Share on Facebook Share on Twitter Share on Google+ Share on Pinterest Share on Linkedin ਨੌਜਵਾਨਾਂ ਨੂੰ ਸਹਾਇਕ ਧੰਦਿਆਂ ਦੀ ਮੁਫ਼ਤ ਸਿਖਲਾਈ ਦੇ ਕੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ: ਸਿੱਧੂ ਮੁਹਾਲੀ ਹਲਕੇ ਦੇ ਸਰਬਪੱਖੀ ਵਿਕਾਸ ਲਈ ਧੰਨ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਪਿੰਡ ਲਾਂਡਰਾਂ ਵਿੱਚ ਸਾਬਕਾ ਸਰਪੰਚ ਹਰਚਰਨ ਸਿੰਘ ਗਿੱਲ ਦੀ ਅਗਵਾਈ ਹੇਠ ਗਰਮਜੋਸ਼ੀ ਨਾਲ ਸਵਾਗਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜੂਨ: ਪੰਜਾਬ ਦੇ ਨੌਜਵਾਨਾਂ ਨੂੰ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਵਿਭਾਗ ਵੱਲੋਂ ਸਹਾਇਕ ਧੰਦਿਆਂ ਦੀ ਮੁਫਤ ਸਿਖਲਾਈ ਦਿੱਤੀ ਜਾਵੇਗੀ ਅਤੇ ਉਨ੍ਹਾਂ ਨੂੰ ਸਹਾਇਕ ਧੰਦੇ ਸ਼ੁਰੂ ਕਰਨ ਲਈ ਘੱਟ ਵਿਆਜ ਦੀ ਦਰ ’ਤੇ ਕਰਜ਼ੇ ਮੁਹੱਈਆ ਕਰਵਾਕੇ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ। ਹਲਕਾ ਐਸ.ਏ.ਐਸ ਨਗਰ ਵਿਚ ਬੇਰੁਜ਼ਗਾਰ ਨੌਜਵਾਨਾਂ ਨੂੰ ਸਹਾਇਕ ਧੰਦਿਆਂ ਨੂੰ ਅਪਣਾਉਣ ਲਈ ਜਾਗਰੂਕ ਕਰਨ ਸਬੰਧੀ ਪਿੰਡ ਪੱਧਰ ਤੇ ਕੈਂਪ ਲਗਾਏ ਜਾਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ, ਡੇਅਰ ਵਿਕਾਸ ਅਤੇ ਕਿਰਤ ਮੰਤਰੀ ਪੰਜਾਬ ਨੇ ਨੇੜਲੇ ਪਿੰਡ ਲਾਂਡਰਾਂ ਵਿੱਚ ਪਿੰਡ ਅਤੇ ਇਲਾਕੇ ਦੇ ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਦਾ ਪਿੰਡ ਲਾਂਡਰਾਂ ਵਿੱਚ ਪੁੱਜਣ ’ਤੇ ਸਾਬਕਾ ਸਰਪੰਚ ਲਾਂਡਰਾਂ ਹਰਚਰਨ ਸਿੰਘ ਗਿੱਲ ਦੀ ਅਗਵਾਈ ਹੇਠ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਸ੍ਰੀ ਸਿੱਧੂ ਦੇ ਨਾਲ ਨਾਲ ਉਨ੍ਹਾਂ ਦੇ ਰਾਜਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ ਦਾ ਵਿਸ਼ੇਸ ਤੌਰ ’ਤੇ ਸਨਮਾਨ ਵੀ ਕੀਤਾ ਗਿਆ। ਸ੍ਰੀ ਸਿੱਧੂ ਨੇ ਇਸ ਮੌਕੇ ਆਪਣੇ ਸੰਬੋਧਨ ਵਿਚ ਕਿਹਾ ਕਿ ਜੋ ਹਲਕੇ ਦੇ ਲੋਕਾਂ ਨੇ ਮੈਨੂੰ ਮਾਣ ਸਨਮਾਨ ਬਖਸ਼ਿਆ ਹੈ ਉਸ ਲਈ ਹਮੇਸ਼ਾਂ ਰਿਣੀ ਰਹਾਗਾਂ ਅਤੇ ਹਲਕੇ ਦੇ ਲੋਕਾਂ ਦੀਆਂ ਭਾਵਨਾਵਾਂ ’ਤੇ ਖਰਾ ਉਤਰਿਆ ਜਾਵੇਗਾ। ਉਨ੍ਹਾਂ ਹੋਰ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੋ ਜਿੰਮੇਵਾਰੀ ਮੈਨੂੰ ਦਿੱਤੀ ਹੈ ਉਸ ਨੂੰ ਪੁਰੀ ਮਿਹਨਤ ਅਤੇ ਲਗਨ ਨਾਲ ਨਿਭਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਸ਼ੁੂ ਪਾਲਣ ਵਿਭਾਗ ਪੰਜਾਬ ਦੇ ਲੋਕਾਂ ਨਾਲ ਜ਼ਮੀਨੀ ਪੱਧਰ ਤੇ ਜੁੜਿਆ ਹੋਇਆ ਹੈ ਅਤੇ ਵਿਭਾਗ ਦੀਆਂ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਰਾਜ ਦੇ ਕਿਸਾਨਾਂ ਨੂੰ ਆਰਥਿਕ ਮੰਦਹਾਲੀ ਵਿੱਚੋਂ ਕੱਢਣ ਲਈ ਡੇਅਰੀ ਅਤੇ ਮੱਛੀ ਪਾਲਣ ਦੇ ਨਾਲ ਨਾਲ ਹੋਰ ਸਹਾਇਕ ਧੰਦਿਆਂ ਵੱਲ ਲਗਾਇਆ ਜਾਵੇਗਾ। ਸ੍ਰੀ ਸਿੱਧੂ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਹਲਕੇ ਦੇ ਵਿਕਾਸ ਕਾਰਜ਼ਾਂ ਲਈ ਧੰਨ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਵਿਕਾਸ ਪੱਖੋਂ ਹਲਕੇ ਨੂੰ ਪੰਜਾਬ ਦਾ ਮੋਹਰੀ ਹਲਕਾ ਬਣਾਇਆ ਜਾਵੇਗਾ। ਸਮਾਗਮ ਨੂੰ ਭੁਪਿੰਦਰ ਸਿੰਘ ਬਡਹੇੜੀ, ਸਾਬਕਾ ਸਰਪੰਚ ਚੱਪੜਚਿੜੀ ਖੁਰਦ ਜ਼ੋਰਾ ਸਿੰਘ, ਚੱਪੜਚਿੜੀ ਕਲਾਂ ਦੇ ਸਰਪੰਚ ਸੋਹਣ ਸਿੰਘ, ਸਾਬਕਾ ਸਰਪੰਚ ਗੁਡਾਣਾ ਸ੍ਰੀ ਸੋਮ ਨਾਥ, ਸਾਬਕਾ ਸਰਪੰਚ ਸੈਦਪੁਰ ਸੁਰਜੀਤ ਸਿੰਘ, ਸਾਬਕਾ ਸਰਪੰਚ ਮੌਜਪੁਰ ਸ. ਬਲਬੀਰ ਸਿੰਘ, ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਕੇਸਰ ਸਿੰਘ, ਸਾਬਕਾ ਮੈਨੇਜ਼ਰ ਸਹਿਕਾਰੀ ਬੈਂਕ ਚੰਡੀਗੜ੍ਹ ਜਸਪਾਲ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸਰਪੰਚ ਲਾਂਡਰਾਂ ਗੁਲਜ਼ਾਰ ਸਿੰਘ ਅੌਜਲਾ, ਸਰਪੰਚ ਨਿਊਂ ਲਾਂਡਰਾਂ ਗੁਰਮੁੱਖ ਸਿੰਘ, ਨੰਬਰਦਾਰ ਦਿਲਬਾਗ ਸਿੰਘ, ਪੰਚ ਸੁਰਜੀਤ ਕੌਰ ’ਤੇ ਸਵਰਨ ਸਿੰਘ, ਗੁਰਮੀਤ ਸਿੰਘ ਮਾਵੀ, ਨਰਿੰਦਰ ਸਿੰਘ ਗੁੱਡੂ, ਜਗੀਰਦਾਰ ਜਸਮੇਰ ਸਿੰਘ, ਜੈ ਕ੍ਰਿਸ਼ਨ ਵਰਮਾ, ਗਿਆਨੀ ਭੂਪਿੰਦਰ ਸਿੰਘ, ਤਰਲੋਚਨ ਸਿੰਘ, ਮੇਵਾ ਸਿੰਘ, ਹਰਬੰਸ ਸਿੰਘ ਅਤੇ ਗੁਰਜੰਟ ਸਿੰਘ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ