ਅਕਾਲੀ-ਭਾਜਪਾ ਵਰਕਰਾਂ ਵੱਲੋਂ ਰਣਜੀਤ ਗਿੱਲ ਦੇ ਹੱਕ ਵਿੱਚ ਚੋਣ ਪ੍ਰਚਾਰ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 29 ਜਨਵਰੀ:
ਵਿਧਾਨ ਸਭਾ ਹਲਕਾ ਖਰੜ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਰਣਜੀਤ ਸਿੰਘ ਗਿੱਲ ਦੇ ਹੱਕ ਵਿੱਚ ਸਥਾਨਕ ਸ਼ਹਿਰ ਦੇ ਅਕਾਲੀ-ਭਾਜਪਾ ਆਗੂ ਖੁੱਲ ਕੇ ਨਿੱਤਰ ਆਏ ਹਨ। ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਨਿਲ ਪ੍ਰਾਸ਼ਰ, ਨਗਰ ਕੌਂਸਲ ਦੇ ਮੀਤ ਪ੍ਰਧਾਨ ਲਖਵੀਰ ਲੱਕੀ, ਕੌਂਸਲਰ ਗੁਰਚਰਨ ਸਿੰਘ ਰਾਣਾ, ਕੌਂਸਲਰ ਪਰਮਜੀਤ ਪੰਮੀ ਦੀ ਅਗਵਾਈ ਵਿੱਚ ਆਗੂਆਂ ਨੇ ਸ਼ਹਿਰ ਦੇ ਵਾਰਡ ਨੰਬਰ-2, 3 ਅਤੇ 4 ਵਿੱਚ ਸ੍ਰੀ ਗਿੱਲ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਇਸ ਮੌਕੇ ਸ੍ਰੀ ਗਿੱਲ ਦੇ ਜੀਜਾ ਹਰਿੰਦਰ ਸਿੰਘ ਘੜੂੰਆਂ ਨੇ ਸ਼ਹਿਰ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਆਪਣੇ ਰਿਸ਼ਤੇਦਾਰ ਰਣਜੀਤ ਸਿੰਘ ਗਿੱਲ ਦੇ ਹੱਕ ਵਿੱਚ ਭੁਗਤਣ ਦੀ ਅਪੀਲ ਕੀਤੀ। ਇਸ ਮੌਕੇ ਸੁਰਿੰਦਰ ਕੌਰ ਸ਼ਹਿਰੀ ਪ੍ਰਧਾਨ ਇਸਤਰੀ ਅਕਾਲੀ ਦਲ, ਅਮ੍ਰਿਤ ਕੌਰ, ਰਮਨ, ਸੋਨੀ, ਗੁਰਿੰਦਰ ਸਿੰਘ, ਬਿਕਰਮ ਸਿੰਘ, ਕੁਲਦੀਪ ਰਠੌਰ, ਜਸਪਾਲ ਸਿੰਘ ਆਦਿ ਮੌਜੂਦ ਸਨ।

Load More Related Articles
Load More By Nabaz-e-Punjab
Load More In Politics

Check Also

ਅਕਾਲੀ ਦਲ ਵੱਲੋਂ ਮੁਹਾਲੀ ਦੇ ਵਿਕਾਸ ਲਈ ਵਿਜ਼ਨ ਦਸਤਾਵੇਜ਼ ਜਾਰੀ

ਅਕਾਲੀ ਦਲ ਵੱਲੋਂ ਮੁਹਾਲੀ ਦੇ ਵਿਕਾਸ ਲਈ ਵਿਜ਼ਨ ਦਸਤਾਵੇਜ਼ ਜਾਰੀ ਨਬਜ਼-ਏ-ਪੰਜਾਬ, ਮੁਹਾਲੀ, 21 ਮਈ 2026: ਮੁਹ…