ਮੁਹਾਲੀ ਜ਼ਿਲ੍ਹੇ ਵਿੱਚ ਬਲਾਕ ਪੱਧਰ ’ਤੇ ਲਗਾਏ ਜਾਣਗੇ ਸਵੈ-ਰੁਜ਼ਗਾਰ ਮੇਲੇ: ਰਾਜੀਵ ਗੁਪਤਾ

8 ਦਸੰਬਰ ਨੂੰ ਡੇਰਾਬਸੀ, 9 ਦਸੰਬਰ ਨੂੰ ਮਾਜਰੀ ਅਤੇ 15 ਦਸੰਬਰ ਨੂੰ ਖਰੜ ਵਿਖੇ ਲੱਗਣਗੇ ਸਵੈ-ਰੁਜ਼ਗਾਰ ਮੇਲੇ

ਏਡੀਸੀ (ਵਿਕਾਸ ) ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਵਿੱਚ ਲਿਆ ਤਿਆਰੀ ਪ੍ਰਬੰਧਾਂ ਦਾ ਜਾਇਜ਼ਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਦਸੰਬਰ:
ਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਸਕੀਮ ਤਹਿਤ ਰੁਜ਼ਗਾਰ ਮੁਹੱਈਆ ਕਰਾਉਣ ਤੋਂ ਇਲਾਵਾ ਸਵੈ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ ਜ਼ਿਲੇ੍ਹ ਵਿੱਚ ਬਲਾਕ ਪੱਧਰ ’ਤੇ 8, 9 ਅਤੇ 15 ਦਸੰਬਰ ਨੂੰ ਸਵੈ-ਰੁਜ਼ਗਾਰ ਮੇਲੇ ਲਗਾਏ ਜਾਣਗੇ। ਇਹ ਜਾਣਕਾਰੀ ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ- ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਮੁੱਖ ਕਾਰਜਕਾਰੀ ਅਫ਼ਸਰ ਰਾਜੀਵ ਕੁਮਾਰ ਗੁਪਤਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਵੈ ਰੁਜ਼ਗਾਰ ਮੇਲਿਆਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਵੱਖ-ਵੱਖ ਵਿਭਾਗਾਂ ਦੀ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ।
ਸ੍ਰੀ ਗੁਪਤਾ ਨੇ ਦੱਸਿਆ ਕਿ 8 ਦਸੰਬਰ ਨੂੰ ਬੀਡੀਪੀਓ ਦਫ਼ਤਰ ਡੇਰਾਬੱਸੀ, 9 ਦਸੰਬਰ ਨੂੰ ਬੀਡੀਪੀਓ ਦਫ਼ਤਰ ਮਾਜਰੀ ਅਤੇ 15 ਦਸੰਬਰ ਨੂੰ ਬੀਡੀਪੀਓ ਦਫ਼ਤਰ ਖਰੜ ਵਿਖੇ ਸਵੈ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਸਵੈ-ਰੁਜ਼ਗਾਰ-ਕਮ-ਕਰਜ਼ ਮੇਲਿਆਂ ਵਿੱਚ ਜਿਹੜੇ ਪ੍ਰਾਰਥੀ ਕਰਜ਼ ਲੈਣ ਦੇ ਚਾਹਵਾਨ ਹੋਣਗੇ ਉਹ ਪ੍ਰਾਰਥੀ ਪ੍ਰਧਾਨ ਮੰਤਰੀ ਮੁਦਰਾ ਸਕੀਮ, ਪੀਐਮਈਜੀਪੀ, ਸਟੈਂਡਅਪ ਇੰਡੀਆ ਤਹਿਤ ਕਰਜ਼ ਲੈ ਸਕਦੇ ਹਨ।
ਜ਼ਿਲ੍ਹਾ ਰੁਜ਼ਗਾਰ ਅਫ਼ਸਰ ਹਰਪ੍ਰੀਤ ਕੌਰ ਬਰਾੜ ਨੇ ਦੱਸਿਆ ਕਿ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਸਰਕਾਰੀ/ਪ੍ਰਾਈਵੇਟ ਬੈਂਕ ਅਤੇ ਸਵੈ-ਰੁਜ਼ਗਾਰ ਨਾਲ ਸਬੰਧਿਤ ਵਿਭਾਗਾਂ ਦੁਆਰਾ ਇਨ੍ਹਾਂ ਮੇਲਿਆਂ ਵਿੱਚ ਭਾਗ ਲਿਆ ਜਾਵੇਗਾ। ਲੋਨ ਲੈਣ ਦੇ ਚਾਹਵਾਨ ਪ੍ਰਾਰਥੀਆਂ ਦੀ ਉਮਰ ਸੀਮਾ 18 ਸਾਲ ਤੋਂ 65 ਸਾਲ ਤੱਕ ਹੋਣੀ ਚਾਹੀਦੀ ਹੈ। ਮੇਲੇ ਵਿੱਚ ਮੌਕੇ ਤੇ ਹੀ ਪ੍ਰਾਰਥੀ ਆਪਣਾ ਫਾਰਮ ਭਰਕੇ ਲੋਨ ਦੇ ਲਈ ਅਪਲਾਈ ਕਰ ਸਕਣਗੇ। ਘਰ-ਘਰ ਰੁਜ਼ਗਾਰ ਤੇ ਕਾਰੋਬਾਰ ਮਿਸ਼ਨ ਅਧੀਨ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਅਤੇ ਸਵੈ-ਰੁਜ਼ਗਾਰ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਜ਼ਿਲੇ੍ਹ ਵਿੱਚ ਇਹ ਸਵੈ ਰੁਜ਼ਗਾਰ ਕਮ ਲੋਨ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ। ਇਨ੍ਹਾਂ ਮੇਲਿਆਂ ਵਿੱਚ ਡੇਅਰੀ ਵਿਕਾਸ, ਪਸ਼ੂ ਪਾਲਣ, ਬੈਂਕਫਿੰਕੋ ਅਤੇ ਐਸਸੀ ਕਾਰਪੋਰੇਸ਼ਨ ਆਦਿ ਵੱਲੋਂ ਭਾਗ ਲਿਆ ਜਾਵੇਗਾ। ਇਸ ਦੇ ਨਾਲ ਹੀ ਇਨ੍ਹਾਂ ਮੇਲਿਆਂ ਵਿੱਚ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਵੈ-ਰੁਜ਼ਗਾਰ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ ਨਬਜ਼-ਏ-ਪੰਜਾਬ, ਚੰਡ…