ਵਿਕਾਸ ਕਾਰਜਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ’ਤੇ ਜ਼ੋਰ

ਮੰਡੀ ਬੋਰਡ ਦੇ ਚੇਅਰਮੈਨ ਨੇ ਉੱਚ ਅਧਿਕਾਰੀਆਂ ਨਾਲ ਕੀਤੀ ਰਿਵਿਊ ਮੀਟਿੰਗ, ਵਿਕਾਸ ’ਚ ਤੇਜ਼ੀ ਲਿਆਉਣ ਦੇ ਆਦੇਸ਼

ਨਬਜ਼-ਏ-ਪੰਜਾਬ, ਮੁਹਾਲੀ, 19 ਫਰਵਰੀ:
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਅੱਜ ਇੱਥੋਂ ਦੇ ਸੈਕਟਰ-65-ਏ ਸਥਿਤ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਉੱਚ ਅਧਿਕਾਰੀਆਂ ਨਾਲ ਰਿਵਿਊ ਮੀਟਿੰਗ ਦੌਰਾਨ ਸੂਬੇ ਦੀਆਂ ਵੱਖ-ਵੱਖ ਅਨਾਜ ਮੰਡੀਆਂ, ਫਲ ਅਤੇ ਸਬਜ਼ੀ ਮੰਡੀਆਂ, ਪੇਂਡੂ ਸੜਕਾਂ ਦੇ ਵਿਕਾਸ, ਮਾਰਕੀਟ ਕਮੇਟੀਆਂ, ਈ-ਨੈਮ ਆਦਿ ਨਾਲ ਸਬੰਧਤ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਮੌਜੂਦਾ ਸਮੇਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ।
ਸ੍ਰੀ ਬਰਸਟ ਨੇ ਪੰਜਾਬ ਦੀਆਂ ਵੱਖ-ਵੱਖ ਮੰਡੀਆਂ ਵਿੱਚ ਫਰੀ ਹੋਲਡ ਅਧਾਰ ’ਤੇ ਹੋਈ ਪਲਾਟਾਂ ਦੀ ਈ-ਨਿਲਾਮੀ, ਵੱਖ-ਵੱਖ ਕਾਰਜਾਂ ਦੀ ਮੌਜੂਦਾ ਸਥਿਤੀ, ਖ਼ਰਚ ਕੀਤੇ ਗਏ ਫ਼ੰਡਾਂ ਅਤੇ ਬਕਾਇਆ ਫ਼ੰਡਾਂ ਦੇ ਨਾਲ-ਨਾਲ ਟਰਾਇਲ ਬੇਸਿਜ ਅਤੇ ਚੱਲ ਰਹੇ ਪ੍ਰਾਜੈਕਟਾਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਜਿਵੇਂ ਪਟਿਆਲਾ ਦੀ ਸਨੌਰ ਰੋਡ ਸਥਿਤ ਆਧੁਨਿਕ ਫਲ ਤੇ ਸਬਜ਼ੀ ਮੰਡੀ ਦੇ ਮੁੱਖ ਗੇਟ ਉੱਤੇ ਬੂਮ ਬੈਰੀਅਰ, ਸੀਸੀਟੀਵੀ ਕੈਮਰੇ ਅਤੇ ਵੇ-ਬ੍ਰਿਜ ਰਾਹੀਂ ਆਨਲਾਈਨ ਐਂਟਰੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਉਸੇ ਤਰਜ਼ ’ਤੇ ਪੰਜਾਬ ਦੀਆਂ ਹੋਰ ਫਲ ਅਤੇ ਸਬਜ਼ੀ ਮੰਡੀਆਂ ਵਿੱਚ ਵੀ ਆਨਲਾਈਨ ਗੇਟ ਐਂਟਰੀ ਦੇ ਕਾਰਜ ਨੂੰ ਸ਼ੁਰੂ ਕਰਨ ਦੀ ਪ੍ਰਕਿਰਿਆ ਨੂੰ ਤੇਜ਼ੀ ਨਾਲ ਪੂਰਾ ਕੀਤਾ ਜਾਵੇ।
ਚੇਅਰਮੈਨ ਨੇ ਮੰਡੀਆਂ ਵਿੱਚ ਆਫ਼ ਸੀਜ਼ਨ ਦੌਰਾਨ ਖਾਲੀ ਪਏ ਕਵਰ ਸ਼ੈੱਡਾਂ ਨੂੰ ਇੰਡੋਰ ਖੇਡਾਂ ਲਈ ਇਸਤੇਮਾਲ ਕਰਨ ਲਈ ਖੇਡ ਵਿਭਾਗ ਨਾਲ ਗੱਲਬਾਤ ਕਰਕੇ ਬੱਚਿਆ ਦੀ ਕੋਚਿੰਗ ਪਹਿਲ ਦੇ ਆਧਾਰ ’ਤੇ ਸ਼ੁਰੂ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਕਾਰਜ ਲਈ ਜਲਦੀ ਕੋਚਾਂ ਨਾਲ ਤਾਲਮੇਲ ਕਰਨ ਲਈ ਵੀ ਆਖਿਆ ਗਿਆ। ਉਨ੍ਹਾਂ ਨੇ ਮੰਡੀ ਬੋਰਡ ਦੇ ਉਡਣ ਦਸਤੇ ਨੂੰ ਰੋਸਟਰ ਬਣਾ ਕੇ ਪੰਜਾਬ ਦੀਆਂ ਮੰਡੀਆਂ ਵਿੱਚ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ ਅਤੇ ਵੱਖ-ਵੱਖ ਪ੍ਰਾਜੈਕਟਾਂ, ਕਾਰਜਾਂ ਸਬੰਧੀ ਅਲਾਟ ਹੋਏ ਫ਼ੰਡਾਂ ਅਤੇ ਹੋਰਨਾਂ ਕੰਮਾਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ। ਅਧਿਕਾਰੀਆਂ ਨੂੰ ਕਿਹਾ ਗਿਆ ਕਿ ਮਹਿਮਦਪੁਰ ਵਿਖੇ ਸਬ-ਯਾਰਡ ਬਣਾਉਣ ਦੇ ਕਾਰਜ ਉੱਤੇ ਪਹਿਲ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇ ਤਾਂ ਜੋ ਇਲਾਕਾ ਨਿਵਾਸੀਆਂ ਨੂੰ ਮੰਡੀ ਤੋਂ ਲਾਭ ਮਿਲ ਸਕੇ।
ਇਸ ਮੌਕੇ ਮੰਡੀ ਬੋਰਡ ਦੀ ਸਕੱਤਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ, ਇੰਜੀਨੀਅਰ-ਇਨ-ਚੀਫ਼ ਗੁਰਦੀਪ ਸਿੰਘ, ਮੁੱਖ ਇੰਜੀਨੀਅਰ ਗੁਰਿੰਦਰ ਸਿੰਘ ਚੀਮਾ, ਜੀਐਮ (ਅਸਟੇਟ ਤੇ ਇਨਫੋਰਸਮੈਂਟ) ਮਨਜੀਤ ਸਿੰਘ ਸੰਧੂ, ਚੀਫ਼ ਅਪਰੇਟਿੰਗ ਅਫ਼ਸਰ ਪਰਮਜੀਤ ਸਿੰਘ, ਡੀਜੀਐਮ ਸ੍ਰੀਮਤੀ ਭਜਨ ਕੌਰ ਸਮੇਤ ਹੋਰ ਉੱਚ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…