nabaz-e-punjab.com

ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਬਾਰੇ ਸਕੂਲਾਂ ਵਿੱਚ ਬੱਚਿਆਂ ਨੂੰ ਜਾਣਕਾਰੀ ਦੇਣ ’ਤੇ ਜ਼ੋਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਦਸੰਬਰ:
ਕਲਗੀਧਰ ਸੇਵਕ ਜਥਾ ਮੁਹਾਲੀ ਦੇ ਮੁਖੀ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਮੰਗ ਕੀਤੀ ਹੈ ਕਿ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਬਾਰੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇ। ਅੱਜ ਇੱਥੇ ਉਨ੍ਹਾਂ ਕਿਹਾ ਕਿ ਹਰ ਸਾਲ ਦਸੰਬਰ ਮਹੀਨੇ ਵਿੱਚ ਵੱਖ ਵੱਖ ਸਕੂਲਾਂ ਵਿੱਚ ਕ੍ਰਿਸਮਿਸ ਬਾਰੇ ਤਾਂ ਵਿਸ਼ੇਸ਼ ਸਮਾਗਮ ਕੀਤੇ ਜਾਂਦੇ ਹਨ ਅਤੇ ਸਕੂਲੀ ਬੱਚਿਆਂ ਨੂੰ ਕ੍ਰਿਸਮਿਸ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ ਪ੍ਰੰਤੂ ਧਰਮ ਦੀ ਰੱਖਿਆ ਲਈ ਆਪਣੀ ਸ਼ਹਾਦਤ ਦੇਣ ਵਾਲੇ ਸਾਹਿਬਜ਼ਾਦਿਆਂ ਬਾਰੇ ਸਕੂਲਾਂ ਵਿੱਚ ਵਿਸ਼ੇਸ਼ ਪ੍ਰੋਗਰਾਮ ਨਹੀਂ ਉਲੀਕੇ ਜਾਂਦੇ ਹਨ। ਜਿਸ ਕਰਕੇ ਨੌਜਵਾਨ ਪੀੜ੍ਹੀ ਸਿੱਖ ਧਰਮ ਅਤੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਬਾਰੇ ਜਾਣਕਾਰੀ ਤੋਂ ਅਣਜਾਣ ਰਹਿੰਦੇ ਹਨ।
ਭਾਈ ਜਤਿੰਦਰਪਾਲ ਸਿੰਘ ਨੇ ਕਿਹਾ ਕਿ ਸਿੱਖ ਧਰਮ ਕਿਸੇ ਵੀ ਧਰਮ ਦੇ ਖ਼ਿਲਾਫ਼ ਨਹੀਂ ਹੈ ਅਤੇ ਨਾ ਹੀ ਕਿਸੇ ਧਰਮ ਦੇ ਤਿਉਹਾਰ ਬਾਰੇ ਜਾਣਕਾਰੀ ਦੇਣ ਤੋਂ ਰੋਕਦਾ ਹੈ, ਸਗੋਂ ਸਿੱਖ ਧਰਮ ਦੇ ਅਨੁਯਾਈ ਇਹ ਮੰਗ ਕਰਦੇ ਹਨ ਕਿ ਸਕੂਲਾਂ ਵਿੱਚ ਹੋਰਨਾਂ ਧਰਮਾਂ ਦੇ ਨਾਲ ਨਾਲ ਸਿੱਖ ਧਰਮ ਨਾਲ ਸਬੰਧਤ ਜਾਣਕਾਰੀ ਵੀ ਵਿਦਿਆਰਥੀਆਂ ਨੂੰ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦਸੰਬਰ ਅਖੀਰਲੇ ਦਿਨਾਂ ਦੌਰਾਨ ਜਿੱਥੇ ਪੂਰਾ ਸਿੱਖ ਸਮਾਜ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਪ੍ਰਣਾਮ ਕਰਨ ਲਈ ਸੋਗ ਵਿੱਚ ਡੁੱਬਿਆ ਹੁੰਦਾ ਹੈ, ਉੱਥੇ ਸਕੂਲਾਂ ਵਿੱਚ ਇਨ੍ਹਾਂ ਦਿਨਾਂ ਵਿੱਚ ਕ੍ਰਿਸਮਿਸ ਤਿਉਹਾਰ ਦੀਆਂ ਖੁਸ਼ੀਆਂ ਮਨਾਈਆਂ ਜਾਂਦੀਆਂ ਹਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…