Share on Facebook Share on Twitter Share on Google+ Share on Pinterest Share on Linkedin ਪੰਜਾਬ ਦੀਆਂ ਮੰਡੀਆਂ ਵਿੱਚ ਲੱਗਣਗੇ ‘ਇਲੈਕਟ੍ਰੋਨਿਕ ਵੇਇੰਗ ਸਕੇਲ’ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਮੌਕੇ ’ਤੇ ਹੀ ਕੀਤਾ ਆੜ੍ਹਤੀ ਐਸੋਸੀਏਸ਼ਨ ਦੀਆਂ ਸਮੱਸਿਆਵਾਂ ਦਾ ਨਿਬੇੜਾ ਨਬਜ਼-ਏ-ਪੰਜਾਬ, ਮੁਹਾਲੀ, 13 ਫਰਵਰੀ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਅਗਵਾਈ ਵਿੱਚ ਸੂਬੇ ਦੀਆਂ ਪ੍ਰਮੁੱਖ ਮਾਰਕੀਟ ਯਾਰਡਾਂ ਅਤੇ ਸਬ ਮਾਰਕੀਟ ਯਾਰਡਾਂ ਵਿੱਚ ਇਲੈਕਟ੍ਰੋਨਿਕ ਵੇਇੰਗ ਸਕੇਲ ਰਾਹੀ ਤੁਲਾਈ ਕਰਨ ਸਬੰਧੀ ਅੱਜ ਪੀਏਯੂ ਅਤੇ ਪੀਟੀਯੂ ਦੇ ਤਕਨੀਕੀ ਮਾਹਰਾਂ ਅਤੇ ਆੜ੍ਹਤੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ। ਜਿਸ ਵਿੱਚ ਲੰਮੀ ਚਰਚਾ ਤੋਂ ਬਾਅਦ ਚੇਅਰਮੈਨ ਨੇ ਦੱਸਿਆ ਕਿ ਭਵਿੱਖ ਵਿੱਚ ਇਲੈਕਟ੍ਰੋਨਿਕ ਵੇਇੰਗ ਸਕੇਲ ਰਾਹੀਂ ਤੁਲਾਈ ਕੀਤੀ ਜਾਵੇਗੀ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਦੇ ਮੈਂਬਰਾਂ ਨੇ ਜਿੱਥੇ ਚੇਅਰਮੈਨ ਵੱਲੋਂ ਪੰਜਾਬ ਦੀਆਂ ਮੰਡੀਆਂ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕੀਤੀ, ਉੱਥੇ ਸੁਲਤਾਨਪੁਰ ਲੋਧੀ ਮੰਡੀ ਵਿਖੇ ਇਲੈਕਟ੍ਰੋਨਿਕ ਵੇਇੰਗ ਸਕੇਲ ਰਾਹੀਂ ਤੁਲਾਈ ਕਰਨ ਅਤੇ ਆੜ੍ਹਤੀਆਂ ਤੇ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ। ਜਿਨ੍ਹਾਂ ਦਾ ਮੰਡੀ ਬੋਰਡ ਦੇ ਚੇਅਰਮੈਨ ਨੇ ਮੌਕੇ ’ਤੇ ਹੀ ਨਿਪਟਾਰਾ ਕਰਕੇ ਭਰੋਸਾ ਦਿੱਤਾ ਕਿ ਬਾਕੀ ਮੰਗਾਂ ਵੀ ਜਲਦੀ ਹੱਲ ਕੀਤੀਆਂ ਜਾਣਗੀਆਂ। ਸ੍ਰੀ ਬਰਸਟ ਨੇ ਕਿਹਾ ਭਵਿੱਖ ਵਿੱਚ ਮੰਡੀ ਦੇ ਵਿਕਾਸ ਸਬੰਧੀ ਯੋਜਨਾਵਾਂ ਉਲੀਕਣ ਲਈ ਮੀਟਿੰਗਾਂ ਵਿੱਚ ਆੜ੍ਹਤੀਆਂ, ਲੇਬਰ ਅਤੇ ਕਿਸਾਨਾਂ ਦੇ ਨੁਮਾਇੰਦਿਆਂ ਨੂੰ ਸ਼ਾਮਲ ਕੀਤਾ ਜਾਵੇਗਾ ਤਾਂ ਜੋ ਫੀਲਡ ਵਿੱਚ ਪੇਸ਼ ਆਉਂਦੀਆਂ ਸਮੱਸਿਆਵਾਂ ਦੇ ਹੱਲ ਲਈ ਪਹਿਲਾਂ ਹੀ ਯੋਜਨਾਵਾਂ ਤਿਆਰ ਕੀਤੀਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਕਿਸਾਨਾਂ, ਆੜ੍ਹਤੀਆਂ ਦੇ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਜਿੱਥੇ ਮੰਡੀਆਂ ਵਿੱਚ ਇਲੈਕਟ੍ਰੋਨਿਕ ਕੰਡੇ ਅਤੇ ਸੀਸੀਟੀਵੀ ਕੈਮਰੇ ਲਗਾਏ ਜਾ ਰਹੇ ਹਨ, ਉੱਥੇ ਸਾਰੇ ਕਾਰਜਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਆਰਡੀਐਫ਼ ਰੋਕੇ ਜਾਣ ਕਰਕੇ ਪਿੰਡਾਂ ਦੀਆਂ ਸੜਕਾਂ ਅਤੇ ਮੰਡੀਆਂ ਦਾ ਵਿਕਾਸ ਰੁਕਿਆ ਹੋਇਆ ਹੈ ਅਤੇ ਜਿਵੇਂ ਹੀ ਇਹ ਫੰਡ ਜਾਰੀ ਹੋਵੇਗਾ, ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇਗੀ। ਇਸ ਮੌਕੇ ਡੀਜੀਐਮ (ਮਾਰਕੀਟਿੰਗ) ਸਵਰਨ ਸਿੰਘ, ਡੀਜੀਐਮ (ਇੰਨਫੋਰਸਮੈਂਟ) ਸ੍ਰੀਮਤੀ ਹਰਭਜਨ ਕੌਰ, ਅਜੈਪਾਲ ਸਿੰਘ ਬਰਾੜ, ਜ਼ਿਲ੍ਹਾ ਮੰਡੀ ਅਫ਼ਸਰ, ਗੁਰਭੇਜ ਸਿੰਘ ਬਾਠ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਸੁਲਤਾਨਪੁਰ ਲੋਧੀ, ਜਸਪਾਲ ਸਿੰਘ ਢਿੱਲੋਂ, ਕਸ਼ਮੀਰ ਸਿੰਘ ਅਤੇ ਮਲਕੀਤ ਸਿੰਘ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ