Nabaz-e-punjab.com

ਮੁਲਾਜ਼ਮ ਆਗੂ ਮਹਿੰਦਰ ਸਿੰਘ ਮਲੋਆ ਨੂੰ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਦਸੰਬਰ:
ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਸੈਕਟਰ-67 ਦੀ ਸਾਲਾਨਾ ਚੋਣ ਕੀਤੀ ਗਈ। ਜਿਸ ਵਿੱਚ ਮੁਲਾਜ਼ਮ ਆਗੂ ਮਹਿੰਦਰ ਸਿੰਘ ਮਲੋਆ ਨੂੰ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ ਹੈ। ਇਹ ਚੋਣ ਅਮਨ ਅਤੇ ਸ਼ਾਂਤਮਈ ਢੰਗ ਨੇਪਰੇ ਚੜੀ। ਪ੍ਰਧਾਨ ਦੇ ਅਹੁਦੇ ਲਈ ਮਹਿੰਦਰ ਸਿੰਘ ਮਲੋਆ ਅਤੇ ਜਨਰਲ ਸਕੱਤਰ ਦੇ ਅਹੁਦੇ ਲਈ ਸਤੀਸ਼ ਕੁਮਾਰ ਬੱਗਾ ਜੇਤੂ ਰਹੇ। ਪ੍ਰਧਾਨ ਦੇ ਅਹੁਦੇ ਲਈ ਤਿੰਨ ਉਮੀਦਵਾਰ ਮੈਦਾਨ ਵਿੱਚ ਸਨ। ਐਸੋਸੀਏਸ਼ਨ ਦੇ ਮੈਂਬਰਾਂ ਦੀਆਂ ਕੁੱਲ 235 ਵੋਟਾਂ ਪੋਲ ਹੋਈਆਂ।
ਮਹਿੰਦਰ ਸਿੰਘ ਮਲੋਆ ਨੂੰ 138 ਵੋਟਾਂ ਅਤੇ ਗੁਰਮੇਲ ਸਿੰਘ ਧਨੋਆ ਨੂੰ 95 ਵੋਟਾਂ ਪਈਆਂ ਜਦੋਂਕਿ ਪਰਮਜੀਤ ਸਿੰਘ ਬੱਲ ਨੂੰ ਸਿਰਫ਼ ਦੋ ਵੋਟਾਂ ਹੀ ਮਿਲੀਆਂ ਹਨ। ਇਸ ਤਰ੍ਹਾਂ ਮਹਿੰਦਰ ਸਿੰਘ ਮਲੋਆ 43 ਵੋਟਾਂ ਦੇ ਫਰਕ ਨਾਲ ਪ੍ਰਧਾਨ ਦੀ ਚੋਣ ਜਿੱਤ ਗਏ। ਇੰਝ ਹੀ ਹੇਮੰਤ ਕੁਮਾਰ ਸ਼ਰਮਾ ਨੇ ਜਨਰਲ ਸਕੱਤਰ ਦੇ ਉਮੀਦਵਾਰ ਸਤੀਸ਼ ਕੁਮਾਰ ਬੱਗਾ ਦੇ ਹੱਕ ਵਿੱਚ ਆਪਣਾ ਨਾਂ ਵਾਪਸ ਲੈਣ ਕਰਕੇ ਉਨ੍ਹਾਂ (ਬੱਗਾ) ਨੂੰ ਨਿਰਵਿਰੋਧ ਜਨਰਲ ਸਕੱਤਰ ਚੁਣਿਆ ਗਿਆ। ਅਖੀਰ ਵਿੱਚ ਨਵੇਂ ਚੁਣੇ ਗਏ ਪ੍ਰਧਾਨ ਮਹਿੰਦਰ ਸਿੰਘ ਮਲੋਆ ਨੇ ਸਾਰੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ। ਉਹ ਇਸ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ ਅਤੇ ਸੈਕਟਰ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾਂ ਯਤਨਸ਼ੀਲ ਰਹਿਣਗੇ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…