Share on Facebook Share on Twitter Share on Google+ Share on Pinterest Share on Linkedin ਪੰਜਾਬ ਮੰਡੀ ਬੋਰਡ ਦੀ ਆਮਦਨ ਵਧਾਉਣ ’ਤੇ ਜ਼ੋਰ, ਚੇਅਰਮੈਨ ਤੇ ਬੋਰਡ ਮੈਂਬਰਾਂ ਨੇ ਖੁੱਲ੍ਹ ਕੇ ਕੀਤੀ ਚਰਚਾ ਮੁਹਾਲੀ ਸਥਿਤ ਮੁੱਖ ਦਫ਼ਤਰ ਵਿੱਚ ਹੋਈ ਪੰਜਾਬ ਮੰਡੀ ਬੋਰਡ ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਅਹਿਮ ਮੀਟਿੰਗ ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਬੋਰਡ ਮੈਂਬਰਾਂ ਵੱਲੋਂ ਵੱਖ-ਵੱਖ ਵਿਕਾਸ ਕੰਮ ਪਾਸ ਨਬਜ਼-ਏ-ਪੰਜਾਬ, ਮੁਹਾਲੀ, 2 ਜੂਨ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਸੋਮਵਾਰ ਨੂੰ ਮੁਹਾਲੀ ਦੇ ਸੈਕਟਰ-65 ਸਥਿਤ ਮੁੱਖ ਦਫ਼ਤਰ ਵਿਖੇ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਹੋਈ। ਜਿਸ ਵਿੱਚ ਬੋਰਡ ਨਾਲ ਸਬੰਧਤ ਵੱਖ-ਵੱਖ ਵਿਕਾਸ ਏਜੰਡਿਆਂ ’ਤੇ ਚਰਚਾ ਕਰਦਿਆਂ ਕਈ ਅਹਿਮ ਮਤੇ ਪਾਸ ਕਰਕੇ ਉਨ੍ਹਾਂ ਨੂੰ ਜਲਦੀ ਅਮਲ੍ਹੀ-ਜਾਮਾਂ ਪਹਿਨਾਉਣ ਦਾ ਫ਼ੈਸਲਾ ਲਿਆ ਗਿਆ। ਇਸ ਮੌਕੇ ਪੰਜਾਬ ਮੰਡੀ ਬੋਰਡ ਦੀ ਆਮਦਨ ਵਧਾਉਣ ਲਈ ਕੀਤੇ ਜਾ ਰਹੇ ਉਪਰਾਲਿਆ ਬਾਰੇ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਪੰਜਾਬ ਮੰਡੀ ਬੋਰਡ ਦੇ ਸਕੱਤਰ ਰਾਮਵੀਰ, ਖੇਤੀਬਾੜੀ ਵਿਭਾਗ ਦੇ ਸਪੈਸ਼ਲ ਸਕੱਤਰ ਬਲਦੀਪ ਕੌਰ, ਉਪ ਸਕੱਤਰ ਇੰਦਰਜੀਤ ਸਿੰਘ, ਸੁਖਵਿੰਦਰ ਸਿੰਘ, ਬਲਜਿੰਦਰ ਸਿੰਘ, ਹਰਪ੍ਰੀਤ ਸਿੰਘ, ਜਸਮਿੰਦਰ ਸਿੰਘ, ਸੰਯੁਕਤ ਸਕੱਤਰ ਤੇਜਪਾਲ ਸਿੰਘ, ਡਿਪਟੀ ਡਾਇਰੈਕਟਰ (ਬਾਗਬਾਨੀ) ਹਰਪ੍ਰੀਤ ਸਿੰਘ, ਕੋ-ਆਪਰੇਟਿਵ ਸੁਸਾਇਟੀਜ਼ ਦੇ ਸੁਪਰਡੈਂਟ ਦੇਵ ਰਾਜ, ਰਿਸਰਚ ਐਸਸੋਸੀਏਟ ਫਾਰਮਰਜ਼ ਕਮਿਸ਼ਨ ਤੋਂ ਗਗਨਦੀਪ, ਵਿਗਿਆਨਕ ਖੇਤੀਬਾੜੀ ਮਾਰਕੀਟਿੰਗ ਤੋਂ ਡਾ. ਐੱਚ.ਕੇ. ਮਾਵੀ ਮੌਜੂਦ ਸਨ। ਇਸ ਮੌਕੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਦੀ ਆਮਦਨ ਵਧਾਉਣ ਲਈ ਵਿਸ਼ੇਸ਼ ਯੋਜਨਾਵਾਂ ਬਣਾਈਆਂ ਗਈਆਂ ਹਨ, ਜਿਨ੍ਹਾਂ ’ਤੇ ਜੋਰਾਂ-ਸ਼ੋਰਾਂ ਨਾਲ ਕੰਮ ਕੀਤਾ ਜਾ ਰਿਹਾ ਹੈ। ਜਿਸ ਦੇ ਤਹਿਤ ਪੰਜਾਬ ਦੀਆਂ ਵੱਖ-ਵੱਖ ਮੰਡੀਆਂ ਵਿੱਚ ਏਟੀਐਮਜ਼ ਅਤੇ ਯੂਨੀਪੋਲ ਲਗਾਏ ਜਾ ਰਹੇ ਹਨ। ਇਸ ਸਾਲ ਫਰਵਰੀ ਵਿੱਚ 1920 ਕਰੋੜ ਰੁਪਏ ਦਾ ਬਜਟ ਪਾਸ ਕੀਤਾ ਗਿਆ ਸੀ। ਵੱਖ-ਵੱਖ ਮੰਡੀਆਂ ਵਿੱਚ ਪੈਟਰੋਲ ਪੰਪ ਦੀਆਂ ਸਾਈਟਾਂ ਨੂੰ ਲੀਜ਼ ’ਤੇ ਦੇਣ ਦੀ ਯੋਜਨਾ ਤਹਿਤ ਕਾਰਜ ਕੀਤੇ ਜਾ ਰਹੇ ਹਨ। ਆਫ਼ ਸੀਜ਼ਨ ਦੌਰਾਨ ਮੰਡੀਆਂ ਵਿੱਚ ਵਕਰ ਸ਼ੈੱਡਾਂ ਨੂੰ ਸਮਾਜਿਕ ਪ੍ਰੋਗਰਾਮਾਂ ਲਈ ਵਰਤਣ ਨਾਲ ਅਦਾਰੇ ਦੀ ਆਮਦਨ ਵਧੇਗੀ। ਇਸ ਤੋਂ ਇਲਾਵਾ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਹੀ ਤਰੀਕੇ ਨਾਲ ਦੇਖਭਾਲ ਕੀਤੀ ਜਾਵੇਗੀ। ਇਨ੍ਹਾਂ ਕਾਰਜਾਂ ਦੀ ਸਮੂਹ ਮੈਂਬਰਾਂ ਨੇ ਸ਼ਲਾਘਾ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ