ਚੋਣ ਕਮਿਸ਼ਨ ਵੱਲੋਂ ਚੋਣਾਂ ਤੋਂ 48 ਘੰਟੇ ਸਬੰਧੀ ਨਵੀਂ ਸੋਧੀਆਂ ਹਦਾਇਤਾਂ ਜਾਰੀ

ਪੰਜਾਬ ਵਿਧਾਨ ਸਭਾ ਚੋਣਾ 2017: ਭਾਰਤ ਦੇ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ 4 ਫਰਵਰੀ ਨੂੰ ਛੁੱਟੀ ਦਾ ਐਲਾਨ

ਚੋਣ ਪ੍ਰਚਾਰ ਸਮਾਪਤ ਹੋਣ ਮਗਰੋਂ ਇਲੈਕਟ੍ਰਾਨਿਕ ਮੀਡੀਆ ਉੱਤੇ ਇਸ਼ਤਿਹਾਰ ’ਤੇ ਪਾਬੰਦੀ ਦੇ ਨਾਲ ਬਲਕ ਐਸ.ਐਮ.ਐਸ., ਸੋਸ਼ਲ ਮੀਡੀਆ ਤੇ ਆਈ.ਵੀ.ਆਰ.ਐਸ. ਸੁਨੇਹਿਆਂ ’ਤੇ ਵੀ ਲਗਾਈ ਪਾਬੰਦੀ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 2 ਫਰਵਰੀ:
ਪੰਜਾਬ ਵਿੱਚ 4 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਅਤੇ ਅੰਮ੍ਰਿਤਸਰ ਲੋਕ ਸਭਾ ਜ਼ਿਮਨੀ ਚੋਣ ਸਬੰਧੀ 2 ਫਰਵਰੀ ਨੂੰ ਸ਼ਾਮ ਨੂੰ 5 ਵਜੇ ਚੋਣ ਪ੍ਰਚਾਰ ਸਮਾਪਤ ਹੋਣ ’ਤੇ ਆਖਰੀ 48 ਘੰਟਿਆਂ ਲਈ ਮੁੱਖ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਵਿੱਚ ਅੰਸ਼ਿਕ ਸੋਧ ਕਰਦਿਆਂ ਕਮਿਸ਼ਨ ਨੇ ਅੱਜ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਇਹ ਜਾਣਕਾਰੀ ਪੰਜਾਬ ਦੇ ਮੁੱਖ ਚੋਣ ਅਫ਼ਸਰ ਵੀ.ਕੇ. ਸਿੰਘ ਨੇ ਦਿੱਤੀ। ਕਮਿਸ਼ਨਰ ਨੇ ਪੰਜਾਬ ਵਿੱਚ 4 ਫਰਵਰੀ ਨੂੰ ਮੁਕੰਮਲ ਛੁੱਟੀ ਦਾ ਵੀ ਐਲਾਨ ਕੀਤਾ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਮਤਦਾਨ ਕਰ ਸਕਣ।
ਅੱਜ ਇੱਥੇ ਜਾਰੀ ਬਿਆਨ ਵਿੱਚ ਸ੍ਰੀ ਵੀ.ਕੇ.ਸਿੰਘ ਨੇ ਦੱਸਿਆ ਕਿ ਨਵੀਆਂ ਹਦਾਇਤਾਂ ਅਨੁਸਾਰ ਚੋਣ ਪ੍ਰਚਾਰ ਸਮਾਪਤ ਹੋਣ ਉਪਰੰਤ 2 ਫਰਵਰੀ ਨੂੰ ਸ਼ਾਮ 5 ਵਜੇ ਤੋਂ ਬਾਅਦ ਜਿੱਥੇ ਰਾਜਸੀ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਇਲੈਕਟ੍ਰਾਨਿਕ ਮੀਡੀਆ ਉੱਤੇ ਚਲਾਏ ਜਾ ਰਹੇ ਇਸ਼ਤਿਹਾਰ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ, ਉਥੇ ਨਾਲ ਹੀ ਹੁਣ ਇਸ ਸਮੇਂ ਦੌਰਾਨ ਬਲਕ ਐਸ.ਐਮ.ਐਸ., ਸੋਸ਼ਲ ਮੀਡੀਆ ਅਤੇ ਆਈ.ਵੀ.ਆਰ.ਐਸ. ਸੁਨੇਹਿਆਂ ਰਾਹੀਂ ਵੀ ਰਾਜਸੀ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਕੀਤੇ ਜਾ ਰਹੇ ਪ੍ਰਚਾਰ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਪਾਬੰਦੀ 4 ਫਰਵਰੀ ਨੂੰ ਸ਼ਾਮ 5 ਵਜੇ ਤੱਕ ਲਾਗੂ ਰਹੇਗੀ। ਇਸ ਤੋਂ ਇਲਾਵਾ ਇਸ ਸਮੇਂ ਦੌਰਾਨ ਪ੍ਰਿੰਟ ਮੀਡੀਆ ਵਿੱਚ ਪ੍ਰਕਾਸ਼ਿਤ ਹੋਣ ਵਾਲੇ ਰਾਜਸੀ ਪਾਰਟੀਆਂ, ਉਮੀਦਵਾਰਾਂ ਅਤੇ ਚੋਣਾਂ ਸਬੰਧੀ ਕਿਸੇ ਕਿਸਮ ਦੇ ਵੀ ਇਸ਼ਤਿਹਾਰ ਨੂੰ ਜਾਰੀ ਕਰਨ ਤੋਂ ਪਹਿਲਾਂ ਰਾਜ ਪੱਧਰੀ ਤੇ ਜ਼ਿਲਾ ਪੱਧਰੀ ਐਮ.ਸੀ.ਐਮ.ਸੀ. ਤੋਂ ਸਰਟੀਫਿਕੇਟ ਲੈਣਾ ਲਾਜ਼ਮੀ ਹੋਵੇਗਾ।
ਮੁੱਖ ਚੋਣ ਅਫਸਰ ਨੇ ਦੱਸਿਆ ਕਿ ਆਖਰੀ 24 ਘੰਟਿਆਂ ਦੌਰਾਨ ਆਮ ਜਨਤਾ ਦੇ ਦੋ ਪਹੀਆ ਵਾਹਨ ਵਰਤਣ ਉਪਰ ਕਿਸੇ ਕਿਸਮ ਦੀ ਕੋਈ ਪਾਬੰਦੀ ਨਹੀਂ ਹੈ ਜਦੋਂ ਕਿ ਪਹਿਲਾਂ ਜਾਰੀ ਕੀਤੀਆਂ ਹਦਾਇਤਾਂ ਤਹਿਤ ਰਾਜਸੀ ਪਾਰਟੀਆਂ ਅਤੇ ਉਮੀਦਵਾਰ ਵੱਲੋਂ ਦੋ ਪਹੀਆ ਵਾਹਨ ਵਰਤਣ ’ਤੇ ਪਾਬੰਦੀ ਰਹੇਗੀ। ਉਧਰ, ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ 2017 ਦੇ ਮੱਦੇਨਜਰ ਵੋਟਰਾਂ ਦੀ ਸਹੂਲਤ ਲਈ 4 ਫਰਵਰੀ ਨੂੰ ਪੰਜਾਬ ਰਾਜ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਲੋਕ ਪ੍ਰਤੀਨਿੱਧਤਾ ਕਾਨੂੰਨ 1951 ਦੀ ਧਾਰਾ 135 ਬੀ ਅਤੇ ਚੋਣ ਕਮਿਸ਼ਨ ਦੀ ਹਦਾਇਤਾਂ ਅਧੀਨ ਇਹ ਛੁੱਟੀ ਦਾ ਐਲਾਨ ਕੀਤਾ ਹੈ।ਉਦਯੋਗਿਕ ਯੂਨਿਟਾਂ, ਵਪਾਰਕ ਦੁਕਾਨਾਂ ਅਤੇ ਅਦਾਰਿਆਂ ਵਿੱਚ ਕੰਮ ਕਰਦੇ ਵਰਕਰਾਂ ਨੂੰ ਵੀ 4 ਫਰਵਰੀ 2017 ਨੂੰ ਸਮੇਤ ਤਨਖ਼ਾਹ ਛੁੱਟੀ ਹੋਵੇਗੀ ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ ਨਬਜ਼-ਏ-ਪੰਜਾਬ, ਡੇਰਾਬੱਸੀ, 1…