Share on Facebook Share on Twitter Share on Google+ Share on Pinterest Share on Linkedin ਆਪ ਉਮੀਦਵਾਰ ਨਰਿੰਦਰ ਸ਼ੇਰਗਿੱਲ ਵੱਲੋਂ ਪਿੰਡਾਂ ਵਿੱਚ ਚੋਣ ਪ੍ਰਚਾਰ ਤੇਜ਼ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਜਨਵਰੀ: ਮੁਹਾਲੀ ਵਿਧਾਨ ਸਭਾ ਹਲਕਾ ਵਿੱਚ ਆਮ ਆਦਮੀ ਪਾਰਟੀ (ਆਪ) ਵੱਲੋਂ ਆਪਣਾ ਚੋਣ ਪ੍ਰਚਾਰ ਵੱਖ-ਵੱਖ ਟੀਮਾਂ ਬਣਾ ਕੇ ਸਥਾਨਕ ਸ਼ਹਿਰ ਅਤੇ ਆਲੇ ਦੁਆਲੇ ਦੇ ਪਿੰਡਾਂ ਵਿੱਚ ਪੂਰੇ ਜ਼ੋਰ ਸ਼ੋਰ ਨਾਲ ਕੀਤਾ ਗਿਆ। ਇੱਥੋਂ ਪਾਰਟੀ ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਦੀ ਅਗਵਾਈ ਵਿੱਚ ਆਪ ਵਾਲੰਟੀਅਰਾਂ ਨੇ ਅੱਜ ਨੇੜਲੇ ਪਿੰਡ ਰਾਏਪੁਰ, ਦਾਊਂ, ਮਨਾਣਾ, ਠਸਕਾ, ਬੱਲੋਮਾਜਰਾ, ਕੈਲੋਂ, ਬਰਿਆਲੀ, ਚੱਪੜਚਿੜੀ ਵਿੱਚ ਚੋਣ ਪ੍ਰਚਾਰ ਕਰਦਿਆਂ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਹੱਕ ਫਤਵਾ ਦੇਣ ਦੀ ਗੁਹਾਰ ਲਗਾਈ। ਸ੍ਰੀ ਸ਼ੇਰਗਿੱਲ ਨੇ ਕਿਹਾ ਕਿ ਪਿਛਲੇ ਸੱਤਰ ਸਾਲਾਂ ਤੋਂ ਦੇਸ਼ ਦੇ ਲੋਕਾਂ ਨੇ ਕੇਂਦਰ ਅਤੇ ਵੱਖ ਵੱਖ ਸੂਬਿਆਂ ਦੀ ਵਾਗਡੋਰ ਲਗਭਗ ਕਾਂਗਰਸ ਪਾਰਟੀ ਨੂੰ ਸੌਂਪ ਕੇ ਰੱਖੀ ਪਰ ਬਦਲੇ ਵਿਚ ਲੋਕਾਂ ਨੂੰ ਸਿਵਾਏ ਗੁਰਬਤ, ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਅਤੇ ਮਹਿੰਗਾਈ ਦੇ ਕੁਝ ਨਹੀਂ ਮਿਲਿਆ। ਥੱਕ ਹਾਰ ਕੇ ਕਾਂਗਰਸ ਤੋਂ ਅੱਕੇ ਲੋਕਾਂ ਨੇ ਅਕਾਲੀ-ਭਾਜਪਾ ਨੂੰ ਰਾਜ ਸੱਤਾ ਦੇ ਦਿੱਤੀ ਪਰ ਇਨ੍ਹਾਂ ਨੇ ਰਹਿੰਦੀ ਗਿੱਲ ਵੀ ਸੁਕਾ ਦਿੱਤੀ। ਇਹ ਦੋਵੇਂ ਪਾਰਟੀਆਂ ਨੇ ਲੋਕਾਂ ਨੂੰ ਲੁੱਟਣ ਤੇ ਕੁੱਟਣ ਦੀ ਵਾਰੀ ਬੰਨ੍ਹੀ ਹੋਈ ਹੈ। ਪਹਿਲਾਂ ਸਾਡੇ ਕੋਲ ਕੋਈ ਹੋਰ ਰਾਹ ਨਹੀਂ ਸੀ ਪਰ ਹੁਣ ਲੋਕਾਂ ਕੋਲ ਤੀਜੇ ਬਦਲ ਦੇ ਤੌਰ ਤੇ ਆਮ ਆਦਮੀ ਪਾਰਟੀ ਆ ਗਈ ਹੈ। ਇਸ ਕਰਕੇ ਜੋ ਮੌਕਾ ਮਿਲਿਆ ਹੈ, ਉਸ ਦਾ ਲਾਭ ਲੈਂਦਿਆਂ ਕਾਂਗਰਸ ਅਤੇ ਅਕਾਲੀਆਂ ਦੇ ਚੁੰਗਲ ’ਚੋਂ ਪੰਜਾਬ ਨੂੰ ਕੱਢਣ ਲਈ ਆਪ ਦੇ ਹੱਕ ਵਿੱਚ ਵੋਟ ਦਿੱਤੀ ਜਾਵੇ। ਇਸ ਮੌਕੇ ਇਕਬਾਲ ਸਿੰਘ ਸਿੱਧੂ, ਮਨਜੀਤ ਸਿੰਘ, ਕਰਨਲ ਰੰਧਾਵਾ, ਇਕਬਾਲ ਸਿੰਘ, ਨਛੱਤਰ ਸਿੰਘ ਸਿੱਧੂ ਬੈਦਵਾਨ, ਨਛੱਤਰ ਸਿੰਘ ਸਿੱਧੂ, ਮਲਕੀਤ ਸਿੰਘ ਬਾਠ, ਬਲਦੇਵ ਸਿੰਘ ਮਾਨ, ਮੰਨਾ ਸਿੰਘ, ਪਰਮਿੰਦਰ ਸਿੰਘ ਕੁਰੜੀ ਤੇ ਹੋਰ ਵਾਲੰਟੀਅਰ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ