ਵੇਰਕਾ ਮਿਲਕ ਪਲਾਂਟ ਸੇਵਾਮੁਕਤ ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਦੀ ਚੋਣ

ਨਬਜ਼-ਏ-ਪੰਜਾਬ, ਮੁਹਾਲੀ, 12 ਜਨਵਰੀ:
ਵੇਰਕਾ ਮਿਲਕ ਪਲਾਂਟ ਮੁਹਾਲੀ ਦੇ ਸੇਵਾਮੁਕਤ ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਦੀ ਅਹਿਮ ਮੀਟਿੰਗ ਹੋਈ। ਜਿਸ ਵਿੱਚ ਜਥੇਬੰਦੀ ਦੀ ਚੋਣ ਕਰਵਾਉਣ ਬਾਰੇ ਏਜੰਡਾ ਪੇਸ਼ ਕੀਤਾ ਗਿਆ। ਇਸ ਮੌਕੇ ਹਾਜ਼ਰ ਮੈਂਬਰਾਂ ਨੇ ਸਰਬਸੰਮਤੀ ਨਾਲ ਹਰਚੰਦ ਸਿੰਘ ਖੰਟ ਨੂੰ ਪ੍ਰਧਾਨ, ਸ਼ੇਰ ਸਿੰਘ ਨੂੰ ਜਨਰਲ ਸਕੱਤਰ, ਹਰਭਜਨ ਸਿੰਘ ਨੂੰ ਮੀਤ ਪ੍ਰਧਾਨ, ਅਜੀਤ ਸਿੰਘ ਖਰੜ ਨੂੰ ਕੈਸ਼ੀਅਰ, ਸੰਤੋਖ ਸਿੰਘ ਨੂੰ ਸੰਗਠਨ ਸਕੱਤਰ ਚੁਣਿਆ ਜਦੋਂਕਿ ਕੁਲਜੀਤ ਸਿੰਘ, ਧਰਮਪਾਲ, ਤਰਲੋਚਨ ਸਿੰਘ, ਜੋਗਾ ਸਿੰਘ, ਸ਼ਿਵ ਕੁਮਾਰ ਅਤੇ ਪਵਨ ਕੁਮਾਰ ਨੂੰ ਐਗਜ਼ੈਕਟਿਵ ਮੈਂਬਰ ਨਾਮਜ਼ਦ ਕੀਤਾ ਗਿਆ।
ਇਸ ਤੋਂ ਪਹਿਲਾਂ ਮੀਟਿੰਗ ਵਿੱਚ ਸੇਵਾਮੁਕਤ ਮੁਲਾਜ਼ਮਾਂ ਦੇ ਮਸਲਿਆਂ ’ਤੇ ਵਿਚਾਰ-ਚਰਚਾ ਕੀਤੀ ਗਈ ਅਤੇ ਉਨ੍ਹਾਂ ਦੇ ਹੱਲ ਲਈ ਯੋਗ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਮਿਲਕ ਪਲਾਂਟ ਮੁਹਾਲੀ ਦੀ ਮੁਲਾਜ਼ਮ ਜਥੇਬੰਦੀ ਦੇ ਪ੍ਰਧਾਨ ਕੁਲਵੰਤ ਸਿੰਘ, ਸੰਦੀਪ ਰਾਣਾ, ਨਰਿੰਦਰ ਮੋਹਨ, ਸੰਜੀਵ ਕੁਮਾਰ, ਦਵਿੰਦਰ ਕੁਮਾਰ, ਗੁਰਮੀਤ ਸਿੰਘ, ਚੂਹੜ ਸਿੰਘ ਰਾਣਾ, ਰਣਜੀਤ ਸਿੰਘ, ਪਿਆਰਾ ਸਿੰਘ ਤੇ ਹੋਰ ਸਾਥੀਆਂ ਨੇ ਸੇਵਾਮੁਕਤ ਸਾਥੀਆਂ ਦੀ ਐਸੋਸੀਏਸਨ ਦੀ ਨਵੀਂ ਚੁਣੀ ਟੀਮ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਜਥੇਬੰਦੀ ਦੇ ਆਗੂਆਂ ਨੇ ਵੇਰਕਾ ਮਿਲਕ ਪਲਾਂਟ ਦੇ ਜਨਰਲ ਮੈਨੇਜਰ ਨਾਲ ਮੁਲਾਕਾਤ ਕਰਕੇ ਸੇਵਾਮੁਕਤ ਮੁਲਾਜ਼ਮਾਂ ਦੀਆਂ ਰਹਿੰਦੀਆਂ ਮੰਗਾਂ ਬਾਰੇ ਚਰਚਾ ਕੀਤੀ ਗਈ। ਜਨਰਲ ਮੈਨੇਜਰ ਨੇ ਜਾਇਜ਼ ਮੰਗਾਂ ਜਲਦੀ ਪੂਰੀਆਂ ਕਰਨ ਦਾ ਭਰੋਸਾ ਦਿੱਤਾ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…