Share on Facebook Share on Twitter Share on Google+ Share on Pinterest Share on Linkedin ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੀ ਸਿੱਖਿਆ ਮੰਤਰੀ ਪੰਜਾਬ ਨਾਲ ਅਹਿਮ ਮੀੰਟਿਗ ਹੋਈ: ਲਾਹੌਰੀਆ ਨਬਜ਼-ਏ-ਪੰਜਾਬ ਬਿਊਰੋ, ਜੰਡਿਆਲਾ ਗੁਰੂ 22 ਮਾਰਚ (ਕੁਲਜੀਤ ਸਿੰਘ ) ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਪ੍ਰੈਸ ਨੂੰ ਜਾਣਕਾਰੀ ਦੇਂਦਿਆ ਦੱਸਿਆ ਕਿ ਯੂਨੀਅਨ ਦੇ ਵਫ਼ਦ ਦੀ ਇੱਕ ਅਹਿਮ ਮੀੰਟਿਗ ਸਿੱਖਿਆ ਮੰਤਰੀ ਪੰਜਾਬ ਸ਼੍ਰੀਮਤੀ ਅਰੁਨਾ ਚੌਧਰੀ ਜੀ ਨਾਲ ਉਹਨਾ ਦੇ ਹਲਕੇ ਦੀਨਾਨਗਰ ਵਿਖੇ ਈ.ਟੀ.ਯੂ ਦੇ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂੰ ਦੀ ਅਗਵਾਈ ਹੇਠ ਹੋਈ l ਮੀੰਟਿਗ ਵਿੱਚ ਯੂਨੀਅਨ ਦੇ ਵਫ਼ਦ ਵਲੋਂ ਸ਼੍ਰੀਮਤੀ ਅਰੁਨਾ ਚੌਧਰੀ ਜੀ ਨੂੰ ਸਿੱਖਿਆ ਮੰਤਰੀ ਪੰਜਾਬ ਬਨਣ ਤੇ ਵਧਾਈ ਦਿੱਤੀ ਗਈ l ਲਾਹੌਰੀਆ ਨੇ ਦੱਸਿਆ ਕਿ ਸਿੱਖਿਆ ਮੰਤਰੀ ਨੇ ਪ੍ਰਾਇਮਰੀ/ਐਲੀਮੈਂਟਰੀ ਅਧਿਆਪਕਾਂ ਦੀਆ ਅਹਿਮ ਮੰਗਾ ਤੇ ਵਿਚਾਰ ਕਰਕੇ ਇਹਨਾਂ ਮੰਗਾ ਦਾ ਹਲ਼ ਕਰਨ ਦਾ ਭਰੋਸਾ ਦਿਵਾਇਆ ਤੇ ਬਹੁਤ ਜਲਦੀ ਸਿੱਖਿਆ ਮੰਤਰੀ ਦੇ ਦਫ਼ਤਰ ਚੰਡੀਗੜ ਵਿੱਚ ਯੂਨੀਅਨ ਨਾਲ ਮੀੰਟਿਗ ਬੁਲਾਉਣ ਦਾ ਵੀ ਭਰੋਸਾ ਦਿੱਤਾ l ਇਸ ਮੀੰਟਿਗ ਵਿੱਚ ਨਰੇਸ਼ ਪਨਿਆੜ, ਗੁਰਿੰਦਰ ਸਿੰਘ ਘੁਕੇਵਾਲੀ, ਮਲਕੀਤ ਸਿੰਘ ਕਾਹਨੂੰਵਾਨ, ਹਰਪ੍ਰੀਤ ਸਿੰਘ ਪਰਮਾਰ, ਲਖਵਿੰਦਰ ਸਿੰਘ ਸੇਖੋ, ਸਤਬੀਰ ਸਿੰਘ ਬੋਪਾਰਾਏ, ਗੁਰਪ੍ਰੀਤ ਸਿੰਘ ਵੇਰਕਾ, ਪੰਕਜ ਅਰੋੜ, ਸੁਲੱਖਣ ਸਿੰਘ ਨੈਨੋਕੋਟ, ਕਮਲ਼ ਦੀਨਾਨਗਰ, ਗੁਰਿੰਦਰ ਸਿੰਘ ਉਮੇਸ਼ ਗੁਰਦਾਸਪੁਰ ਆਦਿ ਆਗੂ ਹਾਜ਼ਰ ਸਨ l
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ