Share on Facebook Share on Twitter Share on Google+ Share on Pinterest Share on Linkedin ਪੰਜਾਬੀ ਭਾਸ਼ਾ ਦੇ ਪ੍ਰਸਾਰ ਲਈ ਹੋਰ ਯਤਨ ਕਰਨ ਦੀ ਲੋੜ ’ਤੇ ਜ਼ੋਰ ਕੌਮਾਂਤਰੀ ਪੰਜਾਬੀ ਬੋਲੀ ਓਲੰਪਿਆਡ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਨਬਜ਼-ਏ-ਪੰਜਾਬ, ਮੁਹਾਲੀ, 8 ਜਨਵਰੀ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕੌਮਾਂਤਰੀ ਪੰਜਾਬੀ ਬੋਲੀ ਓਲੰਪਿਆਡ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੇ ਸਨਮਾਨ ਵਿੱਚ ਇੱਕ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਕਰਵਾਇਆ ਗਿਆ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਰੋਹ ਦੀ ਸ਼ੁਰੂਆਤ ਬੋਰਡ ਧੁਨੀ ਨਾਲ ਕੀਤੀ ਗਈ। ਉਪਰੰਤ ਗਾਇਕ ਕਮਲਜੀਤ ਨੀਲੋਂ ਨੇ ਓਲੰਪਿਆਡ ਐਂਥਮ ਪੇਸ਼ ਕੀਤਾ। ਸਕੂਲ ਬੋਰਡ ਦੇ ਸਕੱਤਰ ਅਵਿਕੇਸ਼ ਗੁਪਤਾ ਨੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਬੋਰਡ ਮੁਖੀ ਡਾ. ਸਤਬੀਰ ਬੇਦੀ ਨੇ ਸ਼ਮਾਂ ਰੌਸ਼ਨ ਕੀਤਾ। ਆਈਟੀ ਟੀਮ ਨੇ ਕੌਮਾਂਤਰੀ ਪੰਜਾਬੀ ਬੋਲੀ ਓਲੰਪਿਆਡ ਬਾਰੇ ਆਪਣੀ ਸ਼ਾਨਦਾਰ ਪ੍ਰੈਜੈਂਟੇਸ਼ਨ ਦਿੱਤੀ। ਓਲੰਪਿਆਡ ਵਿੱਚ ਭਾਗ ਲੈਣ ਵਾਲੇ ਦੇਸ਼-ਵਿਦੇਸ਼ ’ਚੋਂ ਕੈਨੇਡਾ ਅਤੇ ਕੀਨੀਆ ਤੋਂ ਉੱਘੀਆਂ ਸ਼ਖ਼ਸੀਅਤਾਂ ਅਤੇ ਵਿਦਿਆਰਥੀਆਂ ਨੇ ਬੋਰਡ ਦੇ ਇਸ ਉਪਰਾਲੇ ਲਈ ਵੀਡੀਓ ਰਾਹੀਂ ਵਧਾਈ ਸੰਦੇਸ਼ ਭੇਜਿਆ। ਪਦਮਸ੍ਰੀ ਸੁਰਜੀਤ ਪਾਤਰ, ਡਾ. ਸਤੀਸ਼ ਵਰਮਾ, ਅਮਰਜੀਤ ਸਿੰਘ ਗਰੇਵਾਲ ਅਤੇ ਡਾ. ਰਵੇਲ ਸਿੰਘ ਨੇ ਪੰਜਾਬੀ ਬੋਲੀ ਦੇ ਪ੍ਰਚਾਰ ਪ੍ਰਸਾਰ ਸਬੰਧੀ ਚਰਚਾ ਕੀਤੀ। ਉਨ੍ਹਾਂ ਪੰਜਾਬੀ ਭਾਸ਼ਾ ਦੇ ਪ੍ਰਸਾਰ ਲਈ ਹੋਰ ਯਤਨ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਤਾਂ ਜੋ ਵਿਸ਼ਵ ਭਰ ਵਿੱਚ ਫੈਲੇ ਪੰਜਾਬੀ ਭਾਈਚਾਰੇ ਨੂੰ ਮਾਂ ਬੋਲੀ ਦੀ ਅਹਿਮੀਅਤ ਦਾ ਅੰਦਾਜ਼ਾ ਹੋ ਸਕੇ। ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਬੋਰਡ ਮੁਖੀ ਸਤਬੀਰ ਬੇਦੀ ਨੇ ਕੌਮਾਂਤਰੀ ਪੰਜਾਬੀ ਬੋਲੀ ਓਲੰਪਿਆਡ ਵਿੱਚ ਮੱਲ੍ਹਾਂ ਮਾਰਨ ਵਾਲੇ ਸਕੂਲੀ ਵਿਦਿਆਰਥੀਆਂ ਦਾ ਸਨਮਾਨ ਕੀਤਾ। ਹਰਜੋਤ ਬੈਂਸ ਨੇ ਕੌਮਾਂਤਰੀ ਅੰਤਰਰਾਸ਼ਟਰੀ ਪੰਜਾਬੀ ਬੋਲੀ ਓਲੰਪਿਆਡ ਨੂੰ ਸਿੱਖਿਆ ਬੋਰਡ ਦਾ ਪੰਜਾਬੀ ਬੋਲੀ ਦੇ ਪ੍ਰਸਾਰ ਲਈ ਇੱਕ ਅਤਿਅੰਤ ਅਹਿਮ ਸ਼ੁਰੂਆਤ ਦੱਸਦਿਆਂ ਕਿਹਾ ਕਿ ਭਵਿੱਖ ਵਿੱਚ ਮਾਂ ਬੋਲੀ ਤੋਂ ਇਲਾਵਾ ਹੋਰ ਵਿਸ਼ਿਆਂ ਦੇ ਵੀ ਓਲੰਪਿਆਡ ਕਰਵਾਏ ਜਾਣੇ ਚਾਹੀਦੇ ਹਨ। ਇਸ ਨਾਲ ਜਿੱਥੇ ਵਿਦਿਆਰਥੀਆਂ ਨੂੰ ਆਪਣੀ ਜਾਣਕਾਰੀ ਵਿੱਚ ਵਾਧਾ ਕਰਨ ਦਾ ਮੌਕਾ ਮਿਲੇਗਾ, ਉੱਥੇ ਅਧਿਆਪਕਾਂ ਨੂੰ ਵੀ ਹੋਣਹਾਰ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਹੋਰ ਨਿਖਾਰਨ ਦਾ ਹੌਸਲਾ ਮਿਲੇਗਾ। ਵਿਦਿਆਰਥੀਆਂ ਨੇ ਪੰਜਾਬ ਦਾ ਪ੍ਰਸਿੱਧ ਲੋਕ ਨਾਚ ਗਿੱਧਾ ਅਤੇ ਭੰਗੜਾ ਪੇਸ਼ ਕੀਤਾ। ਇਸ ਤੋਂ ਪਹਿਲਾਂ ਡਾ. ਸਤਬੀਰ ਬੇਦੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਕੂਲ ਬੋਰਡ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਬੁਲੰਦੀਆਂ ਤੱਕ ਪਹੁੰਚਾਉਣ ਲਈ ਹਮੇਸ਼ਾ ਯਤਨਸ਼ੀਲ ਰਹੇਗਾ ਤਾਂ ਜੋ ਪੰਜਾਬ ਦਾ ਹਰ ਵਿਦਿਆਰਥੀ ਸਿੱਖਿਆ ਦੇ ਬਲ ਉੱਤੇ ਦੁਨੀਆਂ ਭਰ ਵਿੱਚ ਸੂਬੇ ਦਾ ਨਾਂ ਰੌਸ਼ਨ ਕਰਨ ਯੋਗ ਹੋ ਸਕੇ। ਅਖੀਰ ਵਿੱਚ ਕੰਟਰੋਲਰ (ਪ੍ਰੀਖਿਆਵਾਂ) ਮਨਿੰਦਰ ਸਿੰਘ ਸਰਕਾਰੀਆ ਨੇ ਸਿੱਖਿਆ ਮੰਤਰੀ ਹਰਜੋਤ ਬੈਂਸ ਸਮੇਤ ਹੋਰ ਉੱਘੀਆਂ ਸ਼ਖ਼ਸੀਅਤਾਂ, ਸਕੂਲਾਂ ਦੀਆਂ ਜਥੇਬੰਦੀਆਂ, ਵਿਦਿਆਰਥੀਆਂ, ਅਧਿਆਪਕਾਂ, ਮਾਪਿਆਂ ਧੰਨਵਾਦ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ