਗਿੱਲ, ਕੌਂਸਲਰ ਬਲਜੀਤ ਕੌਰ ਅਤੇ ਹੋਰਨਾਂ ਆਗੂਆਂ ਦੇ ਨਾਲ ਡੋਰ-ਟੂ-ਡੋਰ ਜਾ ਕੇ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਕਿਹਾ ਕਿ ਕਾਂਗਰਸ ਦੇ ਰਾਜ ਵਿੱਚ ਹੀ ਦੇਸ਼ ਦਾ ਯੋਜਨਾਬੱਧ ਤਰੀਕੇ ਨਾਲ ਵਿਕਾਸ ਹੋ ਸਕਦਾ ਹੈ। ਇਸ ਮੌਕੇ ਵਿਜੈ ਇੰਦਰ ਸਿੰਗਲਾ ਦੀ ਭੈਣ ਸੀਮਾ ਸਿੰਗਲਾ ਵੀ ਮੌਜੂਦ ਸਨ। ਇਸ ਮੌਕੇ ਜਸਪ੍ਰੀਤ ਸਿੰਘ ਗਿੱਲ ਅਤੇ ਬਲਜੀਤ ਕੌਰ ਨੇ ਕਿਹਾ ਕਿ ਕਾਂਗਰਸ ਦੇ ਉਮੀਦਵਾਰ ਵਿਜੈਇੰਦਰ ਸਿੰਗਲਾ ਦੂਰ-ਅੰਦੇਸ਼ੀ ਸੋਚ ਦੇ ਮਾਲਕ ਹਨ ਅਤੇ ਉਨ੍ਹਾਂ ਦੀ ਜਿੱਤ ਨਾਲ ਖ਼ਾਸ ਤੌਰ ’ਤੇ ਮੁਹਾਲੀ ਵਿੱਚ ਕਈ ਨਵੇਂ ਪ੍ਰਾਜੈਕਟ ਆਉਣਗੇ ਅਤੇ ਮੁਹਾਲੀ ਹਰ ਪੱਖੋਂ ਵਿਕਸਿਤ ਹੋਵੇਗਾ। ਇਨ੍ਹਾਂ ਆਗੂਆਂ ਨੇ ਕਿਹਾ ਕਿ ਕਾਂਗਰਸ ਦੇ ਪੱਖ ਵਿੱਚ ਹਵਾ ਚੱਲ ਰਹੀ ਹੈ ਅਤੇ ਜਿਸ ਕਾਰਨ ਬਾਕੀ ਉਮੀਦਵਾਰ ਦੀ ਨੀਂਦ ਉੱਡ ਗਈ ਹੈ। ਆਗੂਆਂ ਨੇ ਮੁਹਾਲੀ ਦੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਲਈ ਜਿਸ ਦੌਰਾਨ ਦੁਕਾਨਦਾਰਾਂ ਨੇ ਜੀਐਸਟੀ ਦੀ ਮੌਜੂਦਾ ਪ੍ਰਣਾਲੀ ਕਾਰਨ ਆਉਂਦੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਆਉਣ ਤੋਂ ਬਾਅਦ ਇਹ ਮਸਲਾ ਵਿਜੈਇੰਦਰ ਸਿੰਗਲਾ ਰਾਹੀਂ ਕੇਂਦਰ ਸਰਕਾਰ ਕੋਲ ਪੁੱਜਦਾ ਕਰਕੇ ਜੀਐਸਟੀ ਦਾ ਸਰਲੀਕਰਨ ਕਰਵਾਇਆ ਜਾਵੇਗਾ। ਇਸ ਮੌਕੇ ਬਿਕਰਮ ਸਿੰਘ ਹੁੰਜਨ, ਐਸਐਸ ਮੱਖਣ, ਡਿੰਪਲ ਸੱਭਰਵਾਲ, ਸੁਖਜੀਤ ਸਿੰਘ, ਹਰਜੀਤ ਸਿੰਘ, ਨਵਨੀਤ ਟੋਕੀ ਸਮੇਤ ਕਾਂਗਰਸ ਪਾਰਟੀ ਦੇ ਵਰਕਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ