Share on Facebook Share on Twitter Share on Google+ Share on Pinterest Share on Linkedin ਪੰਜਾਬ ਵਿੱਚ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ’ਤੇ ਜ਼ੋਰ, ਬਰਸਟ ਨੇ ਕਿਸਾਨ ਬਾਜ਼ਾਰ ਦੇ ਕਿਸਾਨਾਂ ਨਾਲ ਕੀਤੀ ਮੁਲਾਕਾਤ ਕਿਸਾਨਾਂ ਨੂੰ ਵੱਧ ਤੋਂ ਵੱਧ ਜੈਵਿਕ ਖੇਤੀ ਕਰਕੇ ਪੰਜਾਬ ਨੂੰ ਖ਼ੁਸ਼ਹਾਲ ਬਣਾਉਣ ਦੀ ਕੀਤੀ ਅਪੀਲ ਨਬਜ਼-ਏ-ਪੰਜਾਬ, ਮੁਹਾਲੀ, 5 ਮਾਰਚ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਪੰਜਾਬ ਵਿੱਚ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ’ਤੇ ਜ਼ੋਰ ਦਿੰਦਿਆਂ ਕਿਸਾਨਾਂ ਅਤੇ ਕਾਸ਼ਤਕਾਰਾਂ ਨੂੰ ਵੱਧ ਤੋਂ ਵੱਧ ਜੈਵਿਕ ਖੇਤੀ ਨੂੰ ਅਪਣਾਉਣ ਲਈ ਪ੍ਰੇਰਿਤ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਮੰਤਵ ਲਈ ਉਨ੍ਹਾਂ ਨੇ ਅੱਜ ਇੱਥੇ ਮੁੱਖ ਦਫ਼ਤਰ ਵਿਖੇ ਕਿਸਾਨ ਬਾਜ਼ਾਰ ਮੋਗਾ ਦੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਜੈਵਿਕ ਖੇਤੀ ਕਰਨ ਅਤੇ ਲੋਕਾਂ ਨੂੰ ਇਸ ਸਬੰਧੀ ਪ੍ਰੇਰਿਤ ਕਰਨ ਬਾਰੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਵੱਖ-ਵੱਖ ਬਿਮਾਰੀਆਂ ਨੇ ਪੈਰ ਪਸਾਰਣੇ ਸ਼ੁਰੂ ਕਰ ਦਿੱਤੇ ਹਨ। ਲਿਹਾਜ਼ਾ ਜੈਵਿਕ ਅਤੇ ਸ਼ੁੱਧ ਉਤਪਾਦਾਂ ਦੀ ਵਰਤੋਂ ਨਾਲ ਹੀ ਖ਼ੁਦ ਨੂੰ ਤੰਦਰੁਸਤ ਰੱਖਿਆ ਜਾ ਸਕਦਾ ਹੈ ਅਤੇ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਸ੍ਰੀ ਬਰਸਟ ਨੇ ਕਿਹਾ ਕਿ ਕਿਸਾਨਾਂ ਨੂੰ ਰਿਵਾਇਤੀ ਖੇਤੀ ਵੱਲ ਧਿਆਨ ਘਟਾ ਕੇ ਜੈਵਿਕ ਖੇਤੀ ਵੱਲ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ। ਵੱਖ-ਵੱਖ ਕਿਸਮ ਦੇ ਫਲਾਂ ਅਤੇ ਸਬਜ਼ੀਆਂ ਦੀ ਪੈਦਾਵਾਰ ਨੂੰ ਵਧਾ ਕੇ ਕਿਸਾਨ ਜਿੱਥੇ ਇੱਕ ਚੰਗੇ ਸਮਾਜ ਦੇ ਨਿਰਮਾਣ ਵਿੱਚ ਆਪਣੀ ਹਿੱਸੇਦਾਰੀ ਦੇ ਸਕਦੇ ਹਨ, ਉੱਥੇ ਹੀ ਉਨ੍ਹਾਂ ਦੀ ਆਰਥਿਕ ਸਥਿਤੀ ਵਿੱਚ ਵੀ ਵਾਧਾ ਹੋਵੇਗਾ। ਪੰਜਾਬ ਮੰਡੀ ਬੋਰਡ ਹਮੇਸ਼ਾ ਹੀ ਕਿਸਾਨਾਂ ਦੇ ਹਿੱਤ ਨੂੰ ਪਹਿਲ ਦਿੰਦਾ ਆਇਆ ਹੈ ਅਤੇ ਇਸੇ ਮੰਤਵ ਨੂੰ ਮੁੱਖ ਰੱਖਦੇ ਹੋਏ ਪਿੰਡ ਮਹਿਮਦਪੁਰ, ਜ਼ਿਲ੍ਹਾ ਪਟਿਆਲਾ ਵਿਖੇ ਨਵੀਂ ਫਲ ਅਤੇ ਸਬਜ਼ੀ ਮੰਡੀ ਦੀ ਸਥਾਪਨਾ ਕੀਤੀ ਗਈ ਹੈ। ਇਸ ਮੰਡੀ ਰਾਹੀਂ ਜਿੱਥੇ ਕਿਸਾਨਾਂ ਨੂੰ ਆਪਣੀਆਂ ਜਿਨਸਾਂ ਨੂੰ ਵੇਚਣ ਵਿੱਚ ਆਸਾਨੀ ਹੋਵੇਗੀ, ਉੱਥੇ ਹੀ ਉਨ੍ਹਾਂ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਲਈ ਕਿਸਾਨ ਵੀ ਵੱਧ ਤੋਂ ਵੱਧ ਜੈਵਿਕ ਖੇਤੀ ਵੱਲ ਧਿਆਨ ਦੇਣ ਅਤੇ ਆਪਣੇ ਬੱਚਿਆਂ ਨੂੰ ਵੀ ਇਸ ਕਿੱਤੇ ਨਾਲ ਜੋੜਨ ਤਾਂ ਜੋ ਖ਼ੁਸ਼ਹਾਲ ਪੰਜਾਬ ਦੀ ਸਿਰਜਣਾ ਹੋ ਸਕੇ। ਚੇਅਰਮੈਨ ਨੇ ਕਿਸਾਨ ਬਾਜਾਰ ਰਾਹੀਂ ਜੈਵਿਕ ਅਤੇ ਸ਼ੁੱਧ ਉਤਪਾਦਾਂ ਦੀ ਮਾਰਕੀਟਿੰਗ ਕਰਨ ਲਈ ਮੋਗਾ ਦੇ ਕਿਸਾਨਾਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸਮਾਜ ਹਿੱਤ ਦੇ ਕਾਰਜ ਕਰਨ ਲਈ ਉਤਸ਼ਾਹਿਤ ਕੀਤਾ। ਇਸ ਦੌਰਾਨ ਕਿਸਾਨਾਂ ਨੇ ਚੇਅਰਮੈਨ, ਮੰਡੀ ਬੋਰਡ ਵੱਲੋਂ ਕਿਸਾਨਾਂ ਅਤੇ ਮੰਡੀ ਦੀ ਬਿਹਤਰੀ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਜੈਵਿਕ ਅਤੇ ਸ਼ੁੱਧ ਉਤਪਾਦ ਭੇਟ ਕਰਕੇ ਸਨਮਾਨਿਤ ਕੀਤਾ। ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਕਰੀਬ 100 ਤਰ੍ਹਾਂ ਦੇ ਉਤਪਾਦਾਂ ਦੀ ਮਾਰਕੀਟਿੰਗ ਕੀਤੀ ਜਾਂਦੀ ਹੈ, ਤਾਂ ਕਿ ਲੋਕ ਇਸਦਾ ਫਾਇਦਾ ਲੈ ਸਕਣ। ਇਸ ਮੌਕੇ ਜਸ਼ਨਦੀਪ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਮੋਗਾ, ਰਣਬੀਰ ਸਿੰਘ ਘੋਲੀਆਂ, ਚਮਕੌਰ ਸਿੰਘ ਘੋਲੀਆਂ, ਨਰਪਿੰਦਰ ਸਿੰਘ ਧਾਲੀਵਾਲ ਅਤੇ ਹਰਜੀਤ ਸਿੰਘ ਸਿੱਧੂ ਮੌਜੂਦ ਰਹੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ