Share on Facebook Share on Twitter Share on Google+ Share on Pinterest Share on Linkedin ਚੋਣ ਵਾਅਦਾ: ਅੌਰਤਾਂ ਨੂੰ ਘਰ ਬੈਠੇ ਛੇਤੀ ਹੀ ਮਿਲਣਾ ਸ਼ੁਰੂ ਹੋਵੇਗਾ ਇੱਕ ਹਜ਼ਾਰ ਰੁਪਏ: ਕੁਲਵੰਤ ਸਿੰਘ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਸਿਆਉ ਵਿੱਚ ਕੀਤਾ ਸਾਲਿਡ ਵੇਸਟ ਮੈਨੇਜਮੈਂਟ ਯੂਨਿਟ ਦਾ ਉਦਘਾਟਨ ਨਬਜ਼-ਏ-ਪੰਜਾਬ, ਮੁਹਾਲੀ, 8 ਮਾਰਚ: ਮੁਹਾਲੀ ਦੇ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਪਿੰਡ ਸਿਆਊ ਵਿੱਚ ਸਾਲਿਡ ਵੇਸਟ ਮੈਨੇਜਮੈਂਟ ਯੂਨਿਟ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਹੁਣ ਤੱਕ ਮੁਹਾਲੀ ਬਲਾਕ ਵਿੱਚ 19 ਪਿੰਡਾਂ ਵਿੱਚ ਅਜਿਹੇ ਯੂਨਿਟ ਲਗਾਏ ਜਾ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰਨਾਂ ਪਿੰਡਾਂ ਵਿੱਚ ਸਾਲਿਡ ਵੇਸਟ ਮੈਨੇਜਮੈਂਟ ਯੂਨਿਟ ਲਗਾਏ ਜਾਣਗੇ। ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਸਿਆਊ ਵਿੱਚ ਇਸ ਪ੍ਰਾਜੈਕਟ ’ਤੇ 5.11 ਲੱਖ ਰੁਪਏ ਖ਼ਰਚ ਕੀਤੇ ਗਏ ਹਨ। ਹੁਣ ਪਿੰਡ ਵਿੱਚ ਕੂੜੇ ਦੀ ਸਾਂਭ-ਸੰਭਾਲ ਦੀ ਸਮੱਸਿਆ ਦੂਰ ਹੋ ਜਾਵੇਗੀ, ਕਿਉਂਕਿ ਹਰ ਘਰ ਤੋਂ ਗਿੱਲਾ ਅਤੇ ਸੁੱਕਾ ਕੂੜਾ ਇਕੱਠਾ ਕਰਕੇ ਇਸ ਯੂਨਿਟ ਤੱਕ ਪਹੁੰਚਾਇਆ ਜਾਵੇਗਾ। ਜਿੱਥੇ ਕੰਪੋਸਟਿੰਗ ਰਾਹੀਂ ਖਾਦ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰਾਂ ਵਾਂਗ ਘਰ-ਘਰ ਤੋਂ ਕੂੜਾ ਚੁੱਕ ਕੇ ਇਸ ਯੂਨਿਟ ਤੱਕ ਪਹੁੰਚਾਉਣ ਲਈ ਰੇੜੀਆਂ ਡਸਟਵੀਨ ਅਤੇ ਹੋਰ ਪ੍ਰਬੰਧ ਵੀ ਕੀਤੇ ਜਾ ਰਹੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਦਿੱਲੀ ਦੀ ਤਰਜ਼ ’ਤੇ ਆਉਂਦੇ ਦਿਨਾਂ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਲੜਕੀਆਂ ਅਤੇ ਅੌਰਤਾਂ ਨੂੰ ਹਰੇਕ ਮਹੀਨੇ 1000 ਰੁਪਏ ਸਿੱਧੇ ਉਨ੍ਹਾਂ ਦੇ ਖਾਤਿਆਂ ਵਿੱਚ ਪਹੁੰਚਣੇ ਸ਼ੁਰੂ ਹੋ ਜਾਣਗੇ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਚੋਣਾਂ ਸਮੇਂ ਲੋਕਾਂ ਨਾਲ ਕੀਤੇ ਵਾਅਦੇ ਪੜਾਅਵਾਰ ਪੂਰੇ ਕੀਤੇ ਜਾ ਰਹੇ ਹਨ ਅਤੇ ਮੁਫ਼ਤ ਬਿਜਲੀ ਸਮੇਤ ਹੁਣ ਤੱਕ 40 ਹਜ਼ਾਰ ਤੋਂ ਵੱਧ ਕਰਮਚਾਰੀ ਭਰਤੀ ਗਏ ਹਨ ਅਤੇ ਹਰ ਸਾਲ ਪੁਲੀਸ ਵਿਭਾਗ ਵਿੱਚ ਦੋ ਹਜ਼ਾਰ ਮੁਲਾਜ਼ਮ ਭਰਤੀ ਕੀਤੇ ਜਾਣਗੇ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਹਰ ਪਿੰਡ ਅਤੇ ਸ਼ਹਿਰ ਵਿੱਚ ਖੇਡ ਮੈਦਾਨ ਬਣਾਏ ਜਾ ਰਹੇ ਹਨ ਅਤੇ ਖੇਡਾਂ ਦਾ ਸਮਾਨ ਖਿਡਾਰੀਆਂ ਨੂੰ ਉਪਲਬਧ ਕਰਵਾਇਆ ਜਾਵੇਗਾ। ਇਸ ਮੌਕੇ ਐਸਡੀਐਮ ਦੀਪਾਂਕਰ ਗਰਗ, ਨਾਇਬ ਤਹਿਸੀਲਦਾਰ ਅਮਰਪ੍ਰੀਤ ਸਿੰਘ, ਜੇਈ ਜਸਪਾਲ ਮਸੀਹ, ਆਪ ਆਗੂ ਕੁਲਦੀਪ ਸਿੰਘ ਸਮਾਣਾ, ਅਵਤਾਰ ਸਿੰਘ ਮੌਲੀ ਬੈਦਵਾਨ, ਬਲਾਕ ਪ੍ਰਧਾਨ ਆਰਪੀ ਸ਼ਰਮਾ, ਹਰਪਾਲ ਸਿੰਘ ਚੰਨਾ, ਹਰਮੇਸ਼ ਸਿੰਘ ਕੁੰਭੜਾ, ਮੰਗਲ ਸਿੰਘ ਸਰਪੰਚ ਸਿਆਊ, ਰਾਜਿੰਦਰ ਸਿੰਘ, ਯਾਦਵਿੰਦਰ ਸਿੰਘ ਲਾਡੀ, ਯਾਦਵਿੰਦਰ ਸਿੰਘ ਲਾਡੀ, ਹਰਨੇਕ ਸਿੰਘ, ਮੁਖ਼ਤਿਆਰ ਸਿੰਘ, ਹਰਜੋਤ ਗੱਬਰ, ਡਾ. ਕੁਲਦੀਪ ਸਿੰਘ ਅਤੇ ਅਵਤਾਰ ਸਿੰਘ ਝਾਮਪੁਰ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ