ਬਸਪਾ ਉਮੀਦਵਾਰ ਹਰਭਜਨ ਬਜਹੇੜੀ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਚੋਣ ਮੀਟਿੰਗਾਂ

ਭੁਪਿੰਦਰ ਸਿੰਗਾਰੀਵਾਲ
ਨਬਜ਼-ਏ-ਪੰਜਾਬ ਬਿਊਰੋ, ਨਵਾਂ ਗਰਾਓਂ, 2 ਫਰਵਰੀ:
ਹਲਕਾ ਖਰੜ ਦੇ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਉਮੀਦਵਾਰ ਹਰਭਜਨ ਸਿੰਘ ਬਜਹੇੜੀ ਵੱਲੋਂ ਸਥਾਨਕ ਖੇਤਰ ਦੇ ਕਈ ਪਿੰਡਾਂ ਦਾ ਤੂਫ਼ਾਨੀ ਚੋਣ ਦੌਰਾ ਕੀਤਾ ਗਿਆ। ਇਸ ਦੌਰਾਨ ਸਿੰਘਾਂ ਦੇਵੀ ਕਲੋਨੀ ਨਵਾਂ ਗਰਾਓਂ ਵਿੱਚ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਬਜਹੇੜੀ ਨੇ ਲੋਕਾਂ ਤੋਂ ਆਪਣੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਆਮ ਰਵਾਇਤੀ ਪਾਰਟੀਆਂ ਵਿੱਚ ਰਜ਼ਵਾੜਾਸ਼ਾਹੀ ਦਾ ਬੋਲਬਾਲਾ ਹੋਣ ਕਾਰਨ ਉਹ ਆਮ ਲੋਕਾਂ ਵੱਲ ਉਕਾ ਹੀ ਧਿਆਨ ਨਹੀਂ ਦੇ ਰਹੀਆਂ ਹਨ, ਜਦੋਂ ਕਿ ਬਸਪਾ ਗਰੀਬ ਤੇ ਕਿਰਤੀ ਲੋਕਾਂ ਦੀ ਪਾਰਟੀ ਹੈ। ਇਸ ਲਈ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਿਰਫ਼ ਬਹੁਜਨ ਸਮਾਜ ਪਾਰਟੀ ਹੀ ਸਹਾਇਕ ਹੋ ਸਕਦੀ ਹੈ। ਇਸੇ ਦੌਰਾਨ ਉਨ੍ਹਾਂ ਕਸੌਲੀ, ਪੜਛ, ਮਸਤਗੜ੍ਹ, ਤੋਗਾਂ ਤੇ ਤਿਊੜ੍ਹ ਵਿਖੇ ਵੀ ਚੋਣ ਮੀਟਿੰਗਾਂ ਕੀਤੀਆਂ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਬਸਪਾ ਨੂੰ ਲੋਕਾਂ ਦਾ ਭਾਰੀ ਸਮਰਥਨ ਮਿਲ ਰਿਹਾ ਹੈ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ ਨਬਜ਼-ਏ-ਪੰਜਾਬ, ਡੇਰਾਬੱਸੀ, 1…