Share on Facebook Share on Twitter Share on Google+ Share on Pinterest Share on Linkedin ਇੰਜੀਨੀਅਰ ਸ੍ਰੀਮਤੀ ਪ੍ਰਭਜੋਤ ਕੌਰ ਨੂੰ ‘ਆਪ’ ਦਾ ਮੁੜ ਜ਼ਿਲ੍ਹਾ ਪ੍ਰਧਾਨ ਥਾਪਿਆ ਨਬਜ਼-ਏ-ਪੰਜਾਬ, ਮੁਹਾਲੀ, 1 ਜੂਨ: ਆਮ ਆਦਮੀ ਪਾਰਟੀ (ਆਪ) ਵੱਲੋਂ ਪਾਰਟੀ ਦੀ ਮਜ਼ਬੂਤੀ ਲਈ ਨਵੇਂ ਸਿਰਿਓਂ ਜਥੇਬੰਦਕ ਢਾਂਚਾ ਗਠਿਤ ਕੀਤਾ ਗਿਆ ਹੈ। ਹਾਈ ਕਮਾਨ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਇੰਜੀਨੀਅਰ ਪ੍ਰਭਜੋਤ ਕੌਰ ’ਤੇ ਭਰੋਸਾ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਮੁੜ ਤੋਂ ਮੁਹਾਲੀ ਜ਼ਿਲ੍ਹੇ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪ੍ਰਭਜੋਤ ਕੌਰ ਪਿਛਲੇ ਕਾਫ਼ੀ ਸਮੇਂ ਤੋਂ ਸਖ਼ਤ ਮਿਹਨਤ ਕਰਦੇ ਆ ਰਹੇ ਹਨ। ਇੰਜੀਨੀਅਰ ਪ੍ਰਭਜੋਤ ਕੌਰ ਨੇ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ‘ਆਪ’ ਪੰਜਾਬ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਜਿਸ ਭਰੋਸੇ ਨਾਲ ਸੌਂਪੀ ਹੈ, ਉਹ ਇਸ ਨੂੰ ਪਹਿਲਾਂ ਵਾਂਗ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ ਅਤੇ ਮੁਹਾਲੀ ਜ਼ਿਲ੍ਹੇ ਵਿੱਚ ਪਾਰਟੀ ਦੀ ਮਜ਼ਬੂਤੀ ਲਈ ਵੱਧ ਤੋਂ ਵੱਧ ਲੋਕਾਂ ਨੂੰ ਨਾਲ ਜੋੜਨਗੇ। ਪ੍ਰਭਜੋਤ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਆਪਣੇ ਵਫ਼ਾਦਾਰ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਹੈ, ਜਦੋਂਕਿ ਦੂਜੀ ਪਾਰਟੀਆਂ ਹਮੇਸ਼ਾ ਆਪਣਾ ਵਰਕਰਾਂ ਦਾ ਸ਼ੋਸ਼ਣ ਕਰਦੀਆਂ ਹਨ ਅਤੇ ਉਨ੍ਹਾਂ ਨੂੰ ਸਿਰਫ਼ ਵੋਟ ਬੈਂਕ ਵਜੋਂ ਹੀ ਇਸਤੇਮਾਲ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਹਾਈ ਕਮਾਨ ਦੇ ਦਿਸਾ-ਨਿਰਦੇਸ਼ਾਂ ਤਹਿਤ ਆਉਣ ਵਾਲੇ ਸਮੇਂ ਵਿੱਚ ਮੁਹਾਲੀ ਜ਼ਿਲ੍ਹੇ ਵਿੱਚ ਜਨ ਸੰਪਰਕ ਮੁਹਿੰਮ ਵਿੱਢੀ ਜਾਵੇਗੀ ਅਤੇ ਬੂਥ ਪੱਧਰ ’ਤੇ ‘ਆਪ’ ਵਲੰਟੀਅਰਾਂ ਦੀਆਂ ਸਬ ਕਮੇਟੀਆਂ ਬਣਾਈਆਂ ਜਾਣਗੀਆਂ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ