ਹੀਰਾ ਸਿੰਘ ਗਾਬੜੀਆਂ ਵੱਲੋਂ ਚੰਦੂਮਾਜਰਾ ਦੇ ਹੱਕ ਵਿੱਚ ਚੋਣ ਪ੍ਰਚਾਰ, ਵਰਕਰਾਂ ਦੀਆਂ ਡਿਊਟੀਆਂ ਲਾਈਆਂ

ਨਬਜ਼-ਏ-ਪੰਜਾਬ, ਮੁਹਾਲੀ, 23 ਮਈ:
ਸ਼੍ਰੋਮਣੀ ਅਕਾਲੀ ਦਲ ਦੇ ਬੀਸੀ ਵਿੰਗ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਹੀਰਾ ਸਿੰਘ ਗਾਬੜੀਆ ਨੇ ਸਥਾਨਕ ਆਗੂਆਂ ਅਤੇ ਵਰਕਰਾਂ ਨੂੰ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਚੋਣ ਮੁਹਿੰਮ ਦੌਰਾਨ ਯੋਜਨਾਬੱਧ ਤਰੀਕੇ ਨਾਲ ਪ੍ਰਚਾਰ ਕਰਨ ਲਈ ਕਿਹਾ ਹੈ। ਅੱਜ ਇੱਥੇ ਚੰਦੂਮਾਜਰਾ ਦੇ ਚੋਣ ਦਫਤਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਬੀਸੀ ਵਿੰਗ ਦੀ ਵਿਸ਼ੇਸ਼ ਮੀਟਿੰਗ ਦੌਰਾਨ ਉਹਨਾਂ ਕਿਹਾ ਕਿ ਸਾਰੇ ਆਗੂ ਅਤੇ ਵਰਕਰ ਪੂਰੀ ਤਰ੍ਹਾਂ ਚੋਣ ਮੁਹਿੰਮ ਵਿੱਚ ਡਟ ਜਾਣ ਅਤੇ ਚੰਦੂਮਾਜਰਾ ਦੀ ਜਿੱਤ ਨੂੰ ਯਕੀਨੀ ਕਰਨ ਲਈ ਕੰਮ ਕਰਨ। ਉਹਨਾਂ ਹਾਜਿਰ ਆਗੂਆਂ ਨੂੰ ਕਿਹਾ ਕਿ ਉਹ ਵੱਖ ਵੱਖ ਗਰੁੱਪਾਂ ਵਿੱਚ ਵੰਡ ਕੇ ਹਰ ਗਲੀ ਅਤੇ ਘਰ ਵਿੱਚ ਪਹੁੰਚ ਕਰਨ ਅਤੇ ਲੋਕਾਂ ਨੂੰ ਅਕਾਲੀ ਦਲ ਦੀਆਂ ਪ੍ਰਾਪਤੀਆਂ ਅਤੇ ਨੀਤੀਆਂ ਬਾਰੇ ਦੱਸਿਆਂ ਪਾਰਟੀ ਲਈ ਵੋਟਾਂ ਮੰਗਣ।
ਇਸ ਮੌਕੇ ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੁੋਹਾਣਾ, ਮੀਤ ਪ੍ਰਧਾਨ ਜਸਵੰਤ ਸਿੰਘ ਭੁੱਲਰ ਤੇ ਪਰਮਜੀਤ ਸਿੰਘ ਕਾਹਲੋਂ, ਪੀਏਸੀ ਕਮੇਟੀ ਮੈਂਬਰ ਪ੍ਰਦੀਪ ਸਿੰਘ ਭਾਰਜ, ਮਨਜੀਤ ਸਿੰਘ ਮਾਨ, ਕਰਮ ਸਿੰਘ ਬਬਰਾ, ਗੁਰਚਰਨ ਸਿੰਘ ਨੰਨੜਾ ਸਮੇਤ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ, ਨਰਿੰਦਰ ਸਿੰਘ ਸੰਧੂ, ਤਰਸੇਮ ਸਿੰਘ ਖੋਖਰ, ਕੰਵਰਦੀਪ ਸਿੰਘ ਮਣਕੂ, ਸਤਨਾਮ ਸਿੰਘ ਮਲਹੋਤਰਾ ਤੇਜਿੰਦਰ ਸਿੰਘ ਬੇਦੀ, ਸਰਦਾਰਾ ਸਿੰਘ, ਮਨਜੀਤ ਸਿੰਘ ਲੁਬਾਣਾ,ਰਣਜੀਤ ਸਿੰਘ ਹੰਸਪਾਲ, ਦਵਿੰਦਰ ਸਿੰਘ ਹੰਸਪਾਲ, ਬਲਵਿੰਦਰ ਸਿੰਘ ਮੁਲਤਾਨੀ, ਇੰਜ ਪਵਿੱਤਰ ਸਿੰਘ ਵਿਰਦੀ, ਚੰਨਪ੍ਰੀਤ ਸਿੰਘ, ਤਰਸੈਮ ਸਿੰਘ ਪੰਧੇਰ, ਸਵਿੰਦਰ ਸਿੰਘ ਭੰਮਰਾ, ਹਰਜੀਤ ਸਿੰਘ, ਬਲਜਿੰਦਰ ਸਿੰਘ ਬੇਦੀ, ਸਰਦਾਰਾ ਸਿੰਘ, ਜੋਗਿੰਦਰ ਸਿੰਘ, ਪ੍ਰਤਾਪ ਸਿੰਘ, ਜਸਵਿੰਦਰ ਸਿੰਘ ਫੁੱਲ, ਮਨਜੀਤ ਸਿੰਘ, ਹਰਵਿੰਦਰ ਸਿੰਘ, ਜਤਿੰਦਰ ਸਿੰਘ ਸੋਹਲ ਅਤੇ ਹੋਰ ਵਰਕਰ ਹਾਜਿਰ ਸਨ।

Load More Related Articles
Load More By Nabaz-e-Punjab
Load More In General News

Check Also

With focus on point of sale, Punjab Police conducts CASO at Drug hotspots in the state

With focus on point of sale, Punjab Police conducts CASO at Drug hotspots in the state Her…