ਚੋਣ ਕਮਿਸ਼ਨ ਨੇ ਐਗਜ਼ਿਟ ਪੋਲ ’ਤੇ ਪਾਬੰਦੀ ਦੀ ਸਮਾਂ ਸੀਮਾ 9 ਮਾਰਚ 5.30 ਵਜੇ ਤੱਕ ਵਧਾਈ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 6 ਮਾਰਚ:
ਭਾਰਤ ਦੇ ਮੁੱਖ ਚੋਣ ਕਮਿਸ਼ਨ ਵੱਲੋਂ ਦੇਸ਼ ਦੇ ਵੱਖ ਵੱਖ ਪੰਜ ਰਾਜਾਂ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 4 ਫਰਵਰੀ ਤੋਂ 8 ਮਾਰਚ 2017 ਤੱਕ ਐਗਜ਼ਿਟ ਪੋਲ ’ਤੇ ਲਗਾਈ ਗਈ ਪਾਬੰਦੀ ਨੂੰ ਵਧਾ ਕੇ ਹੁਣ 9 ਮਾਰਚ 2017 ਸ਼ਾਮ 5.30 ਕਰ ਦਿੱਤੀ ਗਈ ਹੈ। ਇਹ ਪਾਬੰਦੀ ਅੰਮ੍ਰਿਤਸਰ ਲੋਕ ਸਭਾ ਜ਼ਿਮਨੀ ਚੋਣ ’ਤੇ ਵੀ ਲਾਗੂ ਰਹੇਗੀ। ਚੋਣ ਕਮਿਸ਼ਨ ਦੇ ਬੁਲਾਰੇ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਲੋਕ ਪ੍ਰਤੀਨਿਧ ਕਾਨੂੰਨ 1951 ਦੀ ਧਾਰਾ 126 ਏ ਅਨੁਸਾਰ 4 ਫਰਵਰੀ 2017 ਨੂੰ ਸਵੇਰੇ 7 ਵਜੇ ਤੋਂ ਲੈ ਕੇ 8 ਮਾਰਚ 2017 ਸ਼ਾਮ ਸਾਢੇ ਪੰਜ ਵਜੇ ਤੱਕ ਕੋਈ ਵੀ ਐਗਜ਼ਿਟ ਪੋਲ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਕੋਈ ਪ੍ਰਿੰਟ ਜਾਂ ਇਲੈਕਟ੍ਰਾਨਿਕ ਮੀਡੀਆ ਅਤੇ ਹੋਰ ਕਿਸੇ ਵੀ ਸੰਚਾਰ ਸਾਧਨ ਉਪਰ ਐਗਜ਼ਿਟ ਪੋਲ ਦਿਖਾਉਣ ਸਬੰਧੀ ਲਗਾਈ ਗਈ ਸੀ ਪ੍ਰੰਤੂ ਉੱਤਰ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਨੰਬਰ 279 ਅਲਾਪੁਰ (ਰਾਖਵਾਂ) ਤੋਂ ਚੋਣ ਲੜ ਰਹੇ ਸ੍ਰੀ ਚਾਂਦ ਸਹਿਕਰ ਅਤੇ ਉਤਰਾਖੰਡ ਦੇ ਕਰਨ ਪ੍ਰਯਾਗ ਵਿਧਾਨ ਸਭਾ ਹਲਕਾ ਨੰ 06 ਤੋਂ ਚੋਣ ਲੜ ਰਹੇ ਕੁਲਦੀਪ ਸਿੰਘ ਕਨਵਸੀ ਦੀ ਮੌਤ ਕਾਰਨ ਇਨ੍ਹਾਂ ਹਲਕਿਆਂ ਵਿੱਚ 9 ਮਾਰਚ 2017 ਨੂੰ ਵੋਟਾਂ ਪੈਣਗੀਆਂ ਜਿਸ ਦੇ ਮੱਦੇਨਜ਼ਰ ਐਗਜਿਟ ਪੋਲ ਦੇ ਪ੍ਰਸਾਰਨ ’ਤੇ 9 ਮਾਰਚ ਸ਼ਾਮ 5.30 ਵਜੇ ਤੱਕ ਪਾਬੰਦੀ ਲਗਾਈ ਗਈ ਹੈ।

Load More Related Articles
Load More By Nabaz-e-Punjab
Load More In Politics

Check Also

ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ

ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ ਨਬਜ਼-ਏ-ਪੰਜਾਬ, ਮੁਹਾਲੀ, 4…