ਬਜ਼ਟ ਸੈਸ਼ਨ ਦੇ ਚੌਥੇ ਦਿਨ ਪੰਜਾਬ ਸਰਕਾਰ ਵਿਰੁੱਧ ਗਰਜੇ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰ

ਨਬਜ਼-ਏ-ਪੰਜਾਬ, ਮੁਹਾਲੀ, 11 ਮਾਰਚ:
ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਵੱਲੋਂ ਲੰਘੀ 8 ਮਾਰਚ ਨੂੰ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਆਖਰੀ ਬਜਟ ਵਿੱਚ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਅੰਗੂਠਾ ਦਿਖਾਉਣ ਦੇ ਰੋਸ ਵਜੋਂ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਨੂੰ ਲਾਗੂ ਕਰਦੇ ਹੋਏ ਅੱਜ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਚੰਡੀਗੜ੍ਹ ਅਤੇ ਏਟਕ ਨਾਲ ਸਬੰਧਤ ਬਿਜਲੀ ਬੋਰਡ, ਪੀਆਰਟੀਸੀ, ਪੰਜਾਬ ਰੋਡਵੇਜ਼ ਸਮੇਤ ਸਮੂਹ ਵਿਭਾਗਾਂ ਦੇ ਦਰਜਾਚਾਰ, ਕੱਚੇ, ਠੇਕਾ ਆਧਾਰਿਤ, ਆਊਟ ਸੋਰਸ ਮੁਲਾਜ਼ਮਾਂ, ਰੈਗੂਲਰ ਮੁਲਾਜ਼ਮਾਂ, ਪੈਨਸ਼ਨਰਾਂ, ਆਸ਼ਾ ਵਰਕਰਾਂ, ਮਿਡ ਡੇਅ ਮੀਲ ਵਰਕਰਾਂ ਅਤੇ ਆਂਗਨਵਾੜੀ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਗੁਰਦੁਆਰਾ ਸਾਹਿਬ-6 ਫੇਜ਼ ਦੇ ਸਾਹਮਣੇ ਗਰਾਊਂਡ ਵਿੱਚ ਵਿਸ਼ਾਲ ਰੋਸ ਰੈਲੀ ਕੀਤੀ। ਇਸ ਰੈਲੀ ਵਿੱਚ ਪੰਜਾਬ ਦੇ ਕੋਨੇ ਕੋਨੇ ਤੋਂ ਆਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਲਾਲ ਝੰਡਿਆਂ ਨਾਲ ਸ਼ਮੂਲੀਅਤ ਕੀਤੀ।
ਇਸ ਰੈਲੀ ਨੂੰ ਸੰਬੋਧਨ ਕਰਦਿਆਂ ਏਟਕ ਦੇ ਸੂਬਾਈ ਜਨਰਲ ਸਕੱਤਰ ਕਾਮਰੇਡ ਨਿਰਮਲ ਸਿੰਘ ਧਾਲੀਵਾਲ ਨੇ ਭਗਵੰਤ ਮਾਨ ਸਰਕਾਰ ਵੱਲੋਂ ਅਪਣਾਈਆਂ ਜਾ ਰਹੀਆਂ ਲੋਕ ਵਿਰੋਧੀ ਨੀਤੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਰੋਧੀ ਅਪਣਾਇਆ ਗਿਆ ਇਹ ਵਤੀਰਾ ਆਉਣ ਵਾਲੇ ਸਮੇਂ ਵਿੱਚ ਮਹਿੰਗਾ ਪਵੇਗਾ। ਇਸ ਕਰਕੇ ਸਰਕਾਰ ਨੂੰ ਤਿੱਖੇ ਸੰਘਰਸ਼ਾਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ।
ਇਸ ਰੈਲੀ ਨੂੰ ਕਾਮਰੇਡ ਐਮ.ਐਲ. ਸਹਿਗਲ ਚੇਅਰਮੈਨ ਆਲ ਇੰਡੀਆ ਕਨਫੈਰੇਸ਼ਨ, ਦਰਸ਼ਨ ਸਿੰਘ ਲੁਬਾਣਾ, ਗੁਰਦੀਪ ਸਿੰਘ ਮੋਤੀ, ਰਣਜੀਤ ਸਿੰਘ ਰਾਣਵਾਂ, ਜਗਦੀਸ਼ ਸਿੰਘ ਚਾਹਲ, ਸੁਰਿੰਦਰ ਕੁਮਾਰ ਪੁਆਰੀ, ਅਵਤਾਰ ਸਿੰਘ ਗਗੜਾ, ਗੁਰਮੇਲ ਸਿੰਘ ਮੈਲਡੇ, ਗੁਰਪ੍ਰੀਤ ਸਿੰਘ ਮੰਗਵਾਲ,ਦੀਦਾਰ ਸਿੰਘ ਮੰਡ, ਮੇਲਾ ਸਿੰਘ ਪੁੰਨਾਂਵਾਲ,ਅਮਰਜੀਤ ਕੌਰ ਰਣ ਸਿੰਘ ਵਾਲਾ,ਸਰੋਜ ਛੱਪੜੀ ਵਾਲਾ, ਗੁਰਪ੍ਰੀਤ ਸਿੰਘ ਗੰਡੀਵਿੰਡ, ਰਾਧੇ ਸ਼ਿਆਮ, ਚਮਕੌਰ ਸਿੰਘ ਬੀਰਮੀ, ਅਮਰੀਕ ਸਿੰਘ ਮਸੀਤਾਂ, ਸੁਰਿੰਦਰ ਪਾਲ ਸਿੰਘ ਲਹੌਰੀਆ, ਉੱਤਮ ਸਿੰਘ ਬਾਗੜੀ,ਮੁਹੰਮਦ ਖਲੀਲ, ਦਲਜੀਤ ਸਿੰਘ ਪੀਆਰਟੀਸੀ, ਜਸਵਿੰਦਰ ਪਾਲ ਉੱਘੀ,ਟਹਿਲ ਸਿੰਘ ਸਰਾਭਾ, ਕਰਤਾਰ ਸਿੰਘ ਪਾਲ, ਸੁਖਦੇਵ ਸਿੰਘ ਸੁਰਤਾਪੁਰੀ, ਰਣਦੀਪ ਸਿੰਘ ਸ੍ਰੀ ਫਤਿਹਗੜ੍ਹ ਸਾਹਿਬ, ਕ੍ਰਿਸ਼ਨ ਪ੍ਰਸ਼ਾਦ ਚੰਡੀਗੜ੍ਹ, ਬਲਵੀਰ ਕੌਰ ਗਿੱਲ, ਸੁਖਵਿੰਦਰ ਕੌਰ ਸੁੱਖੀ ਮਾਨਸਾ, ਦੁਰਗੋ ਬਾਈ ਫਾਜਲਿਕਾ, ਗੁਰਚਰਨ ਕੌਰ ਮੋਗਾ, ਰਣਜੀਤ ਸਿੰਘ ਢਿੱਲੋਂ, ਨਰਿੰਦਰ ਬੱਲ, ਬਾਬਾ ਅਮਰਜੀਤ ਸਿੰਘ, ਚੰਦ ਸਿੰਘ ਡੋਡ, ਕਾਰਜ ਸਿੰਘ ਕੈਰੋਂ, ਚੰਦਨ ਸਿੰਘ, ਪ੍ਰੇਮ ਚੰਦ, ਰਮੇਸ਼ ਕੁਮਾਰ ਚੰਡੀਗੜ੍ਹ, ਮੋਹਣ ਸਿੰਘ ਮੁਹਾਲੀ, ਅੰਮ੍ਰਿਤਪਾਲ ਸਿੰਘ ਬਾਕੀਪੁਰ, ਕੌਰ ਸਿੰਘ ਸੋਹੀ, ਗੁਰਵੇਲ ਸਿੰਘ ਬੱਲਪੁਰੀਆ, ਬਾਜ ਸਿੰਘ ਖਹਿਰਾ, ਕਰਮ ਸਿੰਘ ਧਨੋਆ ਅਤੇ ਡਾ. ਐਨ.ਕੇ. ਕਲਸੀ ਨੇ ਸੰਬੋਧਨ ਕੀਤਾ।
ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਕੇਂਦਰ ਅਤੇ ਪੰਜਾਬ ਵਿੱਚ ਸਮੇਂ ਸਮੇਂ ਦੀਆਂ ਹੁਕਮਰਾਨ ਸਰਕਾਰਾਂ ਨੇ ਕਾਰਪੋਰੇਟ ਸੈਕਟਰ ਦੇ ਦਬਾਅ ਹੇਠ ਜਨਵਰੀ 2004 ਤੋਂ ਬਾਅਦ ਭਰਤੀ ਲੱਖਾਂ ਮੁਲਾਜ਼ਮਾਂ ਤੋਂ ਪੈਨਸ਼ਨ ਦਾ ਹੱਕ ਖੋਹਕੇ ਸੁਪਰੀਮ ਕੋਰਟ ਦੇ ਫੈਸਲੇ ਦਾ ਅਪਮਾਨ ਕੀਤਾ ਹੈ। ਕੇਂਦਰੀ ਹੁਕਮਰਾਨ ਮੋਦੀ ਸਰਕਾਰ ਵੱਲੋਂ ਸੰਸਦ ਦੇ ਮੌਜੂਦਾ ਸੈਸ਼ਨ ਵਿੱਚ ਬਿਜਲੀ ਸੋਧ ਐਕਟ 2025 ਲਿਆਉਣ , ਪਿਛਲੇ ਸਮੇਂ ਦੌਰਾਨ ਮਜ਼ਦੂਰ ਪੱਖੀ 29 ਕਿਰਤ ਕਾਨੂੰਨਾਂ ਨੂੰ ਖਤਮ ਕਰਕੇ ਚਾਰ ਲੇਬਰ ਕੋਡਾਂ ਨੂੰ ਲਾਗੂ ਕਰ ਦਿੱਤਾ ਹੈ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਪੰਜਾਬ ਦੀ ਹੁਕਮਰਾਨ ਭਗਵੰਤ ਮਾਨ ਸਰਕਾਰ ਵੀ ਸਪਸ਼ਟ ਤੌਰ ਤੇ ਕਾਰਪਰੇਟ ਸੈਕਟਰ ਦੇ ਹੱਥਾਂ ਵਿੱਚ ਖੇਡ ਰਹੀ ਹੈ। ਵਿੱਤ ਮੰਤਰੀ ਪੰਜਾਬ ਦਾ ਬਜਟ ਭਾਸ਼ਣ ਇਹ ਸਾਫ ਕਰਦਾ ਹੈ ਕਿ ਪੰਜਾਬ ਦੇ ਲੱਖਾਂ ਮੁਲਾਜ਼ਮ ਅਤੇ ਪੈਨਸ਼ਨਰ ਸਰਕਾਰ ਦੇ ਏਜੰਡੇ ਤੇ ਨਹੀਂ ਹਨ। ਇਸ ਕਰਕੇ ਭਗਵੰਤ ਮਾਨ ਸਰਕਾਰ ਇਨ੍ਹਾਂ ਦੇ ਸੰਘਰਸ਼ਾਂ ਨੂੰ ਡੰਡੇ ਦੇ ਜ਼ੋਰ ਨਾਲ ਦਬਾਉਣ ਦੇ ਰਾਹ ਤੁਰੀ ਹੋਈ ਹੈ।
ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਅੱਗੇ ਕਿਹਾ ਕਿ ਇਹ ਸੌਦਾ ਆਮ ਆਦਮੀ ਪਾਰਟੀ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਬਹੁਤ ਮਹਿੰਗਾ ਪਵੇਗਾ। ਵੱਖ ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ 16 ਫੀਸਦੀ ਦੀ ਦਰ ਨਾਲ ਡੀਏ ਦੀਆਂ ਬਕਾਇਆ ਪਈਆਂ ਪੰਜ ਕਿਸਤਾਂ ਸਮੇਤ ਬਕਾਇਆ ਤੁਰੰਤ ਦਿੱਤੀਆਂ ਜਾਣ, ਤਨਖ਼ਾਹ ਕਮਿਸ਼ਨ ਦਾ ਬਣਦਾ ਸਾਰਾ ਬਕਾਇਆ ਤੁਰੰਤ ਦਿੱਤਾ ਜਾਵੇ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਤੁਰੰਤ ਲਾਗੂ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਤੁਰੰਤ ਲਾਗੂ ਕੀਤੀ ਜਾਵੇ, ਪੰਜਾਬ ਦੇ ਸੱਤਵੇਂ ਤਨਖਾਹ ਕਮਿਸ਼ਨ ਦਾ ਤੁਰੰਤ ਗਠਨ ਕੀਤਾ ਜਾਵੇ, ਆਸ਼ਾ ਵਰਕਰਾਂ, ਆਂਗਨਵਾੜੀ ਵਰਕਰਾਂ, ਮਿਡ ਡੇਅ ਮੀਲ ਵਰਕਰਾਂ, ਠੇਕਾ ਅਤੇ ਆਊਟ ਸੋਰਸ ਮੁਲਾਜ਼ਮਾਂ ਨੂੰ ਤੁਰੰਤ ਪੂਰੇ ਤਨਖ਼ਾਹ ਸਕੇਲਾਂ ਵਿੱਚ ਰੈਗੂਲਰ ਕੀਤਾ ਜਾਵੇ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਹੋਏ ਵੱਖ ਵੱਖ ਅਦਾਲਤੀ ਫ਼ੈਸਲੇ ਤੁਰੰਤ ਲਾਗੂ ਕੀਤੇ ਜਾਣ, ਮੁੱਖ ਮੰਤਰੀ ਵੱਲੋਂ ਤੁਰੰਤ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫਰੰਟ ਦੀ ਲੀਡਰਸ਼ਿਪ ਨਾਲ ਮੀਟਿੰਗ ਕਰਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲਮਕ ਅਵਸਥਾ ਵਿੱਚ ਪਏ ਸਾਰੇ ਮਸਲੇ ਹੱਲ ਕੀਤੇ ਜਾਣ। ਰੈਲੀ ਉਪਰੰਤ ਪੰਜਾਬ ਵਿਧਾਨ ਸਭਾ ਵੱਲ ਪੰਜਾਬ ਸਰਕਾਰ ਦੇ ਖ਼ਿਲਾਫ਼ ਤਿੱਖੀ ਨਾਅਰੇਬਾਜੀ ਕਰਕੇ ਰੋਸ ਮਾਰਚ ਕੀਤਾ ਗਿਆ। ਆਗੂਆਂ ਨੇ ਕਿਹਾ ਕਿ 13 ਮਾਰਚ 2026 ਦਿਨ ਸ਼ੁੱਕਰਵਾਰ ਨੂੰ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੀ ਸਹੀਦ ਕਰਨੈਲ ਸਿੰਘ ਈਸੜੂ ਭਵਨ ਲੁਧਿਆਣਾ ਵਿਖੇ ਹੋਣ ਵਾਲੀ ਸੂਬਾ ਪੱਧਰੀ ਮੀਟਿੰਗ ਦੌਰਾਨ ਪੰਜਾਬ ਸਰਕਾਰ ਦੇ ਵਿਰੁੱਧ ਅਗਲੇ ਤਿੱਖੇ ਸੰਘਰਸ਼ਾਂ ਦਾ ਐਲਾਨ ਕੀਤਾ ਜਾਵੇਗਾ।

ਇਸ ਮੌਕੇ ਹਰਭਗਵਾਨ ਸ੍ਰੀ ਮੁਕਤਸਰ ਸਾਹਿਬ, ਡਿੰਪਲ ਰਹੇਲਾ, ਜਗਤਾਰ ਸਿੰਘ ਭੁੰਗਰਨੀ, ਗੁਰਜੀਤ ਸਿੰਘ ਘੋੜੇਵਾਹ, ਕੁਲਵੰਤ ਸਿੰਘ ਚਾਨੀ, ਜਸਪਾਲ ਗੜਹੇੜਾ, ਅਵਤਾਰ ਸਿੰਘ ਚੀਮਾ, ਮਨਜਿੰਦਰ ਕੌਰ ਹਰੀਕੇ, ਅਜੇ ਸਨੋਤਰਾ, ਸੁਖਦੇਵ ਸ਼ਰਮਾ ਸੰਗਰੂਰ, ਨਸੀਬ ਸਿੰਘ ਜਡੋਤ, ਸੁੱਚਾ ਸਿੰਘ ਅਜਨਾਲਾ, ਸਵਰਨ ਸਿੰਘ ਹਠੂਰ, ਸੋਮ ਨਾਥ ਅਰੋੜਾ, ਬਲਵੰਤ ਸਿੰਘ ਸੰਧੂ, ਪਿਰਤਪਾਲ ਸਿੰਘ ਪੰਡੋਰੀ, ਗੁਰਭੇਜ ਸਿੰਘ, ਹਰਪਾਲ ਸਿੰਘ, ਕੁਲਵਿੰਦਰ ਸਿੰਘ ਢਿੱਲੋਂ, ਸਵਰਨ ਸਿੰਘ ਤਰਨਤਾਰਨ, ਵਿਜੇ ਕੁਮਾਰ ਜਲੰਧਰ, ਗੁਰਬਖ਼ਸ਼ ਸਿੰਘ ਢਿੱਲੋ, ਸੀਤਾ ਰਾਮ ਸ਼ਰਮਾ, ਗੁਰਤੇਜ ਸਿੰਘ ਗਿੱਲ, ਸੰਜੀਵ ਕੁਮਾਰ, ਕ੍ਰਿਸ਼ਨ ਸਿੰਘ ਬਠਿੰਡਾ, ਸੁਰਿੰਦਰ ਸਿੰਘ ਬੈਂਸ, ਵਿਨੋਦ ਕੁਮਾਰ ਲੁਧਿਆਣਾ, ਹੰਸ ਰਾਜ ਦੀਦਾਰਗੜ੍ਹ, ਮੋਹਣ ਸਿੰਘ ਬਰਨਾਲਾ, ਸੁਖਦੇਵ ਫਾਜ਼ਿਲਕਾ, ਰਾਜ ਕੁਮਾਰ ਰੰਗਾ, ਕੁਲਵੰਤ ਸਿੰਘ ਘੁੱਕੇਵਾਲੀ, ਮਨਜੀਤ ਸਿੰਘ ਮਨਸੂਰਾਂ, ਦਰਸ਼ਨ ਸਿੰਘ ਥਰੀਕੇ, ਬਲਕਾਰ ਸਿੰਘ ਸਹੋਤਾ, ਸੋਮ ਨਾਥ ਅਰੋੜਾ, ਜ਼ੋਰਾ ਸਿੰਘ ਮਨਸੂਰਾਂ, ਲਾਭ ਸਿੰਘ ਮਲੌਦ, ਹਰੀ ਬਹਾਦਰ ਮੋਗਾ ਅਤੇ ਬਹੁਤ ਵੱਡੀ ਗਿਣਤੀ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In Protest

Check Also

ਬਿਜਲੀ ਸੋਧ ਬਿੱਲ-2025 ਦੇ ਵਿਰੋਧ ਵਿੱਚ ਰੋਸ ਰੈਲੀ, ਸਰਕਾਰ ਦਾ ਪੁਤਲਾ ਸਾੜਿਆ

ਬਿਜਲੀ ਸੋਧ ਬਿੱਲ-2025 ਦੇ ਵਿਰੋਧ ਵਿੱਚ ਰੋਸ ਰੈਲੀ, ਸਰਕਾਰ ਦਾ ਪੁਤਲਾ ਸਾੜਿਆ ਨਬਜ਼-ਏ-ਪੰਜਾਬ, ਮੁਹਾਲੀ, 10 ਮ…